ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕੇਂਦਰੀ ਰਾਜ ਮੰਤਰੀ ਸੰਜੇ ਸੇਠ
Saturday, Oct 04, 2025 - 02:45 PM (IST)

ਅੰਮ੍ਰਿਤਸਰ (ਗੁਰਪ੍ਰੀਤ)- ਕੇਂਦਰੀ ਰਾਜ ਮੰਤਰੀ ਸੰਜੇ ਸੇਠ ਅੱਜ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਗੁਰੂ ਘਰ ਵਿਖੇ ਮੱਥਾ ਟੇਕ ਕੇ ਉਨ੍ਹਾਂ ਨੇ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਅਰਦਾਸ ਕੀਤੀ। ਮੰਤਰੀ ਨੇ ਕਿਹਾ ਕਿ ਹਰ ਵਾਰ ਗੁਰੂ ਦੇ ਦਰਸ਼ਨ ਨਾਲ ਹਮੇਸ਼ਾਂ ਨਵੀਂ ਉਰਜਾ ਮਿਲਦੀ ਹੈ । ਦਰਸ਼ਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਜੇ ਸੇਠ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਕਲਪ ਹੈ ਕਿ ਹਰ ਰਾਜ ਦੇ ਆਖ਼ਰੀ ਇਨਸਾਨ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ। ਉਨ੍ਹਾਂ ਦੇ ਅਨੁਸਾਰ, ਇਹ ਕੇਵਲ ਨਾਅਰਾ ਨਹੀਂ ਸਗੋਂ ਜ਼ਿੰਮੇਵਾਰੀ ਹੈ, ਜਿਸਨੂੰ ਕੇਂਦਰ ਸਰਕਾਰ ਪੂਰੇ ਮਨ ਨਾਲ ਨਿਭਾ ਰਹੀ ਹੈ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ‘ਚ ਚੱਲੀਆਂ ਗੋਲੀਆਂ, ਕਾਊਂਟਰ ‘ਤੇ ਬੈਠੇ ਨੌਜਵਾਨ ‘ਤੇ ਕੀਤਾ ਹਮਲਾ
ਸੇਠ ਨੇ ਦੱਸਿਆ ਕਿ ਹੁਣ ਉਹ ਫਿਰੋਜ਼ਪੁਰ ਜਾ ਰਹੇ ਹਨ, ਜਿੱਥੇ ਵੱਖ-ਵੱਖ ਸਰਕਾਰੀ ਯੋਜਨਾਵਾਂ ਦੀ ਮੌਕੇ 'ਤੇ ਜਾਂਚ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ, ਨੌਜਵਾਨਾਂ, ਉਦਯੋਗਕਾਰਾਂ ਅਤੇ ਘਰੇਲੂ ਮਹਿਲਾਵਾਂ ਲਈ ਕਈ ਮਹੱਤਵਪੂਰਨ ਯੋਜਨਾਵਾਂ ਲਾਗੂ ਕਰ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ ’ਚ ਫਿਰ ਛੱਡਿਆ ਪਾਣੀ, ਲੋਕਾਂ ਨੂੰ ਉੱਚੀਆਂ ਥਾਂਵਾਂ ’ਤੇ ਜਾਣ ਦੀ ਅਪੀਲ
ਸੇਠ ਨੇ ਜ਼ੋਰ ਦੇ ਕੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੀ ਹਰਿਆਲੀ ਤੇ ਖੁਸ਼ਹਾਲੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲਈ ਖੁਸ਼ੀਆਂ ਮੁੜ ਲਿਆਉਣਾ ਸਾਡਾ ਸੰਕਲਪ ਹੈ ਅਤੇ ਇਸ ਰਾਹ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਅੰਤ ਵਿੱਚ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਦੇ ਹਰ ਸੰਕਟ, ਚੁਣੌਤੀ ਅਤੇ ਜ਼ਰੂਰਤ 'ਤੇ ਕੇਂਦਰ ਸਰਕਾਰ ਹਮੇਸ਼ਾਂ ਪੰਜਾਬ ਦੇ ਨਾਲ ਖੜੀ ਹੈ।
ਇਹ ਵੀ ਪੜ੍ਹੋ-ਚਾਵਾਂ ਨਾਲ ਕੈਨੇਡਾ ਭੇਜੀ ਪਤਨੀ ਨੇ ਵਿਖਾਏ ਤੇਵਰ, ਪ੍ਰੇਸ਼ਾਨੀ ਦੇ ਚੱਲਦਿਆਂ ਮੁੰਡੇ ਨੇ ਤੋੜਿਆ ਦਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8