ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਪੁੱਜੇ ਮੋਗਾ, ਸਰਪੰਚ ਦੇ ਘਰੋਂ ਸਾਗ ਨਾਲ ਖ਼ਾਧੀ ਮੱਕੀ ਦੀ ਰੋਟੀ

Thursday, Nov 27, 2025 - 11:17 AM (IST)

ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਪੁੱਜੇ ਮੋਗਾ, ਸਰਪੰਚ ਦੇ ਘਰੋਂ ਸਾਗ ਨਾਲ ਖ਼ਾਧੀ ਮੱਕੀ ਦੀ ਰੋਟੀ

ਮੋਗਾ (ਕਸ਼ਿਸ਼) : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀਰਵਾਰ ਨੂੰ ਮੋਗਾ ਜ਼ਿਲ੍ਹੇ ਦੇ ਦੌਰੇ 'ਤੇ ਹਨ। ਉਨ੍ਹਾਂ ਨੇ ਇੱਥੇ ਪਿੰਡ ਰਣਸੀਹ ਕਲਾਂ ਦੇ ਸਰਪੰਚ ਮਿੰਟੂ ਦੇ ਘਰ ਸਾਗ ਨਾਲ ਮੱਕੀ ਦੀ ਰੋਟੀ ਖਾਧੀ ਅਤੇ ਲੱਸੀ ਵੀ ਪੀਤੀ। ਉਨ੍ਹਾਂ ਕਿਹਾ ਕਿ ਪਿੰਡ ਦੇ ਲੋਕਾਂ ਨੇ ਉਨ੍ਹਾਂ ਨੂੰ ਕਾਫੀ ਪਿਆਰ ਦਿੱਤਾ। ਕੇਂਦਰੀ ਮੰਤਰੀ ਦਾ ਅੱਜ ਕਿਸਾਨਾਂ ਨਾਲ ਗੱਲਬਾਤ ਕਰਨ ਦਾ ਪ੍ਰੋਗਰਾਮ ਹੈ। ਉਹ ਆਪਣੇ ਦੌਰੇ ਦੌਰਾਨ ਮੋਗਾ ਅਤੇ ਜਲੰਧਰ ਜ਼ਿਲ੍ਹਿਆਂ ਦੇ ਵੱਖ-ਵੱਖ ਪਿੰਡਾਂ 'ਚ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪੁੱਜਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨਾਲ ਜੁੜੀ ਵੱਡੀ ਖ਼ਬਰ, ਪਾਵਰਕਾਮ ਨੇ ਜਾਰੀ ਕੀਤੇ ਸਖ਼ਤ ਹੁਕਮ

ਉਨ੍ਹਾਂ ਕਿਹਾ ਕਿ ਉਹ ਪਰਾਲੀ ਦੇ ਮੁੱਦੇ 'ਤੇ ਕਿਸਾਨਾਂ ਨਾਲ ਗੱਲਬਾਤ ਕਰਨਗੇ। ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਪਰਾਲੀ ਕਿਸਾਨ ਲਈ ਇਕ ਵੱਡੀ ਸਮੱਸਿਆ ਹੈ ਪਰ ਇਸ ਸਮੱਸਿਆ ਨੂੰ ਆਮਦਨ ਵਧਾਉਣ ਲਈ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਿਨਾਂ ਗੱਲਬਾਤ ਕੀਤਿਆਂ ਪਰਾਲੀ ਦੇ ਮਸਲੇ ਦਾ ਹੱਲ ਨਹੀਂ ਹੋ ਸਕਦਾ। ਇਸੇ ਲਈ ਕੇਂਦਰੀ ਮੰਤਰੀ ਅੱਜ ਪੰਜਾਬ ਆਏ ਹਨ।

ਇਹ ਵੀ ਪੜ੍ਹੋ : ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲਿਆਂ ਲਈ ਵੱਡੀ ਖ਼ਬਰ, ਨਵੀਂ ਨੋਟੀਫਿਕੇਸ਼ਨ ਹੋਈ ਜਾਰੀ

ਕੇਂਦਰੀ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੇ ਪੂਰੇ ਦੇਸ਼ ਨੂੰ ਚਿੰਤਤ ਕੀਤਾ ਹੈ ਅਤੇ ਇਸ ਨਾਲ ਖੇਤ ਤਾਂ ਸਾਫ਼ ਹੋ ਜਾਂਦਾ ਸੀ ਪਰ ਨਾਲ ਹੀ ਮਿੱਤਰ ਕੀੜੇ ਵੀ ਸੜ ਜਾਂਦੇ ਸਨ ਅਤੇ ਪ੍ਰਦੂਸ਼ਣ ਦੀ ਸਮੱਸਿਆ ਵੀ ਹੁੰਦੀ ਸੀ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਪਰਾਲੀ ਨਾ ਸਾੜਨ ਦੇ ਪ੍ਰਯੋਗ ਨੂੰ ਪੂਰੇ ਦੇਸ਼ 'ਚ ਲਿਜਾਣ ਲਈ ਆਇਆ ਹਾਂ। ਉਨ੍ਹਾਂ ਕਿਹਾ ਕਿ ਪੰਜਾਬ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ 83 ਫ਼ੀਸਦੀ ਦੀ ਕਮੀ ਆਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Babita

Content Editor

Related News