ਪੰਜਾਬ ਦੇ ਲੋਕਾਂ ਨਾਲ ਰਾਬਤਾ ਵਧਾਏਗੀ ਭਾਜਪਾ, ਅੱਜ ਅੰਮ੍ਰਿਤਸਰ ਪੁੱਜਣਗੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ
Thursday, Aug 27, 2026 - 12:32 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ਲਈ ਭਾਜਪਾ ਨੇ ਪੂਰੀ ਤਿਆਰੀ ਖਿੱਚ ਲਈ ਹੈ। ਚੋਣਾਂ ਦੇ ਮੱਦੇਨਜ਼ਰ ਅੱਜ ਤੋਂ ਪਾਰਟੀ ਵਲੋਂ ਸੂਬੇ ਦੇ ਲੋਕਾਂ ਨਾਲ ਜ਼ਮੀਨੀ ਪਹੁੰਚ ਬਣਾਉਣੀ ਸ਼ੁਰੂ ਕੀਤੀ ਜਾਵੇਗੀ। ਇਸ ਦੌਰਾਨ ਪਹਿਲਾ ਦੌਰਾ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਹੋਵੇਗਾ। ਜਾਣਕਾਰੀ ਮੁਤਾਬਕ ਸ਼ਿਵਰਾਜ ਸਿੰਘ ਚੌਹਾਨ ਅੱਜ ਸ਼ਾਮ ਨੂੰ ਅੰਮ੍ਰਿਤਸਰ ਪੁੱਜਣਗੇ ਅਤੇ ਭਲਕੇ ਅੰਮ੍ਰਿਤਸਰ 'ਚ ਉਨ੍ਹਾਂ ਦਾ ਸਾਰਾ ਦਿਨ ਪ੍ਰੋਗਰਾਮ ਹੈ।
ਉਨ੍ਹਾਂ ਦਾ ਮੁੱਖ ਪ੍ਰੋਗਰਾਮ ਬਾਬਾ ਬਕਾਲਾ ਦੇ ਉਮਰਾਨੰਗਲ ਪਿੰਡ 'ਚ ਕਿਸਾਨਾਂ ਨਾਲ ਗੱਲਬਾਤ ਨਾਲ ਸ਼ੁਰੂ ਹੋਵੇਗਾ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸ਼ਿਵਰਾਜ ਸਿੰਘ ਚੌਹਾਨ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਵੀ ਨਤਮਸਤਕ ਹੋਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਸਰਕਾਰੀ ਬੱਸਾਂ ਚੱਲਣਗੀਆਂ ਜਾਂ ਨਹੀਂ? ਦੂਰ ਹੋਇਆ ਭੰਬਲਭੂਸਾ, ਪੜ੍ਹੋ ਤਾਜ਼ਾ ਅਪਡੇਟ
ਇਸ ਤੋਂ ਇਲਾਵਾ ਅੱਗੇ ਹੋਰ ਕੇਂਦਰੀ ਮੰਤਰੀ ਵੀ ਆਉਣਗੇ ਅਤੇ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਕਾਇਮ ਕਰਨਗੇ। ਜ਼ਮੀਨੀ ਸੰਪਰਕ ਯੋਜਨਾ ਭਾਜਪਾ ਦੇ ਜਨਰਲ ਸਕੱਤਰ ਸੰਗਠਨ ਬੀ.ਐੱਲ. ਸੰਤੋਸ਼ ਦੇ ਪੰਜਾਬ ਦੌਰੇ ਦੀ ਸਮਾਪਤੀ ਤੋਂ ਬਾਅਦ ਸ਼ੁਰੂ ਹੋਣੀ ਤੈਅ ਸੀ, ਜੋ ਕਿ ਬੀਤੇ ਦਿਨ ਖ਼ਤਮ ਹੋ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
