ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਭਾਂਡੇ ਮਾਂਜਣ ਦੀ ਕੀਤੀ ਸੇਵਾ
Friday, Aug 28, 2026 - 11:20 AM (IST)
ਅੰਮ੍ਰਿਤਸਰ - ਰੱਖੜ ਪੁੰਨਿਆ ਦੇ ਪਵਿੱਤਰ ਮੌਕੇ 'ਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਪਵਿੱਤਰ ਅਸਥਾਨ ਤੇ ਗੁਰੂ ਚਰਨਾਂ 'ਚ ਸੀਸ ਨਿਵਾ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਦੇਸ਼ ਦੀ ਸੁਖ-ਸ਼ਾਂਤੀ, ਕਿਸਾਨਾਂ ਦੀ ਖੁਸ਼ਹਾਲੀ ਅਤੇ 'ਸਰਬੱਤ ਦੇ ਭਲੇ' ਲਈ ਵਿਸ਼ੇਸ਼ ਅਰਦਾਸ ਵੀ ਕੀਤੀ। ਇਸ ਮੌਕੇ ਕੇਂਦਰੀ ਮੰਤਰੀ ਨੇ ਲੰਗਰ ਹਾਲ 'ਚ ਜੂਠੇ ਭਾਂਡੇ ਮਾਂਜਣ ਦੀ ਸੇਵਾ ਵੀ ਕੀਤੀ।
ਇਹ ਵੀ ਪੜ੍ਹੋ- ‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ ਉੱਡੇ ਹੋਸ਼
ਰੱਖੜ ਪੁੰਨਿਆ ਨੂੰ ਧਿਆਨ 'ਚ ਰੱਖਦੇ ਹੋਏ ਅੰਮ੍ਰਿਤਸਰ ਸ਼ਹਿਰ ਤੇ ਸ੍ਰੀ ਦਰਬਾਰ ਸਾਹਿਬ ਦੇ ਬਾਹਰਲੇ ਹਿੱਸਿਆਂ ਵਿੱਚ ਸਥਾਨਕ ਪ੍ਰਸ਼ਾਸਨ ਅਤੇ ਪੁਲਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਸ਼ਰਧਾਲੂਆਂ ਦੀ ਸਹੂਲਤ ਅਤੇ ਆਵਾਜਾਈ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ ਵਿਸ਼ੇਸ਼ ਰੂਟ ਪਲਾਨ ਤਿਆਰ ਕੀਤਾ ਗਿਆ ਹੈ। ਦਰਬਾਰ ਸਾਹਿਬ ਦੇ ਆਲੇ-ਦੁਆਲੇ ਵਾਧੂ ਸੁਰੱਖਿਆ ਬਲ ਤੈਨਾਤ ਕੀਤੇ ਗਏ ਹਨ ਤਾਂ ਜੋ ਆਮ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਖੁਦ ਮੌਕੇ 'ਤੇ ਪਹੁੰਚ ਕੇ ਸੁਰੱਖਿਆ ਇੰਤਜ਼ਾਮਾਂ ਦਾ ਜਾਇਜ਼ਾ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਦਵਾਈਆਂ 'ਤੇ ਲੱਗੀ ਰੋਕ, ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ, ਕੈਮਿਸਟਾਂ ਨੂੰ ਦਿੱਤੇ ਨਿਰਦੇਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
