ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕੋਰੋਨਾ ਨਾਲ ਨਜਿੱਠਣ ਲਈ ਆਪਣੇ ਕੋਟੇ ਚੋਂ ਇਕ ਕਰੋੜ ਰੁ. ਦੇਣ ਦਾ ਕੀਤਾ ਐਲਾਨ

Monday, Mar 30, 2020 - 12:33 AM (IST)

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕੋਰੋਨਾ ਨਾਲ ਨਜਿੱਠਣ ਲਈ ਆਪਣੇ ਕੋਟੇ ਚੋਂ ਇਕ ਕਰੋੜ ਰੁ. ਦੇਣ ਦਾ ਕੀਤਾ ਐਲਾਨ

ਫਗਵਾੜਾ, (ਹਰਜੋਤ)- ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕੋਰੋਨਾ ਵਾਇਰਸ ਦੇ ਹਾਲਾਤ ਨਾਲ ਨਜਿੱਠਣ ਲਈ ਦਿੱਤੀ ਗਈ ਆਪਣੇ ਐੱਮ. ਪੀ. ਲੈਡ ਫ਼ੰਡ 'ਚੋਂ ਪ੍ਰਧਾਨ ਮੰਤਰੀ ਰਾਹਤ ਫ਼ੰਡ ਲਈ 1 ਕਰੋੜ ਅਤੇ ਆਪਣੀ ਤਨਖ਼ਾਹ 'ਚੋਂ 1 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਸੋਮ ਪ੍ਰਕਾਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਦੇਸ਼ ਦੀ ਜਨਤਾ ਦੀਆਂ ਜ਼ਿੰਦਗੀਆਂ ਬਚਾਉਣ ਲਈ ਸਿਰਤੋੜ ਯਤਨ ਕਰ ਰਿਹਾ ਹੈ ਅਤੇ ਕਿਸੇ ਵੀ ਕਿਸਮ ਦੀ ਲਾਪਰਵਾਹੀ ਕੇਂਦਰ ਬਰਦਾਸ਼ਤ ਨਹੀਂ ਕਰੇਗਾ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ 'ਚ ਵੱਧ ਤੋਂ ਵੱਧ ਰਹਿ ਕੇ ਸਰਕਾਰ ਤੇ ਲੋਕਾਂ ਦਾ ਸਹਿਯੋਗ ਕਰਨ। ਉਨ੍ਹਾਂ ਪ੍ਰਸ਼ਾਸਨ ਤੇ ਸਮਾਜਕ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਗੁਰੂ ਪੀਰਾਂ ਦੀ ਧਰਤੀ ਨਾਲ ਜੁੜੇ ਲੋਕ ਹਨ ਜਿਨ੍ਹਾਂ ਦੀਆਂ ਲੋਕਾਂ 'ਚ ਅਥਾਹ ਭਾਵਨਾਵਾਂ ਹਨ ਅਤੇ ਉਹ ਇਸ ਸੰਕਟ ਦੀ ਘੜੀ 'ਚ ਸੁੱਕਾ ਰਾਸ਼ਨ ਦੇ ਨਾਲ ਲੰਗਰ ਦੀਆਂ ਸੇਵਾਵਾਂ ਵੀ ਨਿਭਾ ਰਹੇ ਹਨ।


author

Bharat Thapa

Content Editor

Related News