ਵੱਡੀ ਖ਼ਬਰ : ਹੁਣ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲੀ ਧਮਕੀ ਭਰੀ ਚਿੱਠੀ

Friday, Jul 01, 2022 - 09:25 PM (IST)

ਫਗਵਾੜਾ (ਜਲੋਟਾ) : ਮੋਦੀ ਸਰਕਾਰ 'ਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਦੇ ਮੋਹਾਲੀ ਸਥਿਤ ਘਰ 'ਚ ਧਮਕੀ ਭਰੀ ਚਿੱਠੀ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵਾਪਰੀ ਘਟਨਾ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਮਾਮਲੇ ਸਬੰਧੀ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਇਸ ਦੀ ਤਸਦੀਕ ਕੀਤੀ ਹੈ ਕਿ ਉਨ੍ਹਾਂ ਦੇ ਮੋਹਾਲੀ 'ਚ ਮੌਜੂਦ ਘਰ ਵਿਖੇ ਇਕ ਧਮਕੀ ਭਰੀ ਚਿੱਠੀ ਆਈ ਹੈ, ਜਿਸ ਵਿੱਚ ਘਰ ਦਾ ਨਕਸ਼ਾ ਬਣਾ ਕੇ ਉਨ੍ਹਾਂ ਥਾਵਾਂ ਨੂੰ ਵਿਖਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀਆਂ ਗੱਡੀਆਂ ਅਤੇ ਪੁਲਸ ਦੇ ਸੁਰੱਖਿਆ ਦਸਤੇ ਆਦਿ ਤਾਇਨਾਤ ਰਹਿੰਦੇ ਹਨ।

ਖ਼ਬਰ ਇਹ ਵੀ : 300 ਯੂਨਿਟ ਫ੍ਰੀ ਮਿਲੇਗੀ ਬਿਜਲੀ, ਉਥੇ ਸਾਬਕਾ CM ਚੰਨੀ ਦੇ ਭਾਣਜੇ ਨੂੰ ਮਿਲੀ ਰਾਹਤ, ਪੜ੍ਹੋ TOP 10

ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਇਸ ਦੀ ਸੂਚਨਾ ਜ਼ਿਲ੍ਹਾ ਮੋਹਾਲੀ ਦੇ ਐੱਸ.ਐੱਸ.ਪੀ. ਨੂੰ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਧਮਕੀ ਭਰੀ ਚਿੱਠੀ ਨੂੰ ਆਪਣੇ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਸੂਤਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲੀ ਧਮਕੀ ਭਰੀ ਚਿੱਠੀ ਦਾ ਮਾਮਲਾ ਪੰਜਾਬ ਪੁਲਸ ਦੇ ਡੀ.ਜੀ.ਪੀ. ਦੇ ਧਿਆਨ 'ਚ ਵੀ ਲਿਆ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਮਾਮਲੇ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਦੇ ਫਗਵਾੜਾ 'ਚ ਮੌਜੂਦ ਘਰ ਦੇ ਆਲੇ-ਦੁਆਲੇ ਵੀ ਪੁਲਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਵਾਇਨਾਡ ’ਚ ਆਪਣੇ ਨੁਕਸਾਨੇ ਗਏ ਦਫ਼ਤਰ ਪਹੁੰਚੇ, ਹਮਲੇ ਨੂੰ ਦੱਸਿਆ ‘ਗ਼ੈਰ-ਜ਼ਿੰਮੇਵਾਰਾਨਾ’ ਕਾਰਵਾਈ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News