ਲੁਧਿਆਣਾ ਬੰਬ ਧਮਾਕੇ ਦੇ ਜ਼ਖਮੀਆਂ ਨਾਲ ਮੁਲਾਕਾਤ ਕਰਨਗੇ ਕੇਂਦਰੀ ਮੰਤਰੀ

Friday, Dec 24, 2021 - 11:57 AM (IST)

ਲੁਧਿਆਣਾ ਬੰਬ ਧਮਾਕੇ ਦੇ ਜ਼ਖਮੀਆਂ ਨਾਲ ਮੁਲਾਕਾਤ ਕਰਨਗੇ ਕੇਂਦਰੀ ਮੰਤਰੀ

ਲੁਧਿਆਣਾ (ਰਾਜ) : ਲੁਧਿਆਣਾ ਕੋਰਟ ਕੰਪਲੈਕਸ 'ਚ ਹੋਏ ਧਮਾਕੇ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਜ਼ਖਮੀ ਲੋਕਾਂ ਨੂੰ ਮਿਲਣ ਲਈ ਕੇਂਦਰੀ ਮੰਤਰੀ ਕਿਰਨ ਰਿਜਿਜੂ ਸਮੇਤ 3 ਕੇਂਦਰੀ ਮੰਤਰੀ ਆ ਰਹੇ ਹਨ। ਇਨ੍ਹਾਂ ਦੇ ਨਾਲ ਹੀ ਡਵੀਜ਼ਨਲ ਕਮਿਸ਼ਨਰ ਵੀ ਹਸਪਤਾਲ ਦਾ ਦੌਰਾ ਕਰਨਗੇ ਅਤੇ ਜ਼ਖਮੀਆਂ ਨਾਲ ਮੁਲਾਕਾਤ ਕਰਨਗੇ।

ਇਹ ਵੀ ਪੜ੍ਹੋ : ਮਜੀਠੀਆ 'ਤੇ ਦਰਜ FIR ਬਾਰੇ CM ਚੰਨੀ ਦਾ ਵੱਡਾ ਖ਼ੁਲਾਸਾ, ਜਾਣੋ ਪ੍ਰੈੱਸ ਕਾਨਫਰੰਸ 'ਚ ਕੀ ਬੋਲੇ

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਉਕਤ ਮੰਤਰੀ ਦੁਪਹਿਰ 12 ਵਜੇ ਤੋਂ ਬਾਅਦ ਹਸਪਤਾਲ ਦਾ ਦੌਰਾ ਕਰਨਗੇ। ਦੱਸਣਯੋਗ ਹੈ ਕਿ ਬੀਤੇ ਦਿਨ ਲੁਧਿਆਣਾ ਕੋਰਟ ਕੰਪਲੈਕਸ 'ਚ ਵੱਡਾ ਧਮਾਕਾ ਹੋਇਆ ਸੀ, ਜਿਸ 'ਚ ਇਕ ਵਿਅਕਤੀ ਦੀ ਮੌਤ ਦੀ ਪੁਸ਼ਟੀ ਕੀਤੀ ਗਈ, ਜਦੋਂ ਕਿ 6 ਲੋਕ ਗੰਭੀਰ ਜ਼ਖਮੀ ਹੋ ਗਏ ਸਨ।
ਇਹ ਵੀ ਪੜ੍ਹੋ : ਲੁਧਿਆਣਾ : ਬੰਬ ਧਮਾਕੇ ਨਾਲ ਵਿਅਕਤੀ ਦੇ ਚਿੱਥੜੇ ਉੱਡੇ, 10 ਫੁੱਟ ਉੱਚੀ ਛੱਤ 'ਤੇ ਜਾ ਪਏ ਖੂਨ ਦੇ ਛਿੱਟੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News