ਚੌਥੇ ਗੇੜ ਦੀ ਬੈਠਕ ਤੋਂ ਪਹਿਲਾਂ ਕੇਂਦਰੀ ਮੰਤਰੀਆਂ ਨੇ ਕਿਹਾ, CM ਮਾਨ MSP 'ਤੇ ਕਿਸਾਨਾਂ ਨੂੰ ਮਨਾਉਣ

02/18/2024 8:04:40 PM

ਪੰਜਾਬ ਡੈਸਕ - ਕਿਸਾਨ ਅੰਦੋਲਨ ਦਾ ਅੱਜ 6ਵਾਂ ਦਿਨ ਜਾਰੀ ਹੈ ਅਤੇ ਥੋੜ੍ਹੀ ਹੀ ਦੇਰ ਵਿੱਚ ਕਿਸਾਨਾਂ ਦੀ ਕੇਂਦਰੀ ਮੰਤਰੀਆਂ ਨਾਲ ਅਹਿਮ ਮੀਟਿੰਗ ਵੀ ਹੋਣੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਅੱਜ ਕੋਈ ਹੱਲ ਨਿਕਲਣ ਦੀ ਉਮੀਦ ਹੈ। ਉਥੇ ਹੀ ਇਸ ਅਹਿਮ ਮੀਟਿੰਗ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀਆਂ ਨਾਲ ਬੈਠਕ ਕੀਤੀ। ਦੋਵਾਂ ਧਿਰਾਂ ਦੀ ਇਹ ਬੈਠਕ ਇਕ ਨਿੱਜੀ ਹੋਟਲ ਵਿਚ ਚੱਲ ਰਹੀ ਹੈ। ਬੈਠਕ ਵਿੱਚ ਕੇਂਦਰੀ ਮੰਤਰੀਆਂ ਨੇ ਦਿੱਲੀ ਦੀ ਸੁਰੱਖਿਆ ਦਾ ਹਵਾਲਾ ਦਿੱਤਾ ਅਤੇ ਸੀਐਮ ਮਾਨ ਨੂੰ ਅਪੀਲ ਕੀਤੀ ਕਿ ਉਹ ਐਮਐਸਪੀ ਨੂੰ ਲੈ ਕੇ ਕਿਸਾਨਾਂ ਨਾਲ ਗੱਲ ਕਰਨ ਅਤੇ ਉਨ੍ਹਾਂ ਨੂੰ ਮਨਾਉਣ। ਦੱਸ ਦਈਏ ਕਿ ਸ਼ੰਭੂ ਬਾਰਡਰ 'ਤੇ ਕਿਸਾਨਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜੇਕਰ ਅੱਜ ਚੌਥੇ ਗੇੜ ਦੀ ਬੈਠਕ ਵਿੱਚ ਕੋਈ ਹੱਲ ਨਹੀਂ ਨਿਕਲਦਾ ਤਾਂ ਕਿਸਾਨ ਦਿੱਲੀ ਕੂਚ ਕਰਨਗੇ।


 


Inder Prajapati

Content Editor

Related News