ਕੇਂਦਰ ਦੇ ਖੇਤੀ ਬਿੱਲਾਂ ਖ਼ਿਲਾਫ਼ ਕਿਸਾਨ ਯੂਨੀਅਨ ਦੇ ਝੰਡੇ ਲੈ ਕੇ ਪਰਿਵਾਰ ਸਮੇਤ ਲਾੜੀ ਲੈਣ ਗਿਆ ਲਾੜਾ

Thursday, Oct 22, 2020 - 06:20 PM (IST)

ਕੇਂਦਰ ਦੇ ਖੇਤੀ ਬਿੱਲਾਂ ਖ਼ਿਲਾਫ਼ ਕਿਸਾਨ ਯੂਨੀਅਨ ਦੇ ਝੰਡੇ ਲੈ ਕੇ ਪਰਿਵਾਰ ਸਮੇਤ ਲਾੜੀ ਲੈਣ ਗਿਆ ਲਾੜਾ

ਭਵਾਨੀਗੜ੍ਹ (ਵਿਕਾਸ, ਸੰਜੀਵ): ਨੇੜਲੇ ਪਿੰਡ ਘਰਾਚੋਂ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ ਦਾ ਚਚੇਰਾ ਭਰਾ ਯਾਦਵਿੰਦਰ ਸਿੰਘ ਨਵੀਂ ਪਿਰਤ ਪਾਉਂਦਿਆਂ ਆਪਣੀ ਬਰਾਤ ਕਿਸਾਨ ਯੂਨੀਅਨ ਦੇ ਝੰਡੇ ਲੈ ਕੇ ਰਵਾਨਾ ਹੋਇਆ। ਬਰਾਤ ਰਵਾਨਾ ਹੋਣ ਮੌਕੇ ਕਿਸਾਨ ਏਕਤਾ ਜ਼ਿੰਦਾਬਾਦ ਦੇ ਨਾਅਰੇ ਲੱਗੇ।

ਇਹ ਵੀ ਪੜ੍ਹੋ: 5ਵੀਂ ਜਮਾਤ 'ਚ ਪੜ੍ਹਦੇ ਮਾਸੂਮ ਦੇ ਨਹੀਂ ਹਨ ਹੱਥ, ਇਕ ਪੈਰ ਦੇ ਕਮਾਲ ਨਾਲ ਜਿੱਤਿਆ ਸੂਬਾ ਪੱਧਰੀ ਮੁਕਾਬਲਾ

ਇਸ ਮੌਕੇ ਵਿਆਹੁਣ ਵਾਲੇ ਨੌਜਵਾਨ ਯਾਦਵਿੰਦਰ ਸਿੰਘ ਨੇ ਕਿਹਾ ਕਿ ਉਹ ਆਪਣੀ ਖੁਸ਼ੀ ਦੇ ਪਲਾਂ ਮੌਕੇ ਵੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਨਾਲ ਇਕਮੁੱਠਤਾ ਜ਼ਾਹਰ ਕਰਨ ਲਈ ਕਿਸਾਨ ਯੂਨੀਅਨ ਦੇ ਝੰਡੇ ਲੈ ਕੇ ਬਰਾਤ ਚੜ੍ਹਿਆ ਹੈ।ਇਸ ਮੌਕੇ ਕਿਸਾਨ ਆਗੂ ਹਰਜਿੰਦਰ ਸਿੰਘ ਘਰਾਚੋਂ ਅਤੇ ਮਨਜੀਤ ਸਿੰਘ ਘਰਾਚੋਂ ਨੇ ਕਿਹਾ ਕਿ ਉਨ੍ਹਾਂ ਦੀਆਂ ਖੁਸ਼ੀਆਂ ਵੀ ਕਿਸਾਨ ਸੰਘਰਸ਼ ਨੂੰ ਸਮਰਪਿਤ ਹਨ।ਵਿਆਹ ਵਾਲੇ ਮੁੰਡੇ ਦੀ ਮਾਤਾ ਗੁਰਮੀਤ ਕੌਰ ਅਤੇ ਪਿਤਾ ਗੁਰਤੇਜ ਸਿੰਘ ਸਮੇਤ ਸਾਰੇ ਰਿਸ਼ਤੇਦਾਰਾਂ ਨੇ ਕਿਸਾਨਾਂ ਨਾਲ ਆਪਣੀ ਸਾਂਝ ਦਾ ਇਜ਼ਹਾਰ ਕੀਤਾ।

ਇਹ ਵੀ ਪੜ੍ਹੋ: ਸ਼ਰਮਸਾਰ: 10ਵੀਂ 'ਚ ਪੜ੍ਹਦੀ ਨਾਬਾਲਗ ਵਿਦਿਆਰਥਣ ਨੇ ਦਿੱਤਾ ਬੱਚੇ ਨੂੰ ਜਨਮ, ਸਦਮੇ 'ਚ ਪਰਿਵਾਰ


author

Shyna

Content Editor

Related News