...ਜਦੋਂ ਵਿਆਹ ਵਾਲੀ ਗੱਡੀ ’ਤੇ ਕਿਸਾਨੀ ਝੰਡਾ ਲਗਾ ਕੇ NRI ਲਾੜਾ-ਲਾੜੀ ਨੇ ਲਾਏ ਨਾਅਰੇ
Friday, Jan 22, 2021 - 05:47 PM (IST)
ਦਸੂਹਾ (ਝਾਵਰ)- ਦਸੂਹਾ ਦੇ ਪਿੰਡ ਕੌਲਪੁਰ ਵਿਖੇ ਇਕ ਹੀ ਪਿੰਡ ਦੇ ਕੁੜੀ-ਮੁੰਡਾ ਕਿਸਾਨਾਂ ਦੇ ਸੰਘਰਸ਼ ਵਿਚ ਭਾਗ ਲੈਣ ਲਈ ਆਏ ਸਨ। ਸੰਘਰਸ਼ ਵਿਚ ਹਿੱਸਾ ਲੈਣ ਵਾਲੇ ਇਹ ਦੋਵੇਂ ਅੱਜ ਵਿਆਹ ਬੰਧਨ ਵਿਚ ਬੱਝ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਲਾੜਾ ਗੁਰਜਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਕੌਲਪੁਰ ਅਮਰੀਕਾ ਵਿਚ ਗਰੀਨ ਕਾਰਡ ਹੋਲਡਰ ਹੈ ਅਤੇ ਇਸੇ ਹੀ ਪਿੰਡ ਦੀ ਕੁੜੀ ਕਮਲਜੀਤ ਕੌਰ ਪੁੱਤਰੀ ਸੁਖਦੇਵ ਸਿੰਘ ਇਟਲੀ ’ਚ ਗਰੀਨ ਕਾਰਡ ਹੋਲਡਰ ਹੈ। ਦੋਹਾਂ ਨੇ ਆਪਣੀ ਗੱਡੀ ’ਤੇ ਕਿਸਾਨੀ ਝੰਡੇ ਲਾ ਕੇ ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਾਏ ਅਤੇ ਦੋਵੇਂ ਵਿਆਹ ਬੰਧਨ ਵਿਚ ਬੱਝ ਗਏ।
ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: ਕੁੜੀ ਦੇ ਘਰ ਦੇ ਬਾਹਰ ਨੌਜਵਾਨ ਨੇ ਖ਼ੁਦ ਨੂੰ ਲਾਈ ਅੱਗ, ਹੋਈ ਮੌਤ
ਲਾੜੀ ਦੇ ਰਿਸ਼ਤੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਕਿਸਾਨ ਸੰਘਰਸ਼ ਨੂੰ ਵੇਖਦਿਆਂ ਇਹ ਵਿਆਹ ਬਹੁਤ ਹੀ ਸਾਦੇ ਢੰਗ ਨਾਲ ਕੀਤਾ ਗਿਆ, ਜਿਸ ਦੀ ਸਭ ਨੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਆਹ ਵਿਚ ਬਹੁਤ ਹੀ ਘੱਟ ਲੋਕ ਸ਼ਾਮਲ ਹੋਏ। ਸਮੂਹ ਬਰਾਤੀਆਂ ਨੇ ਇਸ ਮੌਕੇ ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਵੀ ਲਾਏ।
ਇਹ ਵੀ ਪੜ੍ਹੋ : ਚੜ੍ਹਦੀ ਸਵੇਰ ਹੁਸ਼ਿਆਰਪੁਰ ਰੋਡ ’ਤੇ ਵਾਪਰਿਆ ਰੂਹ ਕੰਬਾਊ ਹਾਦਸਾ, 4 ਦੀ ਮੌਤ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ