ਸੰਯੁਕਤ ਕਿਸਾਨ ਮੋਰਚੇ ਨੇ ਪਠਾਨਕੋਟ ਜ਼ਿਲ੍ਹੇ ’ਚ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲ‌ਈ ਰੋਕੀਆਂ ਰੇਲਾਂ

02/18/2021 3:39:39 PM

ਪਠਾਨਕੋਟ (ਆਦਿੱਤਿਆ, ਰਾਜਨ): ਅੱਜ ਖੇਤੀਬਾੜੀ ਨਾਲ ਸਬੰਧਤ ਕਾਲੇ ਕਾਨੂੰਨ, ਜੋ ਕਿਸਾਨਾਂ, ਮਜ਼ਦੂਰਾਂ ਤੇ ਕਿਰਤੀਆਂ ਲਈ ਮੌਤ ਦੇ ਵਾਰੰਟ ਹਨ, ਨੂੰ ਰੱਦ ਕਰਵਾਉਣ ਲ‌ਈ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਰੇਲਾਂ ਰੋਕ ਪ੍ਰਦਰਸ਼ਨ ਕੀਤਾ। ਮਿਲੀ ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਕਾਮਰੇਡ ਨੱਥਾ ਸਿੰਘ ਡਡਵਾਲ, ਕੇਵਲ ਕਰਿਸ਼ਨ ਕਾਲੀਆ, ਸੱਤਿਆ ਦੇਵ ਸੈਣੀ ਦੀ ਪ੍ਰਧਾਨਗੀ ਮੰਡਲ ਹੇਠ ਵੱਡੀ ਗਿਣਤੀ ’ਚ ਕਿਸਾਨਾਂ ਨੇ ਪਠਾਨਕੋਟ ‌ਕੈਂਟ ਰੇਲਵੇ ਸਟੇਸ਼ਨ ’ਤੇ ਇਕੱਠੇ ਹੋ ਕੇ ਦਿੱਲੀ ਅਤੇ ਕੱਟਰਾ ਜੰਮੂ ਤੋਂ ਆਉਣ ਵਾਲੀਆਂ ਰੇਲਾਂ ਰੋਕੀਆਂ। 

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਦਿਲ ਕੰਬਾਊ ਵਾਰਦਾਤ : 12ਵੀਂ ਦੇ ਵਿਦਿਆਰਥੀ ਦਾ ਸਕੂਲ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਕਤਲ  

PunjabKesari

ਇਸ ਮੌਕੇ ਉਨ੍ਹਾਂ ਨੇ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਖੇਤੀਬਾੜੀ ਨਾਲ ਸਬੰਧਤ ਕਾਲੇ ਕਾਨੂੰਨ, ਜੋ ਕਿਸਾਨ ਮਾਰੂ ਅਤੇ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰਨ ਦੇ ਤੁਲੇ ਹਨ, ਉਨ੍ਹਾਂ ਨੂੰ ਰੱਦ ਕਰਕੇ ਪੰਜਾਬ ਦੇ ਅੰਨਦਾਤੇ ਨੂੰ ਰਾਹਤ ਪ੍ਰਦਾਨ‌ ਕੀਤੀ ਜਾਵੇ। ਇਸ ਮੌਕੇ ਬੋਲਦਿਆਂ ਹੋਇਆਂ ਕਾਮਰੇਡ ਨੱਥਾ ਸਿੰਘ ਡਡਵਾਲ, ਕੇਵਲ ਕਰਿਸ਼ਨ ਕਾਲੀਆਂ ਨੇ ਕਿਹਾ ਕਿ ਜਿਨ੍ਹਾਂ ਚਿਰ‌ ਖੇਤੀਬਾੜੀ ਨਾਲ ਸਬੰਧਤ ਕਾਲੇ ਕਾਨੂੰਨ ਮੋਦੀ ਸਰਕਾਰ ਰੱਦ ਨਹੀਂ ਕਰਦੀ ਉਨ੍ਹਾਂ ਮੋਦੀ‌ ਸਰਕਾਰ ਅਤੇ‌ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਜੰਗ ਜਾਰੀ ਰਹੇਗੀ। 

ਪੜ੍ਹੋ ਇਹ ਵੀ ਖ਼ਬਰ - ਫਾਇਨਾਂਸ ਕੰਪਨੀ ਦੇ ਕਰਮਚਾਰੀਆਂ ਤੋਂ ਪਰੇਸ਼ਾਨ ਨੌਜਵਾਨ ਵਲੋਂ ਖੁਦਕੁਸ਼ੀ, ਸੁਸਾਈਡ ਨੋਟ ’ਚ ਕਹੀ ਇਹ ਗੱਲ

ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਸੂਬਾ ਪ੍ਰੈਸ ਸਕੱਤਰ ਕਿਸ਼ਨ ਚੰਦਰ ਮਹਾਜ਼ਨ, ਸੱਤਿਆ ਦੇਵ ਸੈਣੀ, ਬਲਵੰਤ ਸਿੰਘ ਘੋਹ, ਸੱਤ ਪ੍ਰਕਾਸ਼, ਇਕਬਾਲ ਸਿੰਘ, ਮੰਗਤ ਸਿੰਘ‌ ਸੈਣੀ, ਡਾ. ਸਵਿੰਦਰ ਸਿੰਘ ਗਿਲ, ਦਿਆਲ ਸਿੰਘ, ਵਿਕਰਮਜੀਤ ਸਿੰਘ, ਦਲਜੀਤ ਸਿੰਘ, ਨਰਿੰਜਣ ਸਿੰਘ, ਸੁਖਦੇਵ ਸਿੰਘ, ਤੇਜਵੀਰ ਸਿੰਘ, ਤਰਨਜੀਤ ਸਿੰਘ, ਸਕੱਤਰ ਸਿੰਘ, ਜਨਕ ਸਿੰਘ ਆਦਿ‌ ਬੁਲਾਰਿਆਂ ਨੇ ਮੋਦੀ ਸਰਕਾਰ ਅਤੇ ਉਨ੍ਹਾਂ ਦੀ ਕੱਠਪੁਤਲੀ ਬਣੇ ਆਡਾਨੀ ਅਤੇ ਆਬਾਨੀ ਸਮੇਤ ਬਾਕੀ ਕਾਰਪੋਰੇਟ ਘਰਾਣਿਆਂ‌ ਨੇ ਕਾਲੇ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਪ੍ਰਣ ਕੀਤਾ। ਆਗੂਆਂ ਨੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ, ਮਜ਼ਦੂਰਾਂ ਅਤੇ ਕਿਰਤੀਆਂ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕਰਕੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਵੇਦਨਾ ਪ੍ਰਗਟ ਕੀਤੀ। 

ਪੜ੍ਹੋ ਇਹ ਵੀ ਖ਼ਬਰ - ਸਥਾਨਕ ਚੋਣਾਂ ਦੇ ਨਤੀਜਿਆਂ ਦੇ ਐਲਾਨ ਤੋਂ ਬਾਅਦ ਅਕਾਲੀ ਦਲ ਦਾ ਕਾਂਗਰਸ ’ਤੇ ਹਮਲਾ


rajwinder kaur

Content Editor

Related News