ਸੰਯੁਕਤ ਕਿਸਾਨ ਮੋਰਚੇ ਵੱਲੋਂ 10 ਮਾਰਚ ਨੂੰ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ
Thursday, Mar 06, 2025 - 08:27 PM (IST)

ਭਵਾਨੀਗੜ੍ਹ (ਕਾਂਸਲ) : ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਕਿਸਾਨ ਯੂਨੀਅਨਾਂ ਬੀਕੇਯੂ ਏਕਤਾ ਡਕੌਂਦਾ, ਬੀਕੇਯੂ ਰਾਜੇਵਾਲ, ਕਿਰਤੀ ਕਿਸਾਨ ਯੂਨੀਅਨ ਅਤੇ ਕੁੱਲ ਹਿੰਦ ਕਿਸਾਨ ਸਭਾ ਵਲੋਂ ਬੀਤੇ ਦਿਨ ਤੋਂ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇ ਉੱਪਰ ਪਿੰਡ ਬਾਲਦ ਕੋਠੀ ਨੇੜੇ ਲਗਾਇਆ ਧਰਨਾ ਸਮਾਪਤ ਕਰਨ ਦਾ ਐਲਾਨ ਕਰਦਿਆਂ 10 ਮਾਰਚ ਨੂੰ ਵਿਧਾਇਕਾਂ ਦੇ ਘਰਾਂ ਅੱਗੇ 12 ਤੋਂ 3 ਵਜੇ ਤੱਕ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ।
ਇਸ ਤੋਂ ਪਹਿਲਾਂ ਇਸ ਰੋਸ ਧਰਨੇ ਦੌਰਾਨ ਜੇਲ੍ਹ 'ਚੋਂ ਰਿਹਾਅ ਹੋ ਕੇ ਆਏ ਕਿਸਾਨਾਂ ਜਿਨ੍ਹਾਂ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਬੁਧ ਸਿੰਘ ਬਾਲਦ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਡਾ. ਬਲਜਿੰਦਰ ਸਿੰਘ ਸੰਘਰੇੜੀ, ਅਜੈਬ ਸਿੰਘ ਸੰਘਰੇੜੀ, ਊਧਮ ਸਿੰਘ ਸੰਤੋਖ਼ਪੁਰਾ ਨੂੰ ਕਿਸਾਨ ਆਗੂਆਂ ਨੇ ਹਾਰ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਨ੍ਹਾਂ ਕਿਸਾਨ ਆਗੂਆਂ ਨੂੰ ਪੁਲਸ ਨੇ ਘਰਾਂ ਵਿਚੋਂ ਹਿਰਾਸਤ 'ਚ ਲੈ ਕੇ ਜੇਲ੍ਹ ਭੇਜ ਦਿੱਤਾ ਸੀ, ਪਰ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਸੰਘਰਸ਼ ਅੱਗੇ ਝੁਕਦਿਆਂ ਸਰਕਾਰ ਨੂੰ ਇਨ੍ਹਾਂ ਨੂੰ ਦੇਰ ਰਾਤ ਹੀ ਰਿਹਾਅ ਕਰਨਾ ਪਿਆ ਹੈ।
ਇਸ ਮੌਕੇ ’ਤੇ ਕੁਲ ਹਿੰਦ ਕਿਸਾਨ ਸਭਾ ਦੇ ਆਗੂ ਮੇਜਰ ਸਿੰਘ ਪੁੰਨਾਵਾਲ, ਬੀਕੇਯੂ ਰਾਜੇਵਾਲ ਦੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ, ਸਰਬਜੀਤ ਸਿੰਘ ਕਪਿਆਲ, ਬਲਜਿੰਦਰ ਸਿੰਘ ਕਪਿਆਲ, ਕਰਮਜੀਤ ਸਿੰਘ ਸਫ਼ੀਪੁਰ, ਸੁਖਦੇਵ ਸਿੰਘ ਉਭਾਵਾਲ, ਜਗਤਾਰ ਸਿੰਘ ਦੁਗਾਂ, ਬੀ.ਕੇ.ਯੂ ਡਕੌਂਦਾ ਦੇ ਸੁਖਵੀਰ ਸਿੰਘ ਤੇ ਕੁਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੌਜੂਦ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8