ਡੱਲੇਵਾਲ ਦੀ ਭੁੱਖ ਹੜਤਾਲ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨੇ ਕਰ ''ਤਾ ਵੱਡਾ ਐਲਾਨ

Wednesday, Dec 18, 2024 - 06:32 PM (IST)

ਡੱਲੇਵਾਲ ਦੀ ਭੁੱਖ ਹੜਤਾਲ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨੇ ਕਰ ''ਤਾ ਵੱਡਾ ਐਲਾਨ

ਚੰਡੀਗੜ੍ਹ- ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦੇ ਚੱਲਦਿਆਂ ਅੱਜ ਸੰਯੁਕਤ ਕਿਸਾਨ ਮੋਰਚੇ ਨੇ ਚੰਡੀਗੜ੍ਹ 'ਚ ਹੰਗਾਮੀ ਮੀਟਿੰਗ 'ਚ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਸੰਯੁਕਤ ਕਿਸਾਨ ਮੋਰਚਾ ਹਿੱਸਾ ਨਹੀਂ ਲਵੇਗਾ। ਮੋਰਚੇ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਤੋੜਨ ਲਈ ਨਹੀਂ ਕਹਿਣਗੇ, ਇਹ ਉਨ੍ਹਾਂ ਦਾ ਫੈਸਲਾ ਹੈ। ਉਨ੍ਹਾਂ ਕਿਹਾ ਕਿ 23 ਦਸੰਬਰ ਨੂੰ ਪੰਜਾਬ ਭਰ ਵਿੱਚ ਐਸ.ਕੇ.ਐਮ ਵੱਲੋਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਮੀਟਿੰਗ 24 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ।

ਇਹ ਵੀ ਪੜ੍ਹੋ- ਪੰਜਾਬ ਪੁਲਸ ਅੱਤਵਾਦੀ ਪਾਸ਼ੀਆ ਦੇ ਰਾਡਾਰ ’ਤੇ, ਹੁਣ ਪੁਲਸ ਨਾਕਿਆਂ ’ਤੇ ਵੀ ਧਮਾਕੇ ਦੀ ਦਿੱਤੀ ਚਿਤਾਵਨੀ

ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਡੱਲੇਵਾਲ ਦੇ ਮਰਨ ਵਰਤ ਨੂੰ 23 ਦਿਨ ਹੋ ਗਏ ਹਨ ਪਰ ਸਰਕਾਰ ਮੀਟਿੰਗ ਦਾ ਸੱਦਾ ਨਹੀਂ ਦੇ ਰਹੀ। ਜਦੋਂ 101 ਕਿਸਾਨਾਂ ਦਾ ਗਰੁੱਪ ਅੱਗੇ ਜਾਂਦਾ ਹੈ ਤਾਂ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਜਾਂਦਾ। ਉਨ੍ਹਾਂ 'ਤੇ ਅੱਤਿਆਚਾਰ ਕੀਤਾ ਜਾਂਦਾ ਹੈ। ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਹ ਇਸ ਮੋਰਚੇ 'ਤੇ ਹੋਣ ਵਾਲੇ ਹਰ ਅੱਤਿਆਚਾਰ ਦਾ ਵਿਰੋਧ ਕਰਦੇ ਹਨ। ਇਸ ਲਈ  ਸਰਕਾਰਾਂ ਜ਼ਿੰਮੇਵਾਰ ਹਨ।

ਸਰਵਣ ਸਿੰਘ ਪੰਧੇਰ ਵੱਲੋਂ ਐੱਸ.ਕੇ.ਐੱਮ ਨੂੰ ਲਿਖੇ ਪੱਤਰ ਸਬੰਧੀ 21 ਦਸੰਬਰ ਨੂੰ ਪਟਿਆਲਾ ਵਿਖੇ ਮੀਟਿੰਗ ਕੀਤੀ ਜਾਵੇਗੀ। ਇਸ ਵਿੱਚ ਐੱਸ.ਕੇ.ਐੱਮ ਵੱਲੋਂ ਬਣਾਈ ਗਈ ਛੇ ਮੈਂਬਰੀ ਕਮੇਟੀ ਅਤੇ ਸਰਵਣ ਸਿੰਘ ਪੰਧੇਰ ਦੇ ਧੜੇ ਦੇ ਆਗੂ ਹਾਜ਼ਰ ਹੋਣਗੇ। 23 ਦਸੰਬਰ ਨੂੰ ਇਸ ਸਬੰਧੀ ਰਣਨੀਤੀ ਬਣਾਈ ਜਾਵੇਗੀ ਕਿ ਪੰਜਾਬ ਭਰ ਵਿੱਚ ਐੱਸ.ਕੇ.ਐੱਮ. ਵੱਡਾ ਰੋਸ ਪ੍ਰਦਰਸ਼ਨ ਕਰੇਗਾ। 24 ਦਸੰਬਰ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਰੱਖੀ ਗਈ ਹੈ। 

ਇਹ ਵੀ ਪੜ੍ਹੋ- ਵਿਦਿਆਰਥੀਆਂ ਲਈ ਅਹਿਮ ਖ਼ਬਰ, 20 ਤੇ 21 ਦਸੰਬਰ ਦੀਆਂ ਪ੍ਰੀਖਿਆਵਾਂ ਮੁਲਤਵੀ

ਕਿਸਾਨ ਅੰਦੋਲਨ 'ਤੇ ਭਲਕੇ ਖਾਪ ਦੀ ਪ੍ਰੈਸ ਕਾਨਫਰੰਸ

ਹਰਿਆਣਾ ਦੇ ਖਾਪ ਦੀ 19 ਦਸੰਬਰ ਨੂੰ ਦੁਪਹਿਰ 12 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਕਿਸਾਨ ਅੰਦੋਲਨ ਨੂੰ ਲੈ ਕੇ  ਪ੍ਰੈੱਸ ਕਾਨਫਰੰਸ ਕਰਨਗੇ। ਇਸ ਵਿੱਚ ਕਿਸਾਨ ਅੰਦੋਲਨ ਸਬੰਧੀ ਖਾਪ ਦੇ ਐਲਾਨ ਕੀਤੇ ਜਾ ਸਕਦੇ ਹਨ।

ਦੱਸ ਦੇਈਏ ਕਿ ਬੁੱਧਵਾਰ ਨੂੰ ਪੰਜਾਬ 'ਚ ਕਿਸਾਨਾਂ ਨੇ 3 ਘੰਟੇ ਤੱਕ ਰੇਲਵੇ ਟ੍ਰੈਕ ਜਾਮ ਕਰ ਦਿੱਤੇ। ਦੁਪਹਿਰ 12 ਵਜੇ ਤੋਂ 48 ਥਾਵਾਂ ’ਤੇ ਕਿਸਾਨ ਪਟੜੀਆਂ ’ਤੇ ਬੈਠ ਗਏ। 3 ਵਜੇ ਜਿਵੇਂ ਹੀ ਕਿਸਾਨਾਂ ਨੇ ਪਟੜੀ ਖਾਲੀ ਕਰ ਦਿੱਤੀ। ਰੇਲਵੇ ਟਰੈਕ ਜਾਮ ਕਾਰਨ ਦਿੱਲੀ-ਪਠਾਨਕੋਟ ਸੁਪਰਫਾਸਟ ਐਕਸਪ੍ਰੈਸ ਨੂੰ ਲੁਧਿਆਣਾ ਦੇ ਢੰਡਾਰੀ ਕਲਾਂ ਵਿਖੇ ਰੋਕਣਾ ਪਿਆ। ਕੁਝ ਟਰੇਨਾਂ ਨੂੰ ਰੱਦ ਕਰਨਾ ਪਿਆ ਅਤੇ ਕੁਝ ਨੂੰ ਡਾਇਵਰਟ ਵੀ ਕਰਨਾ ਪਿਆ। ਕਿਸਾਨਾਂ ਦੇ ਧਰਨੇ ਕਾਰਨ ਕਰੀਬ 60 ਰੇਲ ਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਹੋਈ।

ਇਹ ਵੀ ਪੜ੍ਹੋ- ਅੱਜ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਖ਼ਬਰ, ਪੰਜਾਬ ਭਰ 'ਚ ਹੋ ਗਿਆ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News