ਅਹਿਮ ਖ਼ਬਰ : ਇਤਰਾਜ਼ਯੋਗ ਵਾਇਰਲ ਵੀਡੀਓ ਮਾਮਲੇ 'ਚ ਯੂਨੀਵਰਸਿਟੀ ਨੂੰ ਇਕ ਹਫ਼ਤੇ ਲਈ ਕੀਤਾ ਗਿਆ ਬੰਦ

Monday, Sep 19, 2022 - 11:55 AM (IST)

ਅਹਿਮ ਖ਼ਬਰ : ਇਤਰਾਜ਼ਯੋਗ ਵਾਇਰਲ ਵੀਡੀਓ ਮਾਮਲੇ 'ਚ ਯੂਨੀਵਰਸਿਟੀ ਨੂੰ ਇਕ ਹਫ਼ਤੇ ਲਈ ਕੀਤਾ ਗਿਆ ਬੰਦ

ਮੋਹਾਲੀ : ਮੋਹਾਲੀ ਦੀ ਇਕ ਨਿੱਜੀ ਯੂਨੀਵਰਸਿਟੀ 'ਚ ਇਤਰਾਜ਼ਯੋਗ ਵਾਇਰਲ ਵੀਡੀਓ ਮਾਮਲੇ ਦੇ ਸਾਹਮਣੇ ਆਉਣ ਮਗਰੋਂ ਯੂਨੀਵਰਸਿਟੀ ਨੂੰ ਇਕ ਹਫ਼ਤੇ ਲਈ ਬੰਦ ਕਰ ਦਿੱਤਾ ਗਿਆ ਹੈ। ਯੂਨੀਵਰਸਿਟੀ ਵੱਲੋਂ 19 ਤੋਂ ਲੈ ਕੇ 24 ਸਤੰਬਰ ਤੱਕ ਨਾਨ ਟੀਚਿੰਗ ਡੇਅ ਦਾ ਐਲਾਨਿਆ ਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਇਸ ਦੌਰਾਨ ਅਕਾਦਮਿਕ ਅਤੇ ਗੈਰ-ਅਕਾਦਮਿਕ ਵਿਭਾਗਾਂ ਦੇ ਸਾਰੇ ਫੈਕਲਟੀ/ਸਟਾਫ਼ ਮੈਂਬਰ ਆਪਣੇ-ਆਪਣੇ ਵਿਭਾਗਾਂ 'ਚ ਆਮ ਵਾਂਗ ਰਿਪੋਰਟ ਕਰਨਗੇ। ਹੋਰ ਜ਼ਰੂਰੀ ਸੇਵਾਵਾਂ ਨੂੰ ਵੀ ਆਮ ਵਾਂਗ ਬਰਕਰਾਰ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ : ਮੋਹਾਲੀ ਦੀ ਯੂਨੀਵਰਸਿਟੀ 'ਚ 60 ਕੁੜੀਆਂ ਦੀ ਨਹਾਉਂਦੀਆਂ ਦੀ ਵੀਡੀਓ ਵਾਇਰਲ, 8 ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼ (ਵੀਡੀਓ)
ਜਾਣੋ ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਯੂਨੀਵਰਸਿਟੀ ’ਚ 60 ਕੁੜੀਆਂ ਦੀਆਂ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ 8 ਕੁੜੀਆਂ ਵੱਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਦੀ ਗੱਲ ਵੀ ਸਾਹਮਣੇ ਆਈ। ਇਸ ਤੋਂ ਬਾਅਦ ਯੂਨੀਵਰਸਿਟੀ ਦਾ ਬਿਆਨ ਸਾਹਮਣੇ ਆਇਆ। ਯੂਨੀਵਰਸਿਟੀ ਦੇ ਪ੍ਰੋ. ਚਾਂਸਲਰ ਡਾ. ਆਰ. ਐੱਸ. ਬਾਵਾ ਵੱਲੋਂ 60 ਕੁੜੀਆਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਦੇ ਮਾਮਲੇ ਨੂੰ ਪੂਰੀ ਤਰ੍ਹਾਂ ਝੂਠਾ ਅਤੇ ਨਿਰਆਧਾਰ ਦੱਸਿਆ ਗਿਆ।

ਇਹ ਵੀ ਪੜ੍ਹੋ : ਇਤਰਾਜ਼ਯੋਗ ਵਾਇਰਲ ਵੀਡੀਓ ਮਾਮਲੇ 'ਚ 'ਯੂਨੀਵਰਸਿਟੀ' ਦਾ ਪਹਿਲਾ ਬਿਆਨ, ਦੱਸੀ ਅਸਲ ਸੱਚਾਈ

ਉਨ੍ਹਾਂ ਕਿਹਾ ਕਿ ਕਿਸੇ ਵੀ ਵਿਦਿਆਰਥਣ ਦਾ ਕੋਈ ਵੀਡੀਓ ਇਤਰਾਜ਼ਯੋਗ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸਿਰਫ ਇਕ ਕੁੜੀ ਵੱਲੋਂ ਸ਼ੂਟ ਕੀਤੀ ਗਈ ਇਕ ਨਿੱਜੀ ਵੀਡੀਓ ਤੋਂ ਇਲਾਵਾ ਅਜਿਹੀ ਹੋਰ ਕੋਈ ਵੀ ਵੀਡੀਓ ਨਹੀਂ ਮਿਲੀ ਹੈ। ਇਹ ਵੀਡੀਓ ਕੁੜੀ ਨੇ ਆਪਣੇ ਦੋਸਤ ਨੂੰ ਭੇਜੀ ਸੀ।

ਇਹ ਵੀ ਪੜ੍ਹੋ : ਕੁੜੀਆਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਕਰਨ ਵਾਲੀ ਕੁੜੀ 'ਤੇ FIR ਦਰਜ, ਕਬੂਲ ਕੀਤਾ ਗੁਨਾਹ (ਵੀਡੀਓ)

ਉਨ੍ਹਾਂ ਕਿਹਾ ਕਿ 7 ਕੁੜੀਆਂ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੇ ਜਾਣ ਦੀਆਂ ਖ਼ਬਰਾਂ 'ਚ ਵੀ ਕੋਈ ਸੱਚਾਈ ਨਹੀਂ ਹੈ ਅਤੇ ਨਾ ਹੀ ਕਿਸੇ ਕੁੜੀ ਨੇ ਅਜਿਹਾ ਕਦਮ ਚੁੱਕਣ ਦੀ ਕੋਈ ਕੋਸ਼ਿਸ਼ ਕੀਤੀ ਹੈ। ਇਸ ਦੌਰਾਨ ਕਿਸੇ ਵੀ ਕੁੜੀ ਨੂੰ ਹਸਪਤਾਲ ਦਾਖ਼ਲ ਨਹੀਂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਅਪੀਲ ਮਗਰੋਂ ਉਨ੍ਹਾ ਨੇ ਖ਼ੁਦ ਇਸ ਮਾਮਲੇ ਦੀ ਜਾਂਚ ਪੰਜਾਬ ਪੁਲਸ ਨੂੰ ਸੌਂਪ ਦਿੱਤੀ ਹੈ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News