ਵਿਦਿਆਰਥਣ ਦੀ ਇਤਰਾਜ਼ਯੋਗ ਵੀਡੀਓ ਲੀਕ ਹੋਣ ਤੋਂ ਬਾਅਦ ਯੂਨੀਵਰਸਿਟੀ ਦੋ ਦਿਨਾਂ ਲਈ ਬੰਦ

Monday, Sep 19, 2022 - 12:10 AM (IST)

ਵਿਦਿਆਰਥਣ ਦੀ ਇਤਰਾਜ਼ਯੋਗ ਵੀਡੀਓ ਲੀਕ ਹੋਣ ਤੋਂ ਬਾਅਦ ਯੂਨੀਵਰਸਿਟੀ ਦੋ ਦਿਨਾਂ ਲਈ ਬੰਦ

ਮੋਹਾਲੀ : ਮੋਹਾਲੀ ਸਥਿਤ ਇਕ ਨਿੱਜੀ ਯੂਨੀਵਰਸੀਟੀ ਦੀ ਇਤਰਾਜ਼ਯੋਗ ਵੀਡੀਓ ਲੀਕ ਹੋਣ ਦੇ ਮਾਮਲੇ ਤੋਂ ਬਾਅਦ ਉਕਤ ਯੂਨੀਵਰਿਸਟੀ ਨੂੰ ਦੋ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਇਹ ਫੈਸਲਾ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਲਿਆ ਗਿਆ ਹੈ। ਇਹ ਵੀ ਆਖਿਆ ਹੈ ਕਿ ਇਸ ਦੌਰਾਨ ਅਕਾਦਮਿਕ ਅਤੇ ਗੈਰ-ਅਕਾਦਮਿਕ ਵਿਭਾਗਾਂ ਦੇ ਸਾਰੇ ਫੈਕਲਟੀ/ਸਟਾਫ ਮੈਂਬਰ ਆਪਣੇ-ਆਪਣੇ ਵਿਭਾਗਾਂ ਵਿਚ ਆਮ ਵਾਂਗ ਰਿਪੋਰਟ ਕਰਨਗੇ। ਹੋਰ ਜ਼ਰੂਰੀ ਸੇਵਾਵਾਂ ਨੂੰ ਵੀ ਆਮ ਵਾਂਗ ਬਰਕਰਾਰ ਰੱਖਿਆ ਜਾਵੇਗਾ। ਉਧਰ ਇਸ ਘਟਨਾ ਵਿਚ ਢਿੱਲੀ ਕਾਰਗੁਜ਼ਾਰੀ ਦੇ ਦੋਸ਼ ਵਿਚ ਵਿਦਿਆਰਥੀਆਂ ਵਲੋਂ ਫਿਰ ਤੋਂ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਵਿਦਿਆਰਥੀਆਂ ਦੇ ਦੋਸ਼ ਹੈ ਕਿ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕਰਨ ਦੀ ਬਜਾਏ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵੱਡੀ ਗਿਣਤੀ ਵਿਚ ਵਿਦਿਆਰਥੀਆਂ ਕੈਂਪਸ ਵਿਚ ਇਕੱਠੇ ਹੋ ਕੇ ਪ੍ਰਦਰਸ਼ਨ ਕਰ ਰਹੇ ਹਨ।

ਇਹ ਵੀ ਪੜ੍ਹੋ : ਗੁਰਦੁਆਰੇ ਦੀ ਪ੍ਰਧਾਨਗੀ ਨੂੰ ਲੈ ਕੇ ਜ਼ਬਰਦਸਤ ਝੜਪ, ਸੰਗਰਾਂਦ ਮੌਕੇ ਗੁਰੂ ਸਾਹਿਬ ਦੀ ਹਜ਼ੂਰੀ ’ਚ ਚੱਲੀਆਂ ਤਲਵਾਰਾਂ

ਇਸ ਮਾਮਲੇ ’ਤੇ ਯੂਨੀਵਰਿਸਟੀ ਦਾ ਪਹਿਲਾ ਬਿਆਨ 

ਇਹ ਵੀ ਦੱਸਣਯੋਗ ਹੈ ਕਿ ਯੂਨੀਵਰਸਿਟੀ ’ਚ 60 ਕੁੜੀਆਂ ਦੀਆਂ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਦੇ ਮਾਮਲੇ ਸਬੰਧੀ ਯੂਨੀਵਰਸਿਟੀ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਯੂਨੀਵਰਸਿਟੀ ਦੇ ਪ੍ਰੋ. ਚਾਂਸਲਰ ਡਾ. ਆਰ. ਐੱਸ. ਬਾਵਾ ਨੇ ਕਿਹਾ ਹੈ ਕਿ 60 ਕੁੜੀਆਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਦਾ ਮਾਮਲਾ ਪੂਰੀ ਤਰ੍ਹਾਂ ਝੂਠਾ ਅਤੇ ਨਿਰਆਧਾਰ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਦਿਆਰਥਣ ਦਾ ਕੋਈ ਵੀਡੀਓ ਇਤਰਾਜ਼ਯੋਗ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸਿਰਫ ਇਕ ਕੁੜੀ ਵੱਲੋਂ ਸ਼ੂਟ ਕੀਤੀ ਗਈ ਇਕ ਨਿੱਜੀ ਵੀਡੀਓ ਤੋਂ ਇਲਾਵਾ ਅਜਿਹੀ ਹੋਰ ਕੋਈ ਵੀ ਵੀਡੀਓ ਨਹੀਂ ਮਿਲੀ ਹੈ। ਇਹ ਵੀਡੀਓ ਕੁੜੀ ਨੇ ਆਪਣੇ ਦੋਸਤ ਨੂੰ ਭੇਜੀ ਸੀ। ਉਨ੍ਹਾਂ ਕਿਹਾ ਕਿ 7 ਕੁੜੀਆਂ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੇ ਜਾਣ ਦੀਆਂ ਖ਼ਬਰਾਂ 'ਚ ਵੀ ਕੋਈ ਸੱਚਾਈ ਨਹੀਂ ਹੈ ਅਤੇ ਨਾ ਹੀ ਕਿਸੇ ਕੁੜੀ ਨੇ ਅਜਿਹਾ ਕਦਮ ਚੁੱਕਣ ਦੀ ਕੋਈ ਕੋਸ਼ਿਸ਼ ਕੀਤੀ ਹੈ। ਇਸ ਦੌਰਾਨ ਕਿਸੇ ਵੀ ਕੁੜੀ ਨੂੰ ਹਸਪਤਾਲ ਦਾਖ਼ਲ ਨਹੀਂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਅਪੀਲ ਮਗਰੋਂ ਉਨ੍ਹਾ ਨੇ ਖ਼ੁਦ ਇਸ ਮਾਮਲੇ ਦੀ ਜਾਂਚ ਪੰਜਾਬ ਪੁਲਸ ਨੂੰ ਸੌਂਪ ਦਿੱਤੀ ਹੈ।

ਇਹ ਵੀ ਪੜ੍ਹੋ : ਦਿਮਾਗੀ ਤੌਰ ’ਤੇ ਕਮਜ਼ੋਰ ਕੁੜੀ ਦੇ ਅਚਾਨਕ ਪੇਟ ’ਚ ਹੋਇਆ ਤੇਜ਼ ਦਰਦ, ਅਲਟਰਾ ਸਾਊਂਡ ਕਰਵਾਇਆ ਤਾਂ ਉੱਡੇ ਹੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News