ਯੂਨੀਵਰਸਿਟੀ ਵੱਲੋਂ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਲਈ ਦਾਖਲਾ ਭਰਨ ਦਾ ਸ਼ਡਿਊਲ ਜਾਰੀ
Tuesday, Feb 10, 2026 - 10:06 AM (IST)
ਅੰਮ੍ਰਿਤਸਰ (ਸੰਜੀਵ) : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਸ਼ਨ ਮਈ 2026 ਅੰਡਰ ਗਰੈਜੂਏਟ ਪ੍ਰੀਖਿਆਵਾਂ ਸਮੈਸਟਰ ਦੂਜਾ, ਚੌਥਾ, ਛੇਵਾਂ, ਅੱਠਵਾਂ, ਦਸਵਾਂ ਅਤੇ ਪੋਸਟ ਗਰੈਜੂਏਟ ਸਮੈਸਟਰ ਦੂਜਾ ਤੇ ਚੌਥਾ ਦੇ ਪੂਰੇ ਵਿਸ਼ੇ / ਰੀਅਪੀਅਰ/ਵਿਸ਼ੇਸ਼ ਮੌਕਾ/ਇੰਪਰੂਵਮੈਂਟ/ਐਡੀਸ਼ਨਲ ਦੇ ਦਾਖਲਾ/ਪ੍ਰੀਖਿਆ ਫਾਰਮ ਆਨਲਾਈਨ ਪ੍ਰਣਾਲੀ ਰਾਹੀਂ ਭਰੇ ਜਾਣਗੇ। ਰੈਗੂਲਰ ਪ੍ਰੀਖਿਆਰਥੀਆਂ ਦੀ ਕਾਲਜਾਂ ਵੱਲੋਂ ਪੋਰਟਲ ਦੇ ਰਾਹੀਂ ਪ੍ਰੋਮੋਸ਼ਨ/ਸਬਜੈਕਟ ਰਜਿਸਟਰੇਸ਼ਨ ਕੀਤੀ ਜਾਣੀ ਹੈ ਅਤੇ ਸਾਲਾਨਾ ਪ੍ਰੀਖਿਆ ਵਾਸਤੇ ਦਾਖਲਾ/ਪ੍ਰੀਖਿਆ ਫਾਰਮ ਮੈਨੂਅਲ ਤੌਰ ਤੇ ਯੂਨੀਵਰਸਿਟੀ ਕੈਸ਼ ਕਾਊਂਟਰ ਤੇ ਹੇਠ ਲਿਖੀਆਂ ਮਿਤੀਆਂ ਅਨੁਸਾਰ ਲਏ ਜਾਣਗੇ।
ਇਹ ਵੀ ਪੜ੍ਹੋ : CBSE ਬੋਰਡ ਪ੍ਰੀਖਿਆ 'ਚ ਸਹੀ ਜਵਾਬ ਲਿਖਣ ’ਤੇ ਵੀ ਮਿਲ ਸਕਦੈ ‘ਜ਼ੀਰੋ’! ਆਂਸਰ ਸ਼ੀਟ ਭਰਨ ਦਾ ਡਿਜੀਟਲ ਰੂਲ ਲਾਗੂ
ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਸ਼ਾਲਿਨੀ ਬਹਿਲ ਨੇ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਦੇ ਦਾਖਲਾ/ਪ੍ਰੀਖਿਆ ਫਾਰਮ ਆਨਲਾਈਨ ਪੋਰਟਲ ਤੇ ਭਰਨ ਦੀ ਅਤੇ ਦਾਖਲਾ ਫੀਸਾਂ ਆਨਲਾਈਨ/ਕੈਸ਼/ਡਰਾਫਟ ਦੁਆਰਾ ਯੂਨੀਵਰਸਿਟੀ ਕੈਸ਼ ਕਾਊਂਟਰ ਤੇ ਪ੍ਰਾਪਤ ਕਰਨ ਦੀਆਂ ਮਿਤੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਪ੍ਰੀਖਿਆਰਥੀਆਂ ਲਈ ਫੀਸ ਸਲਿਪ ਪ੍ਰਿੰਟ ਕਰਨ/ਆਨਲਾਈਨ ਫੀਸ ਭਰਨ, ਰੈਗੂਲਰ ਵਿਦਿਆਰਥੀਆਂ ਦੇ ਕਾਲਜਾਂ ਵੱਲੋਂ ਪੋਰਟਲ ’ਚ ਸਬਜੈਕਟ ਸਿਲੈਕਟ ਕਰਨ ਅਤੇ ਚਲਾਨ ਪ੍ਰਿੰਟ ਕਰਨ ਅਤੇ ਸਾਲਾਨਾ ਪ੍ਰੀਖਿਆ ਲਈ ਫਾਰਮ ਭਰਨ ਦੀ ਆਖਰੀ ਮਿਤੀ 05 ਮਾਰਚ 2026 ਬਿਨਾ ਲੇਟ ਫੀਸ ਤੋਂ ਹੈ। ਉਨ੍ਹਾਂ ਦੱਸਿਆ ਕਿ ਢਾਈ ਸੌ ਲੇਟ ਫੀਸ ਨਾਲ 11 ਮਾਰਚ, ਪੰਜ ਸੌ ਲੇਟ ਫੀਸ ਨਾਲ 16 ਮਾਰਚ; ਇਕ ਹਜ਼ਾਰ ਲੇਟ ਫੀਸ ਨਾਲ 20 ਮਾਰਚ ਅਤੇ ਦੋ ਹਜ਼ਾਰ ਲੇਟ ਫੀਸ ਨਾਲ 25 ਮਾਰਚ 2026 ਹੈ। ਉਨ੍ਹਾਂ ਦੱਸਿਆ ਕਿ ਇਕ ਹਜ਼ਾਰ ਰੁਪਏ ਪ੍ਰਤੀ ਦਿਨ (ਵੱਧ ਤੋਂ ਵੱਧ ਤੀਹ ਹਜ਼ਾਰ) ਨਾਲ ਪ੍ਰੀਖਿਆ ਸ਼ੁਰੂ ਹੋਣ ਤੋਂ ਪੰਜ ਦਿਨ ਪਹਿਲਾਂ ਕਰਵਾਏ ਜਾ ਸਕਦੇ ਹਨ। ਪ੍ਰਾਈਵੇਟ ਪ੍ਰੀਖਿਆਰਥੀਆਂ ਵੱਲੋਂ ਬੈਂਕ ਵਿਚ ਫੀਸ ਜਮ੍ਹਾਂ ਕਰਵਾਉਣ ਅਤੇ ਰੈਗੂਲਰ ਵਿਦਿਆਰਥੀਆਂ ਦੀ ਕਾਲਜਾਂ ਵੱਲੋਂ ਡਰਾਫਟ ਰਾਹੀਂ ਯੂਨੀਵਰਸਿਟੀ ਕੈਸ਼ ਕਾਊਂਟਰ ਜਾਂ ਬੈਂਕ ਵਿਚ ਫੀਸ ਜਮ੍ਹਾਂ ਕਰਵਾਉਣ ਦੀ ਆਖਰੀ ਤਰੀਕ 11 ਮਾਰਚ ਬਿਨਾ ਲੇਟ ਫੀਸ ਤੋਂ ਹੈ।
ਇਹ ਵੀ ਪੜ੍ਹੋ : ਭਾਰਤੀ ਰੇਲਵੇ ਨੇ ਬਦਲੇ ਨਿਯਮ: ਹੁਣ ਬਿਨਾਂ ID ਦੇ ਨਹੀਂ ਚੱਲੇਗਾ ਕੰਮ, ਇਨ੍ਹਾਂ ਇਲਾਕਿਆਂ ਦੀਆਂ ਟ੍ਰੇਨਾਂ 'ਚ ਵਧੀ ਸਖ਼ਤੀ
ਉਨ੍ਹਾਂ ਦੱਸਿਆ ਕਿ ਢਾਈ ਸੌ ਲੇਟ ਫੀਸ ਨਾਲ 16 ਮਾਰਚ; ਪੰਜ ਸੌ ਲੇਟ ਫੀਸ ਨਾਲ 20 ਮਾਰਚ; ਇਕ ਹਜ਼ਾਰ ਲੇਟ ਫੀਸ ਨਾਲ 25 ਮਾਰਚ ਅਤੇ ਦੋ ਹਜ਼ਾਰ ਲੇਟ ਫੀਸ ਨਾਲ 30 ਮਾਰਚ ਹੈ। ਉਨ੍ਹਾਂ ਦੱਸਿਆ ਕਿ ਇਕ ਹਜ਼ਾਰ ਰੁਪਏ ਪ੍ਰਤੀ ਦਿਨ (ਵੱਧ ਤੋਂ ਵੱਧ ਤੀਹ ਹਜ਼ਾਰ) ਨਾਲ ਪ੍ਰੀਖਿਆ ਸ਼ੁਰੂ ਹੋਣ ਤੋਂ ਪੰਜ ਦਿਨ ਪਹਿਲਾਂ ਕਰਵਾਏ ਜਾ ਸਕਦੇ ਹਨ। ਇਨ੍ਹਾਂ ਮਿਤੀਆਂ ’ਚ ਤਿੰਨ ਕੰਮ ਵਾਲੇ ਦਿਨ, ਗਰੇਸ ਵਜੋਂ ਸ਼ਾਮਲ ਕਰ ਦਿੱਤੇ ਗਏ ਹਨ ਅਤੇ ਇਸ ਲਈ ਗਰੇਸ ਦਿਨਾਂ ਵਜੋਂ ਹੋਰ ਕੋਈ ਵਾਧੂ ਸਮਾਂ ਨਹੀਂ ਦਿੱਤਾ ਜਾਵੇਗਾ।
