ਆਰ. ਆਈ. ਐੱਮ. ਟੀ. ਯੂਨੀਵਰਸਿਟੀ 'ਚ ਵਿਦਿਆਰਥੀ ਦੀ ਮੌਤ ਤੋਂ ਬਾਅਦ ਹੰਗਾਮਾ

Thursday, Nov 28, 2019 - 11:49 AM (IST)

ਆਰ. ਆਈ. ਐੱਮ. ਟੀ. ਯੂਨੀਵਰਸਿਟੀ 'ਚ ਵਿਦਿਆਰਥੀ ਦੀ ਮੌਤ ਤੋਂ ਬਾਅਦ ਹੰਗਾਮਾ

ਫਤਿਹਗੜ੍ਹ ਸਾਹਿਬ (ਵਿਪਨ ਭਾਰਦਵਾਜ,ਜਗਦੇਵ) : ਮੰਡੀ ਗੋਬਿੰਦਗੜ੍ਹ ਦੀ ਆਰ. ਆਈ. ਐੱਮ. ਟੀ. ਯੂਨੀਵਰਸਿਟੀ ਵਿਚ ਇਕ ਵਿਦਿਆਰਥੀ ਦੀ ਅਚਾਨਕ ਸਿਹਤ ਖਰਾਬ ਹੋਣ ਤੋਂ ਬਾਅਦ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦਾ ਨਾਮ ਹੇਮੰਤ ਕੁਮਾਰ ਮੰਡਲ ਦੱਸਿਆ ਜਾ ਰਿਹਾ ਹੈ। ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਮੈਨੇਜਮੈਂਟ ਵਲੋਂ ਸਮੇਂ ਸਿਰ ਉਕਤ ਵਿਦਿਆਰਥੀ ਨੂੰ ਮੈਡੀਕਲ ਸਹੂਲਤ ਨਹੀਂ ਦਿੱਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਗੁੱਸੇ 'ਚ ਆਏ ਵਿਦਿਆਰਥੀਆਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਯੂਨੀਵਰਸਿਟੀ ਵਿਚ ਜੰਮ ਕੇ ਤੋੜ-ਭੰਨ ਕੀਤੀ। ਹਾਲਾਤ ਬੇਕਾਬੂ ਹੁੰਦੇ ਦੇਖ ਯੂਨੀਵਰਸਿਟੀ ਵਲੋਂ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਪੁਲਸ ਨੇ ਆ ਕੇ ਹਾਲਾਤ 'ਤੇ ਕਾਬੂ ਪਾਇਆ ਅਤੇ ਦੇਖਦੇ ਹੀ ਦੇਖਦੇ ਯੂਨੀਵਰਸਿਟੀ ਪੁਲਸ ਛਾਉਣੀ 'ਚ ਤਬਦੀਲ ਹੋ ਗਈ। 

ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜੇਕਰ ਸਮੇਂ 'ਤੇ ਹੇਮੰਤ ਨੂੰ ਮੈਡੀਕਲ ਸਹੂਲਤ ਮਿਲ ਜਾਂਦੀ ਤਾਂ ਉਸ ਨੂੰ ਬਚਾਇਆ ਜਾ ਸਕਦਾ ਸੀ। ਉਧਰ ਪੁਲਸ ਨੇ ਹਾਲਾਤ ਨੂੰ ਦੇਖਦੇ ਹੋਏ ਹੋਸਟਲ ਵਾਰਡਨ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News