ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਬਣਿਆ ਦਹਿਸ਼ਤ ਦਾ ਮਾਹੌਲ
Sunday, Apr 06, 2025 - 01:52 PM (IST)

ਕਾਦੀਆਂ (ਜ਼ੀਸ਼ਾਨ)-ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਪੈਂਦੇ ਪਿੰਡ ਵੜੈਚ ’ਚ ਅਣਪਛਾਤਿਆਂ ਵੱਲੋਂ ਸਾਬਕਾ ਈ. ਟੀ. ਓ. 'ਤੇ ਮੌਜੂਦਾ ਸਰਪੰਚ ਦੇ ਘਰ ਦੇ ਅੰਦਰ ਦਾਖ਼ਲ ਹੋ ਕੇ ਗੋਲ਼ੀਆਂ ਚਲਾਉਣ ਦਾ ਸਮਾਚਾਰ ਮਿਲਿਆ ਹੈ। ਘਟਨਾ ਵਾਪਰਨ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਵਰਗਾ ਮਾਹੌਲ ਵੇਖਣ ਨੂੰ ਮਿਲ ਰਿਹਾ ਸੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਸਾਬਕਾ ਈ. ਟੀ. ਓ. ਅਤੇ ਪਿੰਡ ਦੇ ਮੌਜੂਦਾ ਸਰਪੰਚ ਸੁਖਜੀਤ ਸਿੰਘ ਨੇ ਦੱਸਿਆ ਕਿ ਉਹ ਘਰੋਂ ਬਾਹਰ ਸੀ ਅਤੇ ਉਸ ਦੇ ਘਰ ’ਚ ਕੁਝ 2 ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ, ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ ਅਤੇ ਅੰਦਰ ਦਾਖਲ ਹੋ ਕੇ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ’ਚ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ: ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਰਾਮ ਚਰਿਤ ਮਾਨਸ ਪਾਠ ਦੇ ਪਾਏ ਗਏ ਭੋਗ
ਉਨ੍ਹਾਂ ਦੱਸਿਆ ਹੈ ਕਿ ਦੋਵੇਂ ਨੌਜਵਾਨ ਅਣਪਛਾਤੇ ਸਨ ਅਤੇ ਗੋਲ਼ੀਆਂ ਬਾਰੀ ਦੇ ਲੱਗੇ ਸ਼ੀਸ਼ਿਆਂ ’ਚੋਂ ਦੀ ਹੁੰਦੀਆਂ ਹੋਈਆਂ ਅੰਦਰ ਸੋਫੇ ’ਚ ਜਾ ਲੱਗੀਆਂ ਅਤੇ ਉਨ੍ਹਾਂ ਨੇ ਤੁਰੰਤ ਹੀ ਪੁਲਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਡੀ. ਐੱਸ. ਪੀ. ਕੁਲਵੰਤ ਸਿੰਘ ਮਾਨ ਅਤੇ ਥਾਣਾ ਕਾਹਨੂੰਵਾਨ ਦੇ ਐੱਸ. ਐੱਚ. ਓ. ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ: ਜਲੰਧਰ 'ਚ ਦਰਦਨਾਕ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਸਦਮੇ 'ਚ ਪਰਿਵਾਰ
ਡੀ. ਐੱਸ. ਪੀ. ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ 2 ਅਣਪਛਾਤਿਆਂ ਨੇ ਸਾਬਕਾ ਈ. ਟੀ. ਓ. ਪਿੰਡ ਵੜੈਚ ਦੇ ਸਰਪੰਚ ਸੁਖਜੀਤ ਸਿੰਘ ਦੇ ਘਰ ਦੇ ਅੰਦਰ ਦਾਖਲ ਹੋ ਕੇ ਗੋਲ਼ੀਆਂ ਚਲਾਈਆਂ ਹਨ ਘਰ ਦੇ ਅੰਦਰ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ’ਚ ਫੁਟੇਜ ਕੈਦ ਹੋਈ ਹੈ ਅਤੇ ਸੀ. ਸੀ. ਟੀ. ਵੀ. ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗੋਲ਼ੀਆਂ ਚਲਾਉਣ ਵਾਲਿਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਸਤਲੁਜ ਦਰਿਆ ਦੇ ਪੁਲ 'ਤੇ ਪਹੁੰਚੀ 12ਵੀਂ ਦੀ ਵਿਦਿਆਰਥਣ, ਵੇਖਦੇ ਹੀ ਵੇਖਦੇ ਕਰ 'ਤਾ ਵੱਡਾ ਕਾਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e