ਮਲੋਟ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਠੇਕੇਦਾਰ ਦਾ ਬੇਰਹਿਮੀ ਨਾਲ ਕਤਲ

Thursday, Dec 08, 2022 - 11:15 AM (IST)

ਮਲੋਟ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਠੇਕੇਦਾਰ ਦਾ ਬੇਰਹਿਮੀ ਨਾਲ ਕਤਲ

ਮਲੋਟ (ਸ਼ਾਮ ਜੁਨੇਜਾ) : ਬੀਤੀ ਰਾਤ ਪਿੰਡ ਕਿੰਗਰਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਬਾਗ ਦੇ ਠੇਕੇਦਾਰ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਨੇ ਮ੍ਰਿਤਕ ਦੇ ਮੁੰਡੇ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਮ੍ਰਿਤਕ ਦੇ ਪੁੱਤਰ ਸੁਖਵਿੰਦਰ ਸਿੰਘ ਨੇ ਸਿਟੀ ਮਲੋਟ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸਦੇ ਪਿਤਾ ਹਰਜਿੰਦਰ ਸਿੰਘ ਪੁੱਤਰ ਭਗਵਾਨ ਸਿੰਘ (65) ਵਾਸੀ ਫਿਰੋਜ਼ਪੁਰ ਕੋਲ ਕਿੰਗਰਾ ਵਾਸੀ ਸੁਖਮੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਦਾ ਅਮਰੂਦਾਂ ਦਾ ਬਾਗ ਠੇਕੇ 'ਤੇ ਸੀ।

ਇਹ ਵੀ ਪੜ੍ਹੋ- ਗੋਲਡੀ ਬਰਾੜ ਦੀ ਗ੍ਰਿਫ਼ਤਾਰੀ 'ਤੇ ਫਤਿਹਜੰਗ ਬਾਜਵਾ ਦਾ ਵੱਡਾ ਬਿਆਨ, 'ਆਪ' ਤੇ ਖੜ੍ਹੇ ਕੀਤੇ ਸਵਾਲ (ਵੀਡੀਓ)

ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਉਸਦੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਸਬੰਧਿਤ ਪਿੰਡ ਦੇ ਲੋਕਾਂ ਵੱਲੋਂ ਇਸ ਘਟਨਾ ਦੀ ਸੂਚਨਾ ਸਿਟੀ ਮਲੋਟ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਡੀ. ਐੱਸ. ਪੀ. ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ ਸਿਟੀ ਮਲੋਟ ਦੇ ਮੁੱਖ ਅਫ਼ਸਰ ਵਰੁਣ ਕੁਮਾਰ ਨੇ ਮੌਕੇ 'ਤੇ ਪੁੱਜ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਫਿਲਹਾਲ ਕਤਲ ਕਰਨ ਦਾ ਕਾਰਨਾਂ ਬਾਰੇ ਕੁਝ ਪਤਾ ਨਹੀਂ ਲੱਗਾ ਪਰ ਪੁਲਸ ਵੱਲੋਂ ਇਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਉਸ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਚੜ੍ਹਦੀ ਸਵੇਰ ਮੁਕਤਸਰ 'ਚ ਵਾਪਰਿਆ ਦਰਦਨਾਕ ਹਾਦਸਾ, ਸਕੇ ਭੈਣ-ਭਰਾ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਕਰਕੇ ਦਿਓ ਜਵਾਬ। 


author

Simran Bhutto

Content Editor

Related News