ਅਣਪਛਾਤੇ ਵਿਅਕਤੀਆਂ ਦਾ ਕਾਰਨਾਮਾ : ਕਾਰ ਤੇ ਮੋਟਰਸਾਈਕਲ ਨੂੰ ਲਾਈ ਅੱਗ
Thursday, Feb 18, 2021 - 02:50 PM (IST)
![ਅਣਪਛਾਤੇ ਵਿਅਕਤੀਆਂ ਦਾ ਕਾਰਨਾਮਾ : ਕਾਰ ਤੇ ਮੋਟਰਸਾਈਕਲ ਨੂੰ ਲਾਈ ਅੱਗ](https://static.jagbani.com/multimedia/2021_2image_14_50_239261820firecar.jpg)
ਕੋਟਕਪੂਰਾ ( ਨਰਿੰਦਰ ਬੈੜ ) - ਸਥਾਨਕ ਮੁਕਤਸਰ ਰੋਡ ’ਤੇ ਗੈਰਜ ’ਚ ਖੜੀ ਇਕ ਡਾਸਟਰ ਕਾਰ ਅਤੇ ਇਕ ਮੋਟਰਸਾਈਕਲ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਅੱਗ ਲਗਾ ਕੇ ਸਾੜ ਦੇਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੀ ਦੇਖੀ ਗਈ ਸੀ.ਸੀ.ਟੀ.ਵੀ ਕੈਮਰੇ ਦੀ ਫੁਟੇਜ ਤੋਂ ਪਤਾ ਲੱਗਿਆ ਹੈ ਕਿ ਰਾਤ 2-24 ਮਿੰਟ ’ਤੇ ਦੋ ਵਿਅਕਤੀ ਆਏ, ਜੋ ਕੰਧ ’ਤੇ ਚੜ੍ਹ ਕੇ ਗੈਰਜ ’ਚ ਦਾਖਲ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਉਕਤ ਵਾਹਨਾਂ ਨੂੰ ਅੱਗ ਲਗਾਈ ਅਤੇ ਚਲੇ ਗਏ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਦਿਲ ਕੰਬਾਊ ਵਾਰਦਾਤ : 12ਵੀਂ ਦੇ ਵਿਦਿਆਰਥੀ ਦਾ ਸਕੂਲ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਕਤਲ
ਇਸ ਮਾਮਲੇ ਦੀ ਸੂਚਨਾ ਮਿਲਦਿਆਂ ਥਾਣਾ ਸਿਟੀ ਤੋਂ ਏ.ਐੱਸ.ਆਈ. ਭੁਪਿੰਦਰ ਸਿੰਘ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ਿਕਾਇਤ ਕਰਤਾ ਮੁਕੇਸ਼ ਕੁਮਾਰ ਪੁੱਤਰ ਰਤਨ ਲਾਲ ਅਨੁਸਾਰ ਉਹ ਪਿਛਲੇ ਤਿੰਨ ਦਿਨਾਂ ਤੋਂ ਦਿੱਲੀ ਸਮਾਗਮ ਵਿੱਚ ਗਏ ਹੋਏ ਸਨ ਅਤੇ ਕੱਲ੍ਹ ਹੀ ਵਾਪਸ ਪਰਤੇ ਹਨ।
ਪੜ੍ਹੋ ਇਹ ਵੀ ਖ਼ਬਰ - ਫਾਇਨਾਂਸ ਕੰਪਨੀ ਦੇ ਕਰਮਚਾਰੀਆਂ ਤੋਂ ਪਰੇਸ਼ਾਨ ਨੌਜਵਾਨ ਵਲੋਂ ਖੁਦਕੁਸ਼ੀ, ਸੁਸਾਈਡ ਨੋਟ ’ਚ ਕਹੀ ਇਹ ਗੱਲ
ਆਲੇ-ਦੁਆਲੇ ਦੇ ਦੁਕਾਨਦਾਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਰਾਤ 8 ਵਜੇ ਤੱਕ ਵਹੀਕਲ ਠੀਕ ਠਾਕ ਸਨ। ਉਨ੍ਹਾਂ ਦੱਸਿਆ ਕਿ ਇਹ ਸਭ ਸਾਜਿਸ਼ ਤਹਿਤ ਹੋਇਆ ਹੈ। ਐੱਸ.ਐੱਚ.ਓ ਗੁਰਮੀਤ ਸਿੰਘ ਨੇ ਕਿਹਾ ਕਿ ਇਸ ਘਟਨਾ ਦੀ ਬਰੀਕੀ ਨਾਲ ਜਾਂਚ ਕਰਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਸਥਾਨਕ ਚੋਣਾਂ ਦੇ ਨਤੀਜਿਆਂ ਦੇ ਐਲਾਨ ਤੋਂ ਬਾਅਦ ਅਕਾਲੀ ਦਲ ਦਾ ਕਾਂਗਰਸ ’ਤੇ ਹਮਲਾ