ਜਲੰਧਰ ਦੇ ਲੰਬਾ ਪਿੰਡ ਚੌਕ ਨੇੜੇ ਸ਼ੱਕੀ ਹਾਲਾਤ ''ਚ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ''ਚ ਦਹਿਸ਼ਤ
Tuesday, Mar 11, 2025 - 11:47 PM (IST)

ਜਲੰਧਰ (ਮਹਾਜਨ) : ਜਲੰਧਰ ਦੇ ਥਾਣਾ ਨੰਬਰ ਅੱਠ ਦੇ ਅਧੀਨ ਪੈਂਦੇ ਲੰਬਾ ਪਿੰਡ ਚੌਕ ਦੇ ਨੇੜੇ ਸ਼ੱਕੀ ਹਾਲਤ ਵਿਚ ਲਾਸ਼ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਮ੍ਰਿਤਕ ਦੇ ਕੋਲੋਂ ਕੋਈ ਪਛਾਣ ਪੱਤਰ ਨਾ ਮਿਲਣ ਦੇ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ ਹੈ, ਜਿਸ ਦੀ ਸੂਚਨਾ ਘਟਨਾ ਵਾਲੀ ਥਾਂ ਉੱਤੇ ਮੌਜੂਦ ਲੋਕਾਂ ਨੇ ਥਾਣਾ ਨੰਬਰ ਅੱਠ ਦੀ ਪੁਲਸ ਨੂੰ ਦਿੱਤੀ।
ਲਾਗਡਾਟ ਪਿੱਛੇ ਮਾਪਿਆਂ ਦੇ ਸੋਹਣੇ ਪੁੱਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਇਲਾਕੇ 'ਚ ਦਹਿਸ਼ਤ (ਵੀਡੀਓ)
ਸੂਚਨਾ ਮਿਲਦੇ ਹੀ ਮੌਕੇ ਉੱਤੇ ਪਹੁੰਚੇ ਥਾਣਾ ਨੰਬਰ ਅੱਠ ਦੇ ਜਾਂਚ ਅਧਿਕਾਰੀ ਸੰਜੇ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਲੰਬਾ ਪਿੰਡ ਚੌਕ ਦੇ ਕੋਲ ਦੁਕਾਨ ਦੇ ਬਾਰ ਲਾਸ਼ ਪਈ ਹੋਈ ਹੈ। ਉਨ੍ਹਾਂ ਨੂੰ ਜਾਂਚ ਦੌਰਾਨ ਪਤਾ ਲੱਗਿਆ ਕਿ ਮ੍ਰਿਤਕ ਪਿਛਲੇ ਕੁਝ ਦਿਨਾਂ ਤੋਂ ਨੇੜੇ ਦੇ ਇਲਾਕੇ ਵਿਚ ਘੁੰਮਦਾ ਹੋਇਆ ਦਿਖਾਈ ਦਿੱਤਾ ਸੀ ਤੇ ਬਿਮਾਰ ਲੱਗ ਰਿਹਾ ਸੀ। ਮ੍ਰਿਤਕ ਕੋਲੋਂ ਕੋਈ ਪਛਾਣ ਪੱਤਰ ਨਾ ਮਿਲਣ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਉਨ੍ਹਾਂ ਨੇ ਲਾਸ਼ ਨੂੰ ਪਛਾਣ ਲਈ ਸਿਵਲ ਹਸਪਤਾਲ 72 ਘੰਟਿਆਂ ਲਈ ਰਖਵਾ ਦਿੱਤਾ ਹੈ।
ਨਸ਼ਿਆਂ ਦੇ ਮਾਮਲੇ 'ਚ ਛਾਪੇਮਾਰੀ ਕਰਨ ਗਈ ਪੁਲਸ ਪਾਰਟੀ 'ਤੇ ਹਮਲਾ, ਥਾਣੇਦਾਰ ਜ਼ਖਮੀ