ਸੁੱਤੇ ਪਏ ਪਰਿਵਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਪਤੀ ਦੀ ਮੌਤ ਤੇ ਪਤਨੀ ਦੀ ਹਾਲਤ ਗੰਭੀਰ

Monday, Jun 12, 2023 - 10:35 PM (IST)

ਸੁੱਤੇ ਪਏ ਪਰਿਵਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਪਤੀ ਦੀ ਮੌਤ ਤੇ ਪਤਨੀ ਦੀ ਹਾਲਤ ਗੰਭੀਰ

ਮੱਖੂ (ਵਾਹੀ) : ਪੁਲਸ ਥਾਣਾ ਮੱਖੂ ’ਚ ਪੈਂਦੇ ਏਰੀਏ ਵਿਚ 15 ਦਿਨਾਂ ’ਚ ਦੂਜੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਬੀਤੀ ਦੇਰ ਰਾਤ ਥਾਣਾ ਮੱਖੂ ਦੇ ਪਿੰਡ ਮਨੂੰ ਮਾਛੀ ’ਚ ਅਣਪਛਾਤੇ ਵਿਅਕਤੀਆਂ ਨੇ ਇਕ ਘਰ ’ਚ ਦਾਖ਼ਲ ਹੋ ਕੇ ਸੁੱਤੇ ਪਏ ਪਰਿਵਾਰ ਵਾਲਿਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਜਸਵਿੰਦਰ ਸਿੰਘ ਦਾ ਕਤਲ ਅਤੇ ਉਸ ਦੀ ਪਤਨੀ ਕ੍ਰਿਸ਼ਨਾ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਘਰ ’ਚ ਸੁੱਤੇ ਹੋਏ ਜਸਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਮਨੂੰ ਮਾਛੀ ਅਤੇ ਉਸ ਦੀ ਪਤਨੀ ਕ੍ਰਿਸ਼ਨਾ ’ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਲਾਸ਼ ਦੇਖ ਭੁੱਬਾਂ ਮਾਰ ਰੋਇਆ ਪਰਿਵਾਰ

ਗੰਭੀਰ ਜ਼ਖ਼ਮੀ ਜਸਵਿੰਦਰ ਸਿੰਘ ਅਤੇ ਉਸ ਦੀ ਪਤਨੀ ਕ੍ਰਿਸ਼ਨਾ ਨੂੰ ਇਲਾਜ ਲਈ ਸਿਵਲ ਹਸਪਤਾਲ ਮੱਖੂ ਵਿਖੇ ਲਿਆਂਦਾ ਗਿਆ। ਜਸਵਿੰਦਰ ਸਿੰਘ ਦੀ ਸਿਵਲ ਹਸਪਤਾਲ ਮੱਖੂ ’ਚ ਮੌਤ ਗਈ ਅਤੇ ਉਸ ਦੀ ਪਤਨੀ ਕ੍ਰਿਸ਼ਨਾ ਨੂੰ ਇਲਾਜ ਲਈ ਅੱਗੇ ਰੈਫਰ ਕਰ ਦਿੱਤਾ ਗਿਆ। ਐੱਸ. ਐੱਸ. ਪੀ. ਫਿਰੋਜ਼ਪੁਰ, ਡੀ. ਐੱਸ. ਪੀ. ਜ਼ੀਰਾ ਅਤੇ ਥਾਣਾ ਮੱਖੂ ਦੇ ਮੁਖੀ ਪੁਲਸ ਪਾਰਟੀ ਸਮੇਤ ਘਟਨਾ ਵਾਲੀ ਜਗ੍ਹਾ ’ਤੇ ਪਹੁੰਚ ਕੇ ਜਸਵਿੰਦਰ ਸਿੰਘ ਦੇ ਕਤਲ ਦੀ ਜਾਂਚ ਕੀਤੀ ਜਾ ਰਹੀ ਹੈ। ਥਾਣਾ ਮੱਖੂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਵੱਲੋਂ ਮ੍ਰਿਤਕ ਜਸਵਿੰਦਰ ਸਿੰਘ ਦੀ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਨਸ਼ਾ ਛੁਡਾਊ ਕੇਂਦਰ ’ਚ ਨੌਜਵਾਨ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਨਹਿਰ ’ਚ ਸੁੱਟੀ ਲਾਸ਼


author

Manoj

Content Editor

Related News