ਤਰਨਤਾਰਨ ''ਚ ਵੱਡੀ ਵਾਰਦਾਤ, ਸਰਪੰਚ ਦਾ ਗੋਲੀਆਂ ਮਾਰ ਕੀਤਾ ਕਤਲ
Sunday, Jan 14, 2024 - 06:34 PM (IST)
ਝਬਾਲ (ਨਰਿੰਦਰ, ਰਮਨ)- ਤਰਨਤਾਰਨ 'ਚ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਤਰਨਤਾਰਨ ਹਲਕੇ ਦੇ ਪ੍ਰਮੁੱਖ ਸਿਆਸੀ ਆਗੂ ਅਤੇ ਅੱਡਾ ਝਬਾਲ ਦੇ ਮੌਜੂਦਾ ਸਰਪੰਚ ਅਮਨ ਕੁਮਾਰ ਸੋਨੂ ਚੀਮਾ ਦਾ ਅੱਜ ਸਵੇਰੇ ਅੱਡਾ ਝਬਾਲ ਵਿਖੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਹੋਟਲ 'ਚ ਲੁਕੇ ਸੀ ਸ਼ੂਟਰ, ਫੜਨ ਗਈ ਪੁਲਸ 'ਤੇ ਚਲਾਤੀਆਂ ਗੋਲੀਆਂ (ਵੀਡੀਓ)
ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਲਗਭਗ 9 ਵਜੇ ਜਦੋਂ ਅਮਨ ਕੁਮਾਰ ਸੋਨੂ ਚੀਮਾ ਭਿੱਖੀ ਵਿੰਡ ਰੋਡ 'ਤੇ ਇੱਕ ਹੇਅਰ ਕਟਿੰਗ ਦੀ ਦੁਕਾਨ 'ਤੇ ਆਪਣੇ ਵਾਲ ਕਟਵਾ ਰਿਹਾ ਸੀ ਤਾਂ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਜਿਨਾਂ ਨੇ ਲੋਈ ਦੀਆਂ ਬੁੱਕਲਾਂ ਮਾਰੀਆਂ ਹੋਈਆਂ ਸਨ, ਇਸ ਦੌਰਾਨ ਇਕ ਵਿਅਕਤੀ ਬਾਹਰ ਮੋਟਰਸਾਈਕਲ ਸਟਾਰਟ ਕਰ ਕੇ ਬੈਠਾ ਸੀ ਅਤੇ ਦੂਜੇ ਨੇ ਅੰਦਰ ਆ ਕੇ ਸਰਪੰਚ ਅਮਨ ਕੁਮਾਰ ਸੋਨੂ ਚੀਮਾ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਦੋਵੇਂ ਨੌਜਵਾਨ ਫ਼ਰਾਰ ਹੋ ਗਏ। ਇਸ ਦੌਰਾਨ ਸਰਪੰਚ ਸੋਨੂੰ ਚੀਮਾ ਨੂੰ ਜ਼ਖ਼ਮੀ ਹਾਲਤ 'ਚ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਸ਼ਹੀਦ ਗੁਰਪ੍ਰੀਤ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਦਾਈ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਤਰਸੇਮ ਮਸੀਹ ਨੇ ਦੱਸਿਆ ਕਿ ਅਮਨ ਕੁਮਾਰ ਸੋਨੂ ਚੀਮਾ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸੀਸੀਟੀਵੀ ਕੈਮਰੇ ਦੀ ਫੁਟੇਜ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਲੋਹੜੀ ਮੌਕੇ ਛਿੜੀ ਕੰਬਣੀ, ਸ਼ਿਮਲਾ ਤੇ ਡਲਹੌਜ਼ੀ ਨਾਲੋਂ ਵੀ ਠੰਡਾ ਰਿਹਾ ਗੁਰਦਾਸਪੁਰ, ਇਨ੍ਹਾਂ ਸ਼ਹਿਰਾਂ ਲਈ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8