ਤਰਨਤਾਰਨ: ਸਾਹਿਬ ਖੇਤੀ ਸਟੋਰ ਵਿਖੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ

Monday, Jun 15, 2026 - 05:54 PM (IST)

ਤਰਨਤਾਰਨ: ਸਾਹਿਬ ਖੇਤੀ ਸਟੋਰ ਵਿਖੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ

ਤਰਨਤਾਰਨ (ਸੰਦੀਪ)- ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸਭਰਾ ਦੇ ਮੇਨ ਬਾਜ਼ਾਰ 'ਚ ਸਾਹਿਬ ਖੇਤੀ ਸਟੋਰ 'ਤੇ ਅਣਪਛਾਤੇ ਵਿਅਕਤੀਆਂ ਵੱਲੋਂ ਬੰਦ ਸ਼ਟਰਾਂ 'ਤੇ ਗੋਲੀਆਂ ਚਲਾਈਆਂ ਗਈਆਂ। ਮਿਲੀ ਜਾਣਕਾਰੀ ਅਨੁਸਾਰ ਜਸਪਾਲ ਰਾਏ ਉਰਫ ਗੋਰਖਾ ਸ਼ਾਹ, ਗਗਨ ਸ਼ਾਹ, ਲਾਲੀ ਸ਼ਾਹ ਦੇ ਘਰ ਅਤੇ ਦੁਕਾਨਾਂ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਫਾਇਰ ਕੀਤੇ ਗਏ। ਇਹ ਘਟਨਾ 3 ਵਜੇ ਦੀ ਦੱਸੀ ਜਾ ਰਹੀ ਹੈ। ਜਸਪਾਲ ਰਾਏ ਗੋਰਖਾ ਸ਼ਾਹ ਤੇ ਉਸਦੇ ਮੁੰਡਿਆਂ ਦਾ ਕਾਰੋਬਾਰ ਆੜਤ ਅਤੇ ਕਰਿਆਨਾ ਸਟੋਰ ਦਾ ਹੋਣ ਕਰਕੇ ਇਹ ਘਟਨਾ ਫਿਰੌਤੀ ਨਾਲ ਜੁੜੀ ਲੱਗ ਰਹੀ ਹੈ। ਹਾਲਾਂਕਿ ਅੱਜ ਮੱਸਿਆ ਤੇ ਸੰਗਰਾਂਦ ਦਾ ਦਿਹਾੜਾ ਹੋਣ ਕਰਕੇ ਸੰਗਤਾਂ ਲਈ ਲੰਗਰ ਵੀ ਲਗਾਇਆ ਗਿਆ ਸੀ ।

ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...

ਹਮਲਾਵਰ ਇੰਨੇ ਬੇਖੌਫ ਸਨ ਕਿ ਉਨ੍ਹਾਂ ਨੇ ਦੁਪਹਿਰ 3 ਵਜੇ ਸ਼ਰੇਆਮ ਬਾਜ਼ਾਰ ਵਿਚ ਫਾਇਰਿੰਗ ਕਰ ਦਿੱਤੀ। ਇਸ ਘਟਨਾ ਨਾਲ ਪਿੰਡ ਸਭਰਾ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸ ਮਾਮਲੇ ਸਬੰਧੀ ਜਦ ਪੁਲਸ ਚੌਕੀ ਸਭਰਾ ਦੇ ਇੰਚਾਰਜ ਏ. ਐੱਸ. ਆਈ. ਗੁਰਪਾਲ ਸਿੰਘ ਪੰਨੂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਕੈਮਰੇ ਖੰਘਾਲੇ ਜਾ ਰਹੇ ਹਨ ਤੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ ਕੇ ਕੀਤਾ ਪੁਲਸ ਹਵਾਲੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News