ਸਰਕਾਰੀ ਸਕੂਲ ਦੇ ਅਧਿਆਪਕ ''ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਜਾਂਚ ''ਚ ਲੱਗੀ ਪੁਲਸ

Thursday, Oct 09, 2025 - 07:43 PM (IST)

ਸਰਕਾਰੀ ਸਕੂਲ ਦੇ ਅਧਿਆਪਕ ''ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਜਾਂਚ ''ਚ ਲੱਗੀ ਪੁਲਸ

ਸਾਦਿਕ (ਪਰਮਜੀਤ) : ਇਥੋਂ ਥੋੜੀ ਦੂਰ ਸਰਕਾਰੀ ਮਿਡਲ ਸਕੂਲ ਜੰਡਵਾਲਾ ਸੰਧੂਆਂ ਵਿਖੇ ਸਕੂਲ ਵਿੱਚ ਬੱਚਿਆਂ ਨੂੰ ਪੜ੍ਹਾ ਰਹੇ ਇੱਕ ਅਧਿਆਪਕ 'ਤੇ ਗੋਲੀਆਂ ਚਲਾਈਆਂ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਦੌਰਾਨ ਅਧਿਆਪਕ ਨੇ ਭੱਜ ਕੇ ਆਪਣੀ ਜਾਨ ਬਚਾਈ।

ਮੌਕੇ 'ਤੇ ਜਾ ਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸਕੂਲ ਵਿੱਚ ਸਾਇੰਸ ਟੀਚਰ ਮਨਦੀਪ ਸਿੰਘ ਬੱਤਰਾ ਹਾਜ਼ਰ ਸੀ। ਇੰਨੇ ਨੂੰ ਅਣਪਛਾਤੇ ਇੱਕ ਮਰਦ ਤੇ ਇੱਕ ਔਰਤ ਆਏ ਤੇ ਉਨ੍ਹਾਂ ਅਮਨਦੀਪ ਸਿੰਘ ਦੇ ਪੈਰਾਂ ਵੱਲ ਦੋ ਫਾਇਰ ਕੀਤੇ, ਪਰ ਬੱਤਰਾ ਕੋਲ ਖੜ੍ਹੀ ਕਾਰ ਦੇ ਓਹਲੇ ਹੋ ਗਿਆ। ਗੋਲੀ ਚੱਲਣ ਦੀ ਅਵਾਜ਼ ਸੁਣ ਕੇ ਬੱਚਿਆਂ ਵਿੱਚ ਚੀਕ ਚਿਹਾੜਾ ਪੈ ਗਿਆ। ਦੂਜੇ ਅਧਿਆਪਕ ਤੇ ਮਿੱਡ ਡੇ ਮੀਲ ਵਰਕਰ ਅਤੇ ਪਿੰਡ ਵਾਸੀ ਵੀ ਮੌਕੇ 'ਤੇ ਪੁੱਜੇ ਤਾਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। 

ਘਟਨਾ ਦੀ ਸੂਚਨਾ ਮਿਲਦੇ ਹੀ ਮੁੱਖ ਅਫਸਰ ਇੰਸਪੈਕਟਰ ਨਵਦੀਪ ਸਿੰਘ ਭੱਟੀ, ਹਰਜੋਤ ਸਿੰਘ ਔਲਖ ਸਹਾਇਕ ਥਾਣੇਦਾਰ, ਹੌਲਦਾਰ ਗੁਰਦੇਵ ਸਿੰਘ ਸਮੇਤ ਪੁਲਸ ਪਾਰਟੀ ਮੌਕੇ 'ਤੇ ਪੁੱਜੇ ਤੇ ਸਾਰੀ ਜਾਣਕਾਰੀ ਲਈ। ਉਪਰੰਤ ਪੁਲਸ ਬਿਆਨ ਕਲਮਬੰਦ ਕਰਨ ਲਈ ਅਮਨਦੀਪ ਸਿੰਘ ਨੂੰ ਨਾਲ ਲੈ ਗਈ। ਸਕੂਲ ਦੇ ਪ੍ਰਿੰਸੀਪਲ ਸਿਕੰਦਰ ਸਿੰਘ ਨੇ ਦੱਸਿਆ ਕਿ ਉਹ ਬਾਥਰੂਮ ਗਿਆ ਹੋਇਆ ਸੀ ਕਿ ਗੋਲੀ ਚੱਲਣ ਦੀ ਅਵਾਜ਼ ਸੁਣੀ। ਜਦ ਉਹ ਬਾਹਰ ਆਇਆ ਤਾਂ ਉਹ ਮੌਕੇ ਤੋਂ ਫਰਾਰ ਹੋ ਗਏ। ਪਿੰਡ ਦੇ ਸਾਬਕਾ ਸਰਪੰਚ ਗਗਨ ਸੰਧੂ ਨੇ ਦੱਸਿਆ ਕਿ ਉਹ ਵੀ ਪੁਲਸ ਆਈ ਤੋਂ ਪਹੁੰਚਿਆ ਹੈ ਪਰ ਲੱਗਦਾ ਹੈ ਕਿ ਕੋਈ ਘਰੇਲੂ ਮਾਮਲਾ ਹੈ। ਥਾਣਾ ਮੁਖੀ ਨਵਦੀਪ ਸਿੰਘ ਭੱਟੀ ਨੇ ਕਿਹਾ ਕਿ ਅਮਨਦੀਪ ਸਿੰਘ ਦੇ ਬਿਆਨ ਲਏ ਜਾ ਰਹੇ ਹਨ ਤੇ ਬਰੀਕੀ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਨੈਬ ਸਿੰਘ ਸੰਧੂ ਤੇ ਪਿੰਡ ਵਾਸੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News