ਅਣਪਛਾਤੇ ਚੋਰ ਘਰ ''ਚੋਂ ਗਹਿਣੇ ਤੇ ਨਕਦੀ ਲੈ ਕੇ ਫਰਾਰ

11/18/2017 1:51:06 AM

ਮੋਗਾ,   (ਆਜ਼ਾਦ)-  ਅਣਪਛਾਤੇ ਚੋਰਾਂ ਵੱਲੋਂ ਬਾਘਾਪੁਰਾਣਾ ਨਿਵਾਸੀ ਸੌਰਵ ਕੁਮਾਰ ਦੇ ਘਰ 'ਚੋਂ ਗਹਿਣੇ, ਨਕਦੀ ਅਤੇ ਹੋਰ ਸਾਮਾਨ ਚੋਰੀ ਕਰ ਕੇ ਲਿਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਬਾਘਾਪੁਰਾਣਾ ਪੁਲਸ ਵੱਲੋਂ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 
ਸੌਰਵ ਕੁਮਾਰ ਪੁੱਤਰ ਗੁਲਸ਼ਨ ਕੁਮਾਰ ਨਿਵਾਸੀ ਬੈਕਸਾਈਡ ਮਹਿੰਦਰਾ ਪੈਲੇਸ ਬਾਘਾਪੁਰਾਣਾ ਨੇ ਕਿਹਾ ਕਿ ਉਹ ਦਵਾਈਆਂ ਦਾ ਕੰਮ ਕਰਦਾ ਹੈ। ਬੀਤੀ 16 ਨਵੰਬਰ ਨੂੰ ਉਸ ਦੀ ਪਤਨੀ ਆਪਣੇ ਪੇਕੇ ਘਰ ਬੱਚਿਆਂ ਨੂੰ ਪੜ੍ਹਾਉਣ ਲਈ ਗਈ ਸੀ, ਜਦ ਮੈਂ ਦੇਰ ਸ਼ਾਮ ਘਰ ਵਾਪਸ ਆਇਆ ਤਾਂ ਦੇਖਿਆ ਕਿ ਘਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਅੰਦਰ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਉਸ ਨੇ ਕਿਹਾ ਕਿ ਅਣਪਛਾਤੇ ਚੋਰ ਘਰ 'ਚੋਂ ਕਰੀਬ ਇਕ ਲੱਖ ਰੁਪਏ ਨਕਦ, ਚਾਰ ਤੋਲੇ ਸੋਨੇ ਦੇ ਗਹਿਣੇ ਅਤੇ ਇਕ ਮੋਬਾਇਲ ਫੋਨ ਤੋਂ ਇਲਾਵਾ ਕੁੱਝ ਹੋਰ ਸਾਮਾਨ ਚੋਰੀ ਕਰ ਕੇ ਲੈ ਗਏ। 
ਚੋਰੀ ਦੀ ਘਟਨਾ ਦਾ ਪਤਾ ਲੱਗਣ 'ਤੇ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਪੁਲਸ ਪਾਰਟੀ ਸਮੇਤ ਉਥੇ ਪੁੱਜੇ ਅਤੇ ਜਾਂਚ ਦੇ ਇਲਾਵਾ ਆਸ-ਪਾਸ ਦਾ ਨਿਰੀਖਣ ਕਰ ਕੇ ਲੋਕਾਂ ਤੋਂ ਪੁੱਛਗਿੱਛ ਕੀਤੀ ਪਰ ਚੋਰੀ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ। ਉਨ੍ਹਾਂ ਕਿਹਾ ਕਿ ਉਹ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਣ ਦਾ ਯਤਨ ਕਰ ਰਹੇ ਹਨ ਤਾਂ ਕਿ ਚੋਰਾਂ ਦਾ ਕੋਈ ਸੁਰਾਗ ਮਿਲ ਸਕੇ।


Related News