ਗੱਡੀ ਨਾਲ ਬੰਦ ਕੀਤਾ ਸੀ ਨਵੀਂ ਬਣ ਰਹੀ ਗਲੀ ਦਾ ਰਸਤਾ, ਤੈਸ਼ 'ਚ ਆਏ ਨੌਜਵਾਨਾਂ ਨੇ ਦਾਗੇ ਫ਼ਾਇਰ

Saturday, Feb 11, 2023 - 12:26 PM (IST)

ਗੱਡੀ ਨਾਲ ਬੰਦ ਕੀਤਾ ਸੀ ਨਵੀਂ ਬਣ ਰਹੀ ਗਲੀ ਦਾ ਰਸਤਾ, ਤੈਸ਼ 'ਚ ਆਏ ਨੌਜਵਾਨਾਂ ਨੇ ਦਾਗੇ ਫ਼ਾਇਰ

ਗੁਰਦਾਸਪੁਰ (ਅਵਤਾਰ ਸਿੰਘ)- ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਰੋਡ 'ਤੇ ਸਥਿਤ ਮੋਹਨ ਪਲਾਜ਼ਾ ਨੇੜੇ ਬਣ ਰਹੀ ਨਵੀਂ ਗਲੀ ਦੇ ਬਾਹਰ ਗੱਡੀ ਲਗਾ ਕੇ ਰਸਤਾ ਬੰਦ ਕੀਤੇ ਹੋਣ ਕਾਰਨ ਦੇਰ ਰਾਤ ਹੰਗਾਮਾ ਹੋ ਗਿਆ। ਜਾਣਕਾਰੀ ਅਨੁਸਾਰ ਤੈਸ਼ ਵਿਚ ਆਏ ਕੁਝ ਅਣਪਛਾਤੇ ਨੌਜਵਾਨਾਂ ਨੇ ਖੜ੍ਹੀ ਕੀਤੀ ਹੋਈ ਗੱਡੀ 'ਤੇ ਤਿੰਨ ਫ਼ਾਇਰ ਕੀਤੇ ਅਤੇ ਗੱਡੀ ਦੇ ਸ਼ੀਸ਼ੇ ਵੀ ਤੋੜੇ ਸਨ। ਇਸ ਘਟਨਾ ਦੀ ਵੀਡੀਓ ਸੀਸੀਟੀਵੀ ਕੈਮਰੇ 'ਚ ਹੋਈ ਕੈਦ ਹੋ ਗਈ। ਮੌਕੇ 'ਤੇ ਪਹੁੰਚੀ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਾਂਚ ਦੌਰਾਨ ਪੁਲਸ ਨੇ 2 ਖਾਲੀ ਖੋਲ੍ਹ ਵੀ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ: 15 ਕਿਲੋ ਹੈਰੋਇਨ ਤੇ ਡਰੱਗ ਮਨੀ ਸਮੇਤ ਨਾਬਾਲਗ ਗ੍ਰਿਫ਼ਤਾਰ

PunjabKesari

ਇਸ ਸਬੰਧੀ ਜਾਣਕਾਰੀ ਦਿੰਦਿਆਂ ਗੱਡੀ ਦੇ ਮਾਲਕ ਨੇ ਦੱਸਿਆ ਕਿ ਮੋਹਨ ਪਲਾਜ਼ਾ ਦੇ ਸਾਹਮਣੇ ਇਕ ਨਵੀਂ ਗਲੀ ਬਣ ਰਹੀ ਸੀ ਅਤੇ ਨਵੀਂ ਬਣੀ ਗਲੀ ਨੂੰ ਲੋਕਾਂ ਦੇ ਕਹਿਣ 'ਤੇ ਗੱਡੀ ਲਗਾਕੇ ਬੰਦ ਕੀਤਾ ਹੋਇਆ ਸੀ। ਗਲੀ 'ਚ ਜਾਣ ਲਈ ਕੁਝ ਰਸਤਾ ਵੀ ਛੱਡਿਆ ਹੋਇਆ ਸੀ ਪਰ ਰਾਤ ਨੂੰ ਕੁਝ ਅਣਪਛਾਤੇ ਨੌਜਵਾਨਾਂ ਨੇ ਤੈਸ਼ 'ਚ ਆ ਕੇ ਉਨ੍ਹਾਂ ਦੀ ਗੱਡੀ ਦੇ ਸਾਹਮਣੇ ਸ਼ੀਸ਼ੇ 'ਤੇ 3 ਫ਼ਾਇਰ ਕਰਕੇ ਸ਼ੀਸ਼ਾ ਤੋੜ ਦਿੱਤਾ ਅਤੇ  ਗੱਡੀ ਦੀ ਬੁਰੀ ਤਰ੍ਹਾਂ ਦੇ ਨਾਲ ਭੰਨ ਤੋੜ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਣਪਛਾਤੇ ਨੌਜਵਾਨਾਂ ਦੀ ਵੀਡੀਓ ਸੀਸੀਟੀਵੀ ਕੈਮਰੇ 'ਚ ਵੀ ਕੈਦ ਹੋ ਗਈ ਹੈ, ਜਿਸਦੇ ਅਧਾਰ 'ਤੇ ਪੁਲਸ ਕਾਰਵਾਈ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਨ੍ਹਾਂ ਅਣਪਛਾਤੇ ਨੌਜਵਾਨਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ।

PunjabKesari

ਇਹ ਵੀ ਪੜ੍ਹੋ- ਰੇਲ ਯਾਤਰੀਆਂ ਲਈ ਅਹਿਮ ਖ਼ਬਰ, ਪੰਜਾਬ ਦੇ ਇਨ੍ਹਾਂ ਰੇਲਵੇ ਸਟੇਸ਼ਨਾਂ 'ਤੇ 6 ਦਿਨ ਨਹੀਂ ਰੁਕਣੀਆਂ ਰੇਲਾਂ

ਮੌਕੇ ਤੇ ਪਹੁੰਚੇ ਡੀਐੱਸਪੀ ਸਿਟੀ ਡਾ.ਰਿਪੂਤਾਪਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲਦੇ ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ-ਪੜਤਾਲ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਸੀਸੀਟੀਵੀ ਫੁਟੇਜ ਨੂੰ ਕਬਜ਼ੇ ਵਿਚ ਲੈਕੇ ਇਨ੍ਹਾਂ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੌਕੇ 'ਤੇ ਦੋ ਖੋਲ ਵੀ ਬਰਾਮਦ ਹੋਏ ਹਨ, ਜਿਨ੍ਹਾਂ ਨੂੰ ਕਬਜ਼ੇ ਵਿਚ ਲੈਕੇ ਅਗਲੀ ਬਣਦੀ ਕਾਨੂੰਨੀ ਕਾਰਵਾਈ ਪੁਲਸ ਵੱਲੋਂ ਕੀਤੀ ਜਾ ਰਹੀ ਹੈ ਅਤੇ  ਇਨ੍ਹਾਂ ਵਿਅਕਤੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।

 ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News