ਅਣਪਛਾਤੇ ਵਾਹਨ ਦੀ ਲਪੇਟ ''ਚ ਆਉਣ ਨਾਲ ਸ਼ੈਲਰ ਕਰਮਚਾਰੀ ਦੀ ਮੌਤ

Monday, Jan 08, 2018 - 05:56 PM (IST)

ਅਣਪਛਾਤੇ ਵਾਹਨ ਦੀ ਲਪੇਟ ''ਚ ਆਉਣ ਨਾਲ ਸ਼ੈਲਰ ਕਰਮਚਾਰੀ ਦੀ ਮੌਤ

ਸੁਜਾਨਪੁਰ (ਜੋਤੀ/ਬਖਸ਼ੀ) - ਬੀਤੀ ਦੇਰ ਰਾਤ 10 ਵਜੇ ਦੇ ਕਰੀਬ ਪਠਾਨਕੋਟ-ਜੰਮੂ ਨੈਸ਼ਨਲ ਹਾਈਵੇ ਸੁਜਾਨਪੁਰ ਪੁਲਸ ਥਾਣੇ ਦੇ ਅਧੀਨ ਪੈਦੇ ਡੀ. ਪੀ ਹੋਟਲ ਦੇ ਨੇੜੇ ਅਚਾਨਕ ਇਕ ਸਾਈਕਲ ਚਾਲਕ ਦੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਰਤਨ ਸਿੰਘ ਪੁੱਤਰ ਸਵਰਨ ਸਿੰਘ ਨਿਵਾਸੀ ਪਿੰਡ ਜੰਦਰਾਈ ਦੇ ਰੂਪ 'ਚ ਹੋਈ। ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ ਦੀਪਕ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਚਚੇਰੇ ਭਰਾ ਮੱਖਣ ਸਿੰਘ ਨੇ ਪੁਲਸ ਨੂੰ ਆਪਣੇ ਬਿਆਨ 'ਚ ਦੱਸਿਆ ਕਿ ਉਸ ਦਾ ਭਰਾ ਸੁਜਾਨਪੁਰ ਦੇ ਨਾਲ ਲੱਗਦੇ ਪਿੰਡ ਇੱਟੀ 'ਚ ਸ਼ੈਲਰ 'ਤੇ ਕੰਮ ਕਰਦਾ ਸੀ ਤੇ ਰਾਤ ਦੇ ਸਮੇਂ ਵਾਪਸ ਘਰ ਆ ਰਿਹਾ ਸੀ ਕਿ ਅਚਾਨਕ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਉਨ੍ਹਾਂ ਦੇ ਭਰਾ ਰਤਨ ਸਿੰਘ ਦੀ ਮੌਕੇ ਤੇ ਮੌਤ ਹੋ ਗਈ। ਜਿਸ ਦੇ ਚਲਦੇ ਸੁਜਾਨਪੁਰ ਪੁਲਸ ਨੇ ਮਾਮਲਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News