ਅਣ-ਰਜਿਸਟਰਡ ਟਰੈਵਲ ਏਜੰਟਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ : ਡੀ. ਸੀ.

Monday, Jun 11, 2018 - 07:19 AM (IST)

ਸੰਗਰੂਰ (ਵਿਵੇਕ ਸਿੰਧਵਾਨੀ, ਯਾਦਵਿੰਦਰ) — ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਜ਼ਿਲੇ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਵਿਦੇਸ਼ ਜਾਣ ਲਈ ਕਿਸੇ ਵੀ ਧੋਖੇ ਜਾਂ ਠੱਗੀ ਤੋਂ ਬਚਣ ਲਈ ਸਿਰਫ ਮਾਨਤਾ ਪ੍ਰਾਪਤ ਟਰੈਵਲ ਏਜੰਟਾਂ, ਇਮੀਗ੍ਰੇਸ਼ਨ ਸਲਾਹਕਾਰਾਂ ਜਾਂ ਟਿਕਟ ਏਜੰਟਾਂ ਦੀਆਂ ਹੀ ਸੇਵਾਵਾਂ ਲਈਆਂ ਜਾਣ ਤੇ ਇਨ੍ਹਾਂ ਦ ੇਮਾਰਫਤ ਅਰਜ਼ੀ ਲਾਉਣ ਤੋਂ ਪਹਿਲਾਂ ਪ੍ਰਸ਼ਾਸਨ ਵਲੋਂ ਜਾਰੀ ਰਜਿਸਟ੍ਰੇਸ਼ਨ ਪ੍ਰਮਾਣ ਪੱਤਰ ਦੀ ਪੜਤਾਲ ਜ਼ਰੂਰ ਕਰ ਲਈ ਜਾਵੇ। 
ਪੰਜਾਬ ਪ੍ਰੀਵੈਨਸ਼ਨ ਆਫ ਹਿਊਮਨ ਸਮੱਗਲਿੰਗ ਐਕਟ 2012 ਤਹਿਤ ਜ਼ਿਲੇ ਦੇ ਅਣ-ਰਜਿਸਟਰਡ ਟਰੈਵਲ ਏਜੰਟਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਕਾਨੂੰਨ ਅਨੁਸਾਰ ਟਰੈਵਲ ਏਜੰਟਾਂ, ਇਮੀਗ੍ਰੇਸ਼ਨ ਸਲਾਹਕਾਰਾਂ, ਟਿਕਟ ਏਜੰਟਾਂ ਤੇ ਆਈਲੈਟਸ ਸੰਸਥਾਵਾਂ ਲਈ ਇਹ ਲਾਜ਼ਮੀ ਹੈ ਕਿ ਉਹ ਜ਼ਿਲ ਪ੍ਰਸ਼ਾਸਨ ਕੋਲ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਯਕੀਨੀ ਬਣਾਉਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਅਣ-ਅਧਿਕਾਰਤ ਟਰੈਵਲ ਏਜੰਟ ਰਾਹੀਂ ਵਿਦੇਸ਼ ਜਾਣ ਦੇ ਚਾਹਵਾਨ ਵਿਅਕਤੀ ਅਕਸਰ ਧੋਖੇ ਦਾ ਸ਼ਿਕਾਰ ਹੋ ਜਾਂਦੇ ਹਨ, ਜਦੋਂ ਕਿ ਬਾਅਦ 'ਚ ਅਜਿਹੇ ਫਰਜ਼ੀ ਟਰੈਵਲ ਏਜੰਟ ਠੱਗੀ ਮਾਰ ਕੇ ਗਾਇਬ ਹੋ ਜਾਂਦੇ ਹਨ ਕਿਉਂਕਿ ਉਨ੍ਹਾਂ ਦਾ ਕੋਈ ਪੱਕਾ ਥਾਂ ਟਿਕਾਣਾ ਨਹੀਂ ਹੁੰਦਾ।  


Related News