ਅਮਰਿੰਦਰ ਪੰਜਾਬ ਦਾ ਸਭ ਤੋਂ ਅਸਫਲ ਮੁੱਖ ਮੰਤਰੀ : ਚੰਦੂਮਾਜਰਾ

Sunday, Jun 10, 2018 - 06:50 AM (IST)

ਪਟਿਆਲਾ (ਜੋਸਨ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਹੈ ਕਿ ਅਮਰਿੰਦਰ ਪੰਜਾਬ ਦਾ ਸਭ ਤੋਂ ਅਸਫਲ ਮੁੱਖ ਮੰਤਰੀ ਸਿੱਧ ਹੋਇਆ ਹੈ। ਪ੍ਰੋ. ਚੰਦੂਮਾਜਰਾ ਅੱਜ ਇਥੇ ਹੋ ਰਹੇ ਇਕ ਸਮਾਗਮ ਮੌਕੇ ਗੱਲਬਾਤ ਕਰ ਰਹੇ ਸਨ।  ਇਸ ਮੌਕੇ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ, ਵਾਈਸ ਚੇਅਰਮੈਨ ਹਰਫੂਲ ਸਿੰਘ ਬੋਸਰ ਕਲਾਂ, ਜਸਵੀਰ ਸਿੰਘ ਬਘੌਰਾ ਜਨਰਲ ਸਕੱਤਰ ਅਤੇ ਸਿਮਰਨਜੀਤ ਸਿੰਘ ਚੰਦੂਮਾਜਰਾ ਵੀ ਹਾਜ਼ਰ ਸਨ।
ਚੰਦੂਮਾਜਰਾ ਨੇ ਆਖਿਆ ਕਿ ਡੇਢ ਸਾਲ ਵਿਚ ਪੰਜਾਬ ਦੇ ਲੋਕਾਂ ਨਾਲ ਇਕ ਵੀ ਵਾਅਦਾ ਕਾਂਗਰਸ ਸਰਕਾਰ ਪੂਰਾ ਨਹੀਂ ਕਰ ਸਕੀ ਤੇ ਅੱਜ ਜਾਖੜ ਪਟਿਆਲਾ ਵਿਚ ਟਰੈਕਟਰ ਰੈਲੀਆਂ ਕਰਦੇ ਫਿਰ ਰਹੇ ਹਨ ਜਿਸ ਦਾ ਮਤਲਬ ਸਿੱਧੇ ਤੌਰ 'ਤੇ ਲੋਕਾਂ ਦਾ ਧਿਆਨ ਮੁੱਦਿਆਂ ਤੋਂ ਹਟਾਉਣਾ ਹੈ। ਉਨ੍ਹਾਂ ਆਖਿਆ ਕਿ ਅੱਜ ਕਿਸਾਨਾਂ ਦੇ ਕਰਜ਼ੇ ਦਾ ਮੁੱਦਾ, ਨੌਜਵਾਨਾਂ ਨੂੰ ਨੌਕਰੀ ਦੇਣ ਦਾ ਮੁੱਦਾ, ਘਰ-ਘਰ ਮੋਬਾਇਲ ਦੇਣ ਦਾ ਮੁੱਦਾ ਕਾਂਗਰਸ ਸਰਕਾਰ ਦਾ ਮੂੰਹ ਚੜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੇ ਵਧੇ ਰੇਟ ਦੀ ਦੁਹਾਈ ਪਾਉਣ ਦੀ ਥਾਂ ਕਾਂਗਰਸ ਪਹਿਲਾਂ ਆਪਣੀ ਸਟੇਟ ਵਿਚ ਤੇਲ 'ਤੇ ਆਪਣਾ ਲਾਇਆ ਟੈਕਸ ਘਟਾਏ ਜਿਸ ਨਾਲ ਸਿੱਧਾ ਹੀ ਪੈਟਰੋਲ ਤੇ ਡੀਜ਼ਲ 10 ਰੁਪਏ ਤੋਂ ਲੈ ਕੇ 15 ਰੁਪਏ ਸਸਤਾ ਹੋ ਜਾਵੇਗਾ।

PunjabKesari
ਚੰਦੂਮਾਜਰਾ ਨੇ ਕਿਹਾ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਅਕਾਲੀ ਦਲ ਦੀ ਮਿਲਣੀ ਬੇਹੱਦ ਕਾਮਯਾਬ ਰਹੀ ਹੈ। ਚੰਦੂਮਾਜਰਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ 10 ਸਾਲਾਂ ਵਿਚ ਲੋਕਾਂ ਤੇ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਕੀਤਾ। ਅੱਜ ਕਾਂਗਰਸ ਇਕ ਖੇਤੀਬਾੜੀ ਕਮਿਸ਼ਨ ਬਣਾ ਕੇ ਸੂਬੇ ਦੇ ਕਿਸਾਨਾਂ ਦਾ ਕਚੂੰਮਰ ਕੱਢਣਾ ਚਾਹੁੰਦੀ ਹੈ।


Related News