ਅਗਲੇ ਹੁਕਮਾਂ ਤੱਕ ਅਜਨਾਲਾ ਸ਼ਹਿਰ ਹੋਵੇਗਾ ਪੂਰੀ ਤਰ੍ਹਾਂ ਸੀਲ

Tuesday, Mar 31, 2020 - 08:33 PM (IST)

ਅਜਨਾਲਾ,(ਗੁਰਿੰਦਰ ਸਿੰਘ ਬਾਠ)- ਦੇਸ਼ ਚ ਕੋਵਿਡ 19 ਦੇ ਵਧਦੇ ਕਹਿਰ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ 'ਚ ਲੋਕਾਂ ਨੂੰ ਕਰਫਿਊ ਦਾ ਪਾਲਣ ਕਰਵਾਉਣ ਲਈ ਪੰਜਾਬ ਪੁਲਸ ਨੂੰ ਦਿੱਤੀਆਂ ਹਦਾਇਤਾਂ ਅਨੁਸਾਰ ਅੱਜ ਸਥਾਨਕ ਸ਼ਹਿਰ ਅਜਨਾਲਾ ਚ ਡੀ.ਐੱਸ.ਪੀ. ਅਜਨਾਲਾ ਸਰਦਾਰ ਸੋਹਣ ਸਿੰਘ ਦੀ ਅਗਵਾਈ 'ਚ ਸ਼ਹਿਰ ਅੰਦਰ ਕੀਤੇ ਗਏ ਫਲੈਗ ਮਾਰਚ ਤੋਂ ਬਾਅਦ ਅਜਨਾਲਾ ਸ਼ਹਿਰ ਨੂੰ ਮੁਕੰਮਲ ਤੌਰ 'ਤੇ ਬੰਦ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਰਫਿਊ ਦਾ ਪਾਲਣ ਕਰਵਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਅਜਨਾਲਾ ਸ਼ਹਿਰ ਨੂੰ ਮੁਕੰਮਲ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ ਤੇ ਬਾਹਰਲੇ ਵਿਅਕਤੀ ਨੂੰ ਸ਼ਹਿਰ ਅੰਦਰ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਤੇ ਨਾ ਹੀ ਸ਼ਹਿਰ ਤੋਂ ਕਿਸੇ ਨੂੰ ਬਾਹਰ ਜਾਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੀ.ਜੀ.ਪੀ. ਪੰਜਾਬ ਪੁਲਸ ਦੀਆਂ ਹਦਾਇਤਾਂ ਨੂ ਹੇਠਲੇ ਪੱਧਰ 'ਤੇ ਲਾਗੂ ਕੀਤਾ ਜਾਵੇਗਾ ਤੇ ਲੋਕਾਂ 'ਚ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਹਰ ਸੰਭਵ ਯਤਨ ਅਮਲ 'ਚ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕ ਵੀ ਪੁਲਸ ਦਾ ਪੂਰਾ ਪੂਰਾ ਸਹਿਯੋਗ ਕਰਨ ਤਾਂ ਜੋ ਕੋਰੋਨਾ ਵਰਗੀ ਨਾਮੁਰਾਦ ਬਿਮਾਰੀ ਨੂੰ ਸ਼ਹਿਰ ਅੰਦਰ ਦਾਖਲ ਹੋਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਐੱਸ. ਐੱਚ. ਓ. ਅਜਨਾਲਾ ਸ੍ਰੀ ਸਤੀਸ਼ ਕੁਮਾਰ, ਏ.ਐੱਸ.ਆਈ. ਬਲਜੀਤ ਸਿੰਘ, ਸ੍ਰ ਬਲਧੀਰ ਸਿੰਘ, ਚੌਂਕੀ ਇੰਚਾਰਜ ਕਰਮਪਾਲ ਸਿੰਘ ਏ.ਐਸ.ਆਈ. ਬਲਦੇਵ ਰਾਜ ਆਦਿ ਹਾਜ਼ਰ ਸਨ।


Bharat Thapa

Content Editor

Related News