UP ਦੇ ਮਾਫ਼ੀਆ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ’ਚ VIP ਟ੍ਰੀਟਮੈਂਟ ਦੇਣ ਵਾਲੇ ਅਧਿਕਾਰੀ ਬਖਸ਼ੇ ਨਹੀਂ ਜਾਣਗੇ : ਜੇਲ੍ਹ ਮੰਤਰੀ
Friday, Jul 01, 2022 - 11:05 PM (IST)
ਲੁਧਿਆਣਾ (ਸਿਆਲ) : ਯੂ. ਪੀ. ਦੇ ਮਾਫ਼ੀਆ ਮੁਖਤਾਰ ਅੰਸਾਰੀ ’ਤੇ ਬੀਤੇ ਸਮੇਂ ’ਚ ਪੰਜਾਬ ’ਚ ਦਰਜ ਹੋਈ ਐੱਫ. ਆਈ. ਆਰ. ਦੀ ਜਾਂਚ ਰਿਪੋਰਟ ਦੀ ਫਾਈਲ ਜੇਲ੍ਹ ਵਿਭਾਗ ਨੇ ਉਚਿਤ ਫ਼ੈਸਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ। ਉਪਰੋਕਤ ਜਾਣਕਾਰੀ ਅੱਜ ਲੁਧਿਆਣਾ ਵਿਚ ਭਗਵਾਨ ਜਗਨਨਾਥ ਰੱਥ ਯਾਤਰਾ ’ਚ ਸ਼ਾਮਲ ਹੋਣ ਪਹੁੰਚੇ ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।
ਇਹ ਖ਼ਬਰ ਵੀ ਪੜ੍ਹੋ : ਖ਼ਾਲਿਸਤਾਨ ਦੇ ਨਾਅਰੇ ਲਿਖ ਕੇ ਦਹਿਸ਼ਤ ਫੈਲਾਉਣ ਵਾਲੀ ਰਿਸ਼ਤੇਦਾਰਾਂ ਦੀ ਜੁੰਡਲੀ ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਇਕ ਸਾਜ਼ਿਸ਼ ਦੇ ਤਹਿਤ ਫਰਜ਼ੀ ਕੇਸ ਬਣਾ ਕੇ ਯੂ. ਪੀ. ਦੇ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਨਾ ਸਿਰਫ ਜੇਲ੍ਹ ਭੇਜਿਆ ਬਲਕਿ ਜੇਲ੍ਹ ’ਚ ਉਸ ਨੂੰ ਬਹੁਤ ਹੀ ਵੀ. ਆਈ. ਪੀ. ਟ੍ਰੀਟਮੈਂਟ ਵੀ ਦਿੱਤਾ ਗਿਆ। ਇਸ ਤੋਂ ਇਲਾਵਾ ਮੁਖਤਾਰ ਅੰਸਾਰੀ ਦੇ ਟ੍ਰੀਟਮੈਂਟ ’ਤੇ ਸਰਕਾਰੀ ਫੰਡਾਂ ਦੀ ਵੀ ਦੁਰਵਰਤੋਂ ਕੀਤੀ ਗਈ। ਜੇਲ੍ਹ ਮੰਤਰੀ ਨੇ ਕਿਹਾ ਕਿ ਇਸ ਪੂਰੇ ਮਾਮਲੇ ’ਚ ਸ਼ਾਮਲ ਜ਼ਿੰਮੇਵਾਰ ਕਿਸੇ ਵੀ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, ਬਿਜਲੀ ਬਿੱਲਾਂ ਨੂੰ ਲੈ ਕੇ ਕੀਤਾ ਨਵਾਂ ਐਲਾਨ