ਮਸ਼ਹੂਰ ਅਦਾਕਾਰਾ ਉਪਾਸਨਾ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

Tuesday, Jun 15, 2021 - 01:28 PM (IST)

ਮਸ਼ਹੂਰ ਅਦਾਕਾਰਾ ਉਪਾਸਨਾ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ (ਸਰਬਜੀਤ)– ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਰਾਂਦ ਦੇ ਸ਼ੁਭ ਦਿਹਾਡ਼ੇ ’ਤੇ ਮਸ਼ਹੂਰ ਅਦਾਕਾਰਾ ਉਪਾਸਨਾ ਸਿੰਘ ਨੇ ਜਿਥੇ ਸੱਚਖੰਡ ਵਿਖੇ ਮੱਥਾ ਟੇਕਿਆ, ਉਥੇ ਹੀ ਉਨ੍ਹਾਂ ਨੇ ਇਲਾਹੀ ਬਾਣੀ ਦਾ ਕੀਰਤਨ ਵੀ ਸੁਣਿਆ ਤੇ ਦੇਸ਼ ’ਚ ਫੈਲੀ ਕੋਰੋਨਾ ਮਹਾਮਾਰੀ ਨੂੰ ਲੈ ਕੇ ਪੀਡ਼ਤ ਲੋਕਾਂ ਲਈ ਗੁਰੂ ਘਰ ਵਿਖੇ ਅਰਦਾਸ ਕੀਤੀ।

ਉਪਾਸਨਾ ਵਲੋਂ ਇਸ ਮਹਾਮਾਰੀ ਨੂੰ ਛੇਤੀ ਤੋਂ ਛੇਤੀ ਖ਼ਤਮ ਕਰਨ ਦੀ ਅਰਦਾਸ ਬੇਨਤੀ ਵੀ ਕੀਤੀ ਗਈ। ਉਪਾਸਨਾ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਰੂਹਾਨੀਅਤ ਦੀ ਮੂਰਤ ਗੁਰੂ ਘਰ ਵਿਖੇ ਆ ਕੇ ਬਹੁਤ ਹੀ ਸਕੂਨ ਮਿਲਦਾ ਹੈ।

ਇਹ ਖ਼ਬਰ ਵੀ ਪੜ੍ਹੋ : ਸੋਨੂੰ ਸੂਦ ਸਾਹਮਣੇ ਫੁੱਟ-ਫੁੱਟ ਕੇ ਰੋਣ ਲੱਗਾ ਕੈਂਸਰ ਪੀੜਤ, ਪੈਰੀਂ ਹੱਥ ਲਾਉਂਦਿਆਂ ਦੱਸਿਆ ਭਗਵਾਨ

ਇਸ ਉਪਰੰਤ ਉਨ੍ਹਾਂ ਨੇ ਬਾਬਾ ਸਾਹਿਬ ਚੌਕ ਸਥਿਤ ਮਾਤਾ ਖੀਵੀ ਜੀ ਡਿਸਪੈਂਸਰੀ ’ਤੇ ਜਾ ਕੇ ਹਰਮੀਤ ਸਿੰਘ ਸਲੂਜਾ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਵਲੋਂ 20 ਰੁਪਏ ਦੀ ਪਰਚੀ ’ਚ ਮਰੀਜ਼ਾਂ ਨੂੰ ਚੈੱਕ ਕਰਵਾਉਣ ਤੇ ਫਰੀ ਦਵਾਈਆਂ ਦੇਣ ਦੀ ਸ਼ਲਾਘਾ ਵੀ ਕੀਤੀ।

ਦੱਸ ਦੇਈਏ ਕਿ ਹਾਲ ਹੀ ’ਚ ਉਪਾਸਨਾ ਸਿੰਘ ਨੇ ਆਪਣੀ ਪੰਜਾਬੀ ਫ਼ਿਲਮ ‘ਬਾਈ ਜੀ ਕੁੱਟਾਂਗੇ’ ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਸ ਸਬੰਧੀ ਉਪਾਸਨਾ ਸਿੰਘ ਨੇ ਇੰਸਟਾਗ੍ਰਾਮ ਅਕਾਊਂਟ ’ਤੇ ਇਕ ਪੋਸਟ ਸਾਂਝੀ ਕੀਤੀ ਸੀ, ਜਿਸ ’ਚ ਉਹ ਫ਼ਿਲਮ ਦੀ ਟੀਮ ਨਾਲ ਨਜ਼ਰ ਆ ਰਹੇ ਸਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News