Positive News: ਇਸ ਬੈਂਕ ਦੇ ਖਾਤਾਧਾਰਕਾਂ ਨੂੰ ਪੰਜਾਬ ਸਰਕਾਰ ਨੇ ਦਿੱਤਾ ਖ਼ਾਸ ਤੋਹਫ਼ਾ
Tuesday, Oct 01, 2024 - 08:44 AM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਸਹਿਕਾਰੀ ਖੇਤਰ ’ਚ ਬੈਂਕਿੰਗ ਸੇਵਾ ’ਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਾਹਕਾਂ ਨੂੰ ਪੈਸੇ ਦੇ ਆਨਲਾਈਨ ਲੈਣ-ਦੇਣ ਦੇ ਯੋਗ ਬਣਾਉਣ ਲਈ ਪੰਜਾਬ ਰਾਜ ਸਹਿਕਾਰੀ ਬੈਂਕ ’ਚ UPI ਸੇਵਾ ਦੀ ਸ਼ੁਰੂਆਤ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਪੈ ਗਈਆਂ ਭਾਜੜਾਂ
ਇਸ ਪਹਿਲਕਦਮੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਹੂਲਤ ਸਹਿਕਾਰੀ ਬੈਂਕਾਂ ’ਚ ਪੈਸੇ ਦੇ ਡਿਜੀਟਲ ਲੈਣ-ਦੇਣ ਨੂੰ ਉਤਸ਼ਾਹਿਤ ਕਰੇਗੀ। ਸੂਬਾ ਸਰਕਾਰ ਨੇ ਬੈਂਕ ਦੀਆਂ 18 ਬ੍ਰਾਂਚਾਂ ’ਚ ਯੂ. ਪੀ. ਆਈ. ਦੀ ਸਹੂਲਤ ਸ਼ੁਰੂ ਕੀਤੀ ਹੈ, ਜਿਸ ਦਾ ਮੰਤਵ ਵਧੇਰੇ ਪਾਰਦਰਸ਼ਤਾ ਤੇ ਜਵਾਬਦੇਹੀ ਰਾਹੀਂ ਬੈਂਕ ਦੀ ਕਾਰਜਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣਾ ਹੈ। ਮਾਨ ਨੇ ਕਿਹਾ ਕਿ ਹੁਣ ਬੈਂਕ ਦੇ ਗਾਹਕ, ਗੂਗਲ ਪੇਅ, ਵ੍ਹਟਸਐਪ, ਫੋਨ ਪੇਅ, ਪੇਅ.ਟੀ.ਐੱਮ., ਭੀਮ ਅਤੇ ਹੋਰ ਐਪਲੀਕੇਸ਼ਨਾਂ ਵਰਗੇ ਪਲੇਟਫਾਰਮਾਂ ਦੀ ਵਰਤੋਂ ਕਰ ਕੇ ਪੈਸੇ ਦਾ ਲੈਣ-ਦੇਣ ਕਰਨ ਦੇ ਯੋਗ ਹੋਣਗੇ।
ਇਹ ਖ਼ਬਰ ਵੀ ਪੜ੍ਹੋ - ਮਹਿੰਗਾ ਹੋਇਆ LPG Gas Cylinder, ਨਵੇਂ ਰੇਟ ਜਾਰੀ
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਹੂਲਤ ਨਾਲ ਬੈਂਕ ਦੇ ਗਾਹਕ ਹੋਰ ਬੈਂਕ ਖਾਤਿਆਂ ’ਚੋਂ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਖਾਤੇ ’ਚ ਪੈਸੇ ਭੇਜ ਜਾਂ ਪ੍ਰਾਪਤ ਕਰ ਸਕਣਗੇ। ਮੁੱਢਲੇ ਤੌਰ ’ਤੇ ਗਾਹਕ ਯੂ. ਪੀ. ਆਈ. ਰਾਹੀਂ ਰੋਜ਼ਾਨਾ 50 ਹਜ਼ਾਰ ਤੱਕ ਦਾ ਲੈਣ-ਦੇਣ ਕਰ ਸਕੇਗਾ, ਜਿਸ ਨੂੰ ਆਉਣ ਵਾਲੇ ਦਿਨਾਂ ’ਚ ਇਕ ਲੱਖ ਰੁਪਏ ਤੱਕ ਵਧਾਇਆ ਜਾਵੇਗਾ। ਇਸ ਦੌਰਾਨ ਬੈਂਕ ਦੇ ਚੇਅਰਮੈਨ ਜਗਦੇਵ ਸਿੰਘ ਬਾਮ ਨੇ ਦੱਸਿਆ ਕਿ ਇਹ ਸਹੂਲਤ ਬੈਂਕ ਦੇ ਗਾਹਕਾਂ ਲਈ ਵੱਡਾ ਵਰਦਾਨ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8