ਪੰਜਾਬ ਯੂਨੀਵਰਸਿਟੀ ''ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ ''ਚ ਲਿਆ

Monday, Jul 20, 2026 - 04:00 PM (IST)

ਪੰਜਾਬ ਯੂਨੀਵਰਸਿਟੀ ''ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ ''ਚ ਲਿਆ

ਚੰਡੀਗੜ੍ਹ (ਸ਼ੀਨਾ) : ਪੰਜਾਬ ਯੂਨੀਵਰਸਿਟੀ 'ਚ ਅੱਜ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਧੱਕਾ-ਮੁੱਕੀ ਕਰਦੇ ਹੋਏ ਪੁਲਸ ਨੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ। ਦਰਅਸਲ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ 'ਚ ਰੱਖੇ ਪ੍ਰੋਗਰਾਮ ਦਾ ਵਿਰੋਧ ਕੀਤਾ ਜਾ ਰਿਹਾ ਸੀ। ਇਹ ਵਿਰੋਧ ਇਸ ਲਈ ਕੀਤਾ ਗਿਆ ਸੀ ਕਿਉਂਕਿ ਪ੍ਰੋਗਰਾਮ 'ਚ ਬੁਲਾਏ ਗਏ ਬੁਲਾਰੇ ਰਿਤੰਭਰਾ ਅਤੇ ਸ਼ਾਤਾ ਕੁਮਾਰੀ ਆਰ. ਐੱਸ. ਐੱਸ. ਵਲੋਂ ਸਨ।

ਪੀ. ਯੂ. ਅਗੈਨਸਟ ਸੈਫਰੋਨਾਈਜ਼ੇਸ਼ਨ ਵਲੋਂ ਬੀਤੇ ਦਿਨ ਵੀ ਇਸ ਪ੍ਰੋਗਰਾਮ ਦੇ ਵਿਰੋਧ ਦਾ ਐਲਾਨ ਕੀਤਾ ਗਿਆ ਸੀ। ਅੱਜ ਜਦੋਂ ਵਿਦਿਆਰਥੀਆਂ ਵੱਲੋਂ ਸ਼ਾਂਤਮਈ ਢੰਗ ਨਾਲ ਪ੍ਰੋਗਰਾਮ ਦੀ ਜਗ੍ਹਾ ਵੱਲ ਮਾਰਚ ਕੀਤਾ ਜਾ ਰਿਹਾ ਸੀ ਤਾਂ ਚੰਡੀਗੜ੍ਹ ਪੁਲਸ ਵੱਲੋਂ ਆਡੀਟੋਰੀਅਮ ਦੇ ਗੇਟ 'ਤੇ ਵਿਦਿਅਰਥੀਆਂ ਨੂੰ ਰੋਕਿਆ ਗਿਆ। ਵਿਦਿਆਰਥੀਆਂ ਵੱਲੋਂ ਉਸੇ ਥਾਂ ਖੜ੍ਹ ਕੇ ਨਾਅਰੇਬਾਜ਼ੀ ਸ਼ੁਰੂ ਕੀਤੀ ਗਈ। ਇਸ ਉਪਰੰਤ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਗਈ। ਇਸ ਪਿੱਛੋਂ ਪੁਲਸ ਵੱਲੋਂ ਵਿਦਿਆਰਥੀਆਂ ਨੂੰ ਧੱਕੇ ਨਾਲ ਪੁਲਸ ਵੈਨਾਂ 'ਚ ਸੁੱਟ ਕੇ ਹਿਰਾਸਤ 'ਚ ਲਿਆ ਗਿਆ ਅਤੇ ਸੈਕਟਰ-24 ਦੇ ਥਾਣੇ 'ਚ ਲਿਜਾਇਆ ਗਿਆ। ਇਸ ਦੀ ਵਿਦਿਆਰਥੀਆਂ ਵਲੋਂ ਸਖ਼ਤ ਸ਼ਬਦਾਂ 'ਚ ਨਿਖ਼ੇਧੀ ਕੀਤੀ ਗਈ। 
 


author

Babita

Content Editor

Related News