ਮਾਨਸਾ 'ਚ ਵੋਟਾਂ ਦੀ ਗਿਣਤੀ ਦੌਰਾਨ ਹੰਗਾਮਾ, ਅਚਾਨਕ ਪੈ ਗਿਆ ਪੰਗਾ, ਮੌਕੇ 'ਤੇ ਪੁੱਜੀ ਪੁਲਸ ਨੇ...

Friday, May 29, 2026 - 12:41 PM (IST)

ਮਾਨਸਾ 'ਚ ਵੋਟਾਂ ਦੀ ਗਿਣਤੀ ਦੌਰਾਨ ਹੰਗਾਮਾ, ਅਚਾਨਕ ਪੈ ਗਿਆ ਪੰਗਾ, ਮੌਕੇ 'ਤੇ ਪੁੱਜੀ ਪੁਲਸ ਨੇ...

ਮਾਨਸਾ (ਸੰਦੀਪ ਮਿੱਤਲ) : ਮਾਨਸਾ ਨਗਰ ਕੌਂਸਲ ਚੋਣਾਂ ਦੀ ਵੋਟਾਂ ਦੀ ਗਿਣਤੀ ਦੌਰਾਨ ਉਸ ਵੇਲੇ ਹੰਗਾਮੇ ਵਾਲਾ ਮਾਹੌਲ ਬਣ ਗਿਆ, ਜਦੋਂ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਦੇ ਪੀ. ਏ. ਗੁੱਲਾ ਸਿੰਘ ਦੇ ਗਿਣਤੀ ਕੇਂਦਰ ਅੰਦਰ ਕਈ ਲੋਕਾਂ ਨੂੰ ਨਾਲ ਲੈ ਕੇ ਜਾਣ ਦੀ ਗੱਲ ਸਾਹਮਣੇ ਆਈ। ਇਸ ਮਾਮਲੇ ਨੂੰ ਲੈ ਕੇ ਵੱਖ-ਵੱਖ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ ਅਤੇ ਗਿਣਤੀ ਕੇਂਦਰ ਦੇ ਬਾਹਰ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ। ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਦੋਸ਼ ਸੀ ਕਿ ਚੋਣਾਂ ਦੀ ਗਿਣਤੀ ਦੌਰਾਨ ਸਿਰਫ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਜਾਣ ਦੀ ਆਗਿਆ ਹੁੰਦੀ ਹੈ ਪਰ ਇਸ ਦੇ ਬਾਵਜੂਦ ਗੁੱਲਾ ਸਿੰਘ ਕਈ ਵਿਅਕਤੀਆਂ ਨੂੰ ਆਪਣੇ ਨਾਲ ਅੰਦਰ ਲੈ ਗਿਆ।

ਇਹ ਵੀ ਪੜ੍ਹੋ : ਮੋਹਾਲੀ ਨਗਰ ਨਿਗਮ ਚੋਣਾਂ ਦੇ ਆ ਰਹੇ ਨਤੀਜੇ, ਜਾਣੋ ਕਿਹੜੇ ਵਾਰਡ 'ਚੋਂ ਕਿਸੇ ਨੇ ਮਾਰੀ ਬਾਜ਼ੀ

ਇਸ ਕਾਰਨ ਮੌਕੇ ’ਤੇ ਮੌਜੂਦ ਲੋਕਾਂ 'ਚ ਰੋਸ ਪੈਦਾ ਹੋ ਗਿਆ ਅਤੇ ਉਨ੍ਹਾਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਕਾਂਗਰਸ ਦੇ ਆਗੂ ਗੁਰਪ੍ਰੀਤ ਵਿੱਕੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰ ਚੋਣ ਦੌਰਾਨ ਇਹ ਪੀ. ਏ. ਗਿਣਤੀ ਕੇਂਦਰ ਦੇ ਅੰਦਰ ਚਲਾ ਜਾਂਦਾ ਹੈ, ਜਿਸ ਕਾਰਨ ਚੋਣ ਪ੍ਰਕਿਰਿਆ ’ਤੇ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਗਿਣਤੀ ਪ੍ਰਕਿਰਿਆ 'ਚ  ਗੜਬੜ ਵੀ ਕਰਵਾ ਸਕਦੇ ਹਨ, ਜਿਸ ਨਾਲ ਚੋਣਾਂ ਦੀ ਪਾਰਦਰਸ਼ਤਾ ਪ੍ਰਭਾਵਿਤ ਹੋ ਸਕਦੀ ਹੈ। ਉਨ੍ਹਾਂ ਮੰਗ ਕੀਤੀ ਕਿ ਚੋਣ ਕਮਿਸ਼ਨ ਅਤੇ ਪ੍ਰਸ਼ਾਸਨ ਨੂੰ ਅਜਿਹੇ ਮਾਮਲਿਆਂ ’ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਗਿਣਤੀ ਪ੍ਰਕਿਰਿਆ ਨਿਰਪੱਖ ਢੰਗ ਨਾਲ ਪੂਰੀ ਹੋ ਸਕੇ।

ਇਹ ਵੀ ਪੜ੍ਹੋ : ਮਾਨਸਾ ਨਗਰ ਕੌਂਸਲ ਲਈ ਐਲਾਨੇ ਜਾ ਰਹੇ ਚੋਣ ਨਤੀਜੇ, ਪੜ੍ਹੋ ਹਰ ਪਲ ਦੀ ਤਾਜ਼ਾ ਅਪਡੇਟ

ਹੰਗਾਮੇ ਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨਿਕ ਅਤੇ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਪ੍ਰਸ਼ਾਸਨ ਨੇ ਗੁੱਲਾ ਸਿੰਘ ਨੂੰ ਗਿਣਤੀ ਕੇਂਦਰ ਤੋਂ ਬਾਹਰ ਕੱਢ ਦਿੱਤਾ, ਜਿਸ ਤੋਂ ਬਾਅਦ ਮਾਹੌਲ ਕੁੱਝ ਹੱਦ ਤੱਕ ਸ਼ਾਂਤ ਹੋਇਆ। ਪੁਲਸ ਵੱਲੋਂ ਗਿਣਤੀ ਕੇਂਦਰ ਦੇ ਆਲੇ-ਦੁਆਲੇ ਸੁਰੱਖਿਆ ਹੋਰ ਵਧਾ ਦਿੱਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਨੂੰ ਰੋਕਿਆ ਜਾ ਸਕੇ। ਚੋਣਾਂ ਦੀ ਗਿਣਤੀ ਦੌਰਾਨ ਹੋਇਆ ਇਹ ਹੰਗਾਮਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਲੋਕ ਇਸ ਮਾਮਲੇ ਨੂੰ ਲੈ ਕੇ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:-
 https://whatsapp.com/channel/0029Va94hsaHAdNVur4L170e

 


author

Babita

Content Editor

Related News