ਵਿਧਾਨ ਸਭਾ 'ਚ DAP ਖਾਦ ਦੇ ਮੁੱਦੇ 'ਤੇ ਹੰਗਾਮਾ, ਸਪੀਕਰ ਹੋਏ ਤੱਤੇ

Friday, Oct 23, 2026 - 10:56 AM (IST)

ਵਿਧਾਨ ਸਭਾ 'ਚ DAP ਖਾਦ ਦੇ ਮੁੱਦੇ 'ਤੇ ਹੰਗਾਮਾ, ਸਪੀਕਰ ਹੋਏ ਤੱਤੇ

ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਵਿਧਾਨ ਸਭਾ ਦੇ ਪ੍ਰਸ਼ਨ ਕਾਲ ਦੌਰਾਨ ਕਿਸਾਨਾਂ ਅਤੇ ਡੀ. ਏ. ਪੀ. ਖਾਦ ਦੀ ਉਪਲੱਬਧਤਾ ਦਾ ਮੁੱਦਾ ਉੱਠਣ ’ਤੇ ਸਦਨ 'ਚ ਹੰਗਾਮਾ ਹੋ ਗਿਆ। ਇਸ ਦੌਰਾਨ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਕਾਂਗਰਸੀ ਮੈਂਬਰਾਂ ’ਤੇ ਭੜਕ ਗਏ। ਉਨ੍ਹਾਂ ਕਾਂਗਰਸੀ ਵਿਧਾਇਕਾਂ ਨੂੰ ਆਪਣੀਆਂ ਸੀਟਾਂ ’ਤੇ ਬੈਠਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦਾ ਸਭ ਤੋਂ ਵੱਡਾ ਮੁੱਦਾ ਕਿਸਾਨੀ ਹੈ ਅਤੇ ਇਸ ਨੂੰ ਗੰਭੀਰਤਾ ਨਾਲ ਸੁਣਿਆ ਜਾਣਾ ਚਾਹੀਦਾ ਹੈ। ਰਾਣਾ ਇੰਦਰ ਪ੍ਰਤਾਪ ਨੇ ਕਿਹਾ ਕਿ ਕਿਸਾਨਾਂ ਨਾਲ ਸਬੰਧਿਤ ਮੁੱਦਾ ਬੇਹੱਦ ਅਹਿਮ ਹੈ ਅਤੇ ਇਸ ’ਤੇ ਖੇਤੀਬਾੜੀ ਮੰਤਰੀ ਦਾ ਜਵਾਬ ਸੁਣਨਾ ਜ਼ਰੂਰੀ ਹੈ। ਉਨ੍ਹਾਂ ਕਾਂਗਰਸੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਨਾਅਰੇਬਾਜ਼ੀ ਬੰਦ ਕਰਕੇ ਸਦਨ ਦੀ ਕਾਰਵਾਈ ਚੱਲਣ ਦੇਣ, ਤਾਂ ਜੋ ਕਿਸਾਨਾਂ ਦੀ ਸਮੱਸਿਆ ਬਾਰੇ ਚਰਚਾ ਹੋ ਸਕੇ।

ਇਹ ਵੀ ਪੜ੍ਹੋ : ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਵੱਡਾ ਐਕਸ਼ਨ, ਗੈਰ-ਹਾਜ਼ਰ ਮੁਲਾਜ਼ਮਾਂ ਲਈ ਜਾਰੀ ਕੀਤੇ ਗਏ ਨਵੇਂ ਹੁਕਮ

ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਵਾਰ-ਵਾਰ ਕਾਂਗਰਸੀ ਮੈਂਬਰਾਂ ਨੂੰ ਸ਼ਾਂਤ ਰਹਿਣ ਅਤੇ ਕਿਸਾਨਾਂ ਦੇ ਮੁੱਦੇ ਨੂੰ ਸੁਣਨ ਦੀ ਅਪੀਲ ਕੀਤੀ ਪਰ ਕਾਂਗਰਸੀ ਵਿਧਾਇਕਾਂ ਵੱਲੋਂ ਨਾਅਰੇਬਾਜ਼ੀ ਜਾਰੀ ਰੱਖਣ ਕਾਰਨ ਸਪੀਕਰ ਨੇ ਉਨ੍ਹਾਂ ਨੂੰ ਝਾੜ ਪਾਈ। ਸਪੀਕਰ ਨੇ ਨਾਅਰੇਬਾਜ਼ੀ ਕਰ ਰਹੇ ਮੈਂਬਰਾਂ ਨੂੰ ਕਿਹਾ ਕਿ ਜਦੋਂ ਕਿਸਾਨਾਂ ਨਾਲ ਸਬੰਧਿਤ ਅਹਿਮ ਮਸਲਾ ਸਦਨ 'ਚ ਉਠਾਇਆ ਜਾ ਰਿਹਾ ਹੈ ਤਾਂ ਉਸ ਨੂੰ ਸੁਣਿਆ ਜਾਣਾ ਚਾਹੀਦਾ ਹੈ। ਇਸੇ ਦੌਰਾਨ ਉਨ੍ਹਾਂ ਨਾਅਰੇਬਾਜ਼ੀ ਕਰ ਰਹੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਵੀ ਟੋਕਿਆ ਅਤੇ ਸਦਨ ਦੀ ਮਰਿਆਦਾ ਬਣਾਈ ਰੱਖਣ ਲਈ ਕਿਹਾ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ-12ਵੀਂ ਦੇ ਨਤੀਜੇ, ਵਿਦਿਆਰਥੀ ਇੰਝ ਕਰਨ ਚੈੱਕ

ਸਦਨ 'ਚ ਕਿਸਾਨੀ ਦੇ ਮੁੱਦੇ ਨੂੰ ਲੈ ਕੇ ਹੋਏ ਇਸ ਹੰਗਾਮੇ ਦੌਰਾਨ ਰਾਣਾ ਇੰਦਰ ਪ੍ਰਤਾਪ ਨੇ ਵਿਰੋਧੀ ਧਿਰ ਦੀ ਕਾਰਵਾਈ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਕਿਸਾਨਾਂ ਦੇ ਮਸਲੇ ਨੂੰ ਤਰਜ਼ੀਹ ਦਿੱਤੀ ਜਾਣੀ ਚਾਹੀਦੀ ਹੈ। ਡੀ. ਏ. ਪੀ. ਖਾਦ ਦੀ ਉਪਲੱਬਧਤਾ ਨਾਲ ਜੁੜਿਆ ਇਹ ਮੁੱਦਾ ਪ੍ਰਸ਼ਨ ਕਾਲ ਦੌਰਾਨ ਸਿਆਸੀ ਤਕਰਾਰ ਦਾ ਕਾਰਨ ਬਣਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
 


author

Babita

Content Editor

Related News