ਪੰਜਾਬ 'ਚ ਰਸੋਈ ਗੈਸ ਸਿਲੰਡਰਾਂ ਨੂੰ ਲੈ ਕੇ ਮਚੀ ਹਾਹਾਕਾਰ, ਪੜ੍ਹੋ ਪੂਰੀ ਖ਼ਬਰ
Saturday, Jan 06, 2024 - 03:33 PM (IST)
ਲੁਧਿਆਣਾ (ਖੁਰਾਣਾ) : ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ 'ਚ ਡਰਾਈਵਰਾਂ ਦੀ ਹੜਤਾਲ ਦੇ ਕਾਰਨ ਰਸੋਈ ਗੈਸ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਜ਼ਿਆਦਾਤਰ ਗੈਸ ਏਜੰਸੀਆਂ 'ਤੇ 2 ਤਾਰੀਖ਼ ਤੋਂ ਬਾਅਦ ਖ਼ਪਤਕਾਰਾਂ ਵੱਲੋਂ ਕਰਵਾਈ ਜਾ ਰਹੀ ਬੁਕਿੰਗ ਦੀ ਸਪਲਾਈ ਨਹੀਂ ਦਿੱਤੀ ਜਾ ਰਹੀ ਹੈ। ਇਸ ਕਾਰਨ ਲੋਕ ਬੁਰੀ ਤਰ੍ਹਾਂ ਪਰੇਸ਼ਾਨ ਹਨ।
ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਦੁਖਦਾਈ ਖ਼ਬਰ, ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ (ਤਸਵੀਰਾਂ)
ਇਸ ਦੌਰਾਨ ਜਾਣਕਾਰੀ ਮਿਲੀ ਹੈ ਕਿ ਡਰਾਈਵਰਾਂ ਵੱਲੋਂ ਇੰਡੀਅਨ ਗੈਸ ਕੰਪਨੀ ਨਾਲ ਸਬੰਧਿਤ ਨਾਭਾ ਪਲਾਂਟ ਦੇ ਬਾਹਰ ਸਵੇਰ ਤੋਂ ਹੀ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਕਾਰਨ ਘਰੇਲੂ ਗੈਸ ਸਿਲੰਡਰ ਨਾਲ ਭਰੀਆਂ ਗੱਡੀਆਂ ਦਾ ਚੱਕਾ ਜਾਮ ਹੋ ਗਿਆ ਅਤੇ ਗੈਸ ਏਜੰਸੀਆਂ 'ਤੇ ਸਿਲੰਡਰਾਂ ਦੀ ਸਪਲਾਈ ਦਾ ਕੰਮ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਜ਼ਰੂਰੀ ਖ਼ਬਰ, ਭਲਕੇ ਬੰਦ ਰਹੇਗਾ ਇਹ Road
ਉੱਥੇ ਹੀ ਸੂਬੇ 'ਚ ਚੱਲ ਪੈ ਰਹੀ ਕੜਾਕੇ ਦੀ ਠੰਡ ਕਾਰਨ ਹਰ ਘਰ 'ਚ ਗੈਸ ਦਾ ਇਸਤੇਮਾਲ ਜ਼ੋਰਾਂ 'ਤੇ ਹੋ ਰਿਹਾ ਹੈ, ਇਸ ਦੌਰਾਨ ਗੈਸ ਦੀ ਸਪਲਾਈ ਨਾ ਹੋਣ ਨਾਲ ਲੋਕਾਂ ਨੂੰ ਭਾਰੀ ਪਰੇਸ਼ਾਨੀ ਹੋ ਰਹੀ ਹੈ। ਅਜਿਹੇ 'ਚ ਉਨ੍ਹਾਂ ਖ਼ਪਤਕਾਰਾਂ 'ਤੇ ਜ਼ਿਆਦਾ ਅਸਰ ਪਿਆ ਹੈ, ਜਿਨ੍ਹਾਂ ਕੋਲ ਸਿਰਫ ਇਕ ਹੀ ਸਿਲੰਡਰ ਹੈ, ਜਦੋਂ ਕਿ ਜਿਨ੍ਹਾਂ ਕੋਲ 2 ਸਿਲੰਡਰ ਹਨ, ਉਹ ਖ਼ਪਤਕਾਰ ਐਡਵਾਂਸ ਦੇ ਤੌਰ 'ਤੇ ਦੂਜਾ ਸਿਲੰਡਰ ਭਰਵਾ ਕੇ ਰੱਖ ਲੈਂਦੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8