ਜ਼ਮੀਨੀ ਵਿਵਾਦ ਕਾਰਨ ਚਲਾਈਆਂ ਗੋਲੀਆਂ, ਇਕ ਜ਼ਖਮੀ

Tuesday, Jul 24, 2018 - 10:27 AM (IST)

ਜ਼ਮੀਨੀ ਵਿਵਾਦ ਕਾਰਨ ਚਲਾਈਆਂ ਗੋਲੀਆਂ, ਇਕ ਜ਼ਖਮੀ

ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ ਦੇ ਨਜ਼ਦੀਕੀ ਪਿੰਡ ਪਹਾੜਾ 'ਚ ਜ਼ਮੀਨੀ ਵਿਵਾਦ ਦੇ ਕਾਰਨ ਇਕ ਨੌਜਵਾਨ 'ਤੇ 2 ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੇ ਪੁਲਸ ਨੇ ਦੋਵੇਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।


Related News