ਗੁਰਦਾਸਪੁਰ ਜ਼ਿਮਨੀ ਚੋਣ : ਭਾਜਪਾ ਆਗੂ ਸਵਰਣ ਸਲਾਰੀਆ ਨੇ ਬਹੁਮਤ ਨਾਲ ਸੀਟ ਜਿੱਤਣ ਦਾ ਕੀਤਾ ਦਾਅਵਾ

Friday, Sep 29, 2017 - 11:21 AM (IST)

ਗੁਰਦਾਸਪੁਰ ਜ਼ਿਮਨੀ ਚੋਣ : ਭਾਜਪਾ ਆਗੂ ਸਵਰਣ ਸਲਾਰੀਆ ਨੇ ਬਹੁਮਤ ਨਾਲ ਸੀਟ ਜਿੱਤਣ ਦਾ ਕੀਤਾ ਦਾਅਵਾ

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) — ਲੋਕ ਸਭਾ ਹਲਕਾ ਗੁਰਦਾਸਪੁਰ ਦੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਮੈਦਾਨ 'ਚ ਉਤਾਰੇ ਭਾਜਪਾ ਉਮੀਦਵਾਰ ਸਵਰਣ ਸਲਾਰੀਆ ਵਲੋਂ ਅੱਜ ਆਪਣਾ ਚੋਣ ਪ੍ਰਚਾਰ ਜ਼ਿਲਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ 'ਚ ਕੀਤਾ ਜਾ ਰਿਹਾ ਹੈ ਤੇ ਇਸ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਦਾ ਕਹਿਣਾ ਸੀ ਕਿ ਚੋਣ ਮੀਟਿੰਗ ਦੇ ਜ਼ਰੀਅ ਉਹ ਲੋਕਾਂ ਦੇ ਰੂ-ਬ-ਰੂ ਹੋ ਰਹੇ ਹਨ ਤੇ ਨਾਲ ਹੀ ਆਮ ਜਨਤਾ ਨੂੰ ਆਪਣੀ ਪਾਰਟੀ ਦੀਆਂ ਨੀਤੀਆਂ ਅਤੇ ਨਰਿੰਦਰ ਮੋਦੀ ਦੇ ਨਾਂ 'ਤੇ ਵੋਟਾਂ ਮੰਗ ਰਹੇ ਹਨ। ਇਸ ਦੇ ਨਾਲ ਹੀ ਸਵਰਣ ਸਲਾਰੀਆ ਨੇ ਆਪਣੀ ਜਿੱਤ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਗੁਰਦਾਸਪੁਰ ਦੀ ਜਨਤਾ ਨੇ ਭਾਜਪਾ ਨੂੰ ਵੋਟਾਂ ਪਾ ਕੇ ਜਿਤਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿਵੇਂ ਉਹ ਗੁਰਦਾਸਪੁਰ ਦੇ ਲੋਕਾਂ ਨੂੰ ਪਿਆਰ ਕਰਦੇ ਹਨ ਉਸੇ ਤਰ੍ਹਾਂ ਹੀ ਗੁਰਦਾਸਪੁਰ ਦੇ ਲੋਕ ਵੀ ਉਨ੍ਹਾਂ ਨੂੰ ਪਿਆਰ ਕਰਦੇ ਹਨ।


Related News