ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੇ ਸੁਖਬੀਰ ਬਾਦਲ ਤੋਂ ਮੰਗੀ ਮਦਦ, ਅੱਗੋਂ ਬਾਦਲ ਨੇ ਵਧਾਇਆ ਹੱਥ

09/08/2021 6:27:06 PM

ਹੁਸ਼ਿਆਰਪੁਰ : ਕਰਨਾਲ ’ਚ ਲੱਗੇ ਕਿਸਾਨਾਂ ਦੇ ਪੱਕੇ ਮੋਰਚੇ ਦਰਮਿਆਨ ਕਿਸਾਨ ਆਗੂ ਗਰੁਨਾਮ ਸਿੰਘ ਚਡੂਨੀ ਨੇ ਅਕਾਲੀ ਦਲ ਤੋਂ ਮਦਦ ਮੰਗੀ ਹੈ। ਇਸ ਦੀ ਜਾਣਕਾਰੀ ਖੁਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਤੀ ਹੈ। ਹੁਸ਼ਿਆਰਪੁਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਬੀਤੇ ਦਿਨੀਂ ਉਨ੍ਹਾਂ ਨੂੰ ਕਿਸਾਨ ਮੋਰਚੇ ਦੇ ਆਗੂ ਗੁਰਨਾਮ ਸਿੰਘ ਚਡੂਨੀ ਦਾ ਫੋਨ ਆਇਆ ਸੀ ਅਤੇ ਚਡੂਨੀ ਨੇ ਉਨ੍ਹਾਂ ਨੂੰ ਕਰਨਾਲ ਮੋਰਚੇ ਬਾਰੇ ਜਾਣਕਾਰੀ ਦਿੰਦਿਆਂ ਅਪੀਲ ਕੀਤੀ ਕਿ ਇਥੇ ਸੰਗਤ ਜ਼ਿਆਦਾ ਹੋਣ ਕਾਰਣ ਲੰਗਰ ਪਾਣੀ ਦਾ ਬੰਦੋਬਸਤ ਕੀਤਾ ਜਾਵੇ। ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਇਸ ’ਤੇ ਉਨ੍ਹਾਂ ਚਡੂਨੀ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।

ਇਹ ਵੀ ਪੜ੍ਹੋ : ਕਿਸਾਨਾਂ ਨੂੰ ਅਕਾਲੀ ਦਲ ਦੀ ਖੁੱਲ੍ਹੀ ਚਿੱਠੀ, ‘ਅਸੀਂ ਤਿਆਰ, ਤੁਸੀਂ ਤੈਅ ਕਰੋ ਸਮਾਂ ਤੇ ਸਥਾਨ’

ਸੁਖਬੀਰ ਨੇ ਦੱਸਿਆ ਕਿ ਉਨ੍ਹਾਂ ਤੁਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਧਾਮੀ ਨੂੰ ਕਿਸਾਨਾਂ ਤਕ ਲੰਗਰ ਅਤੇ ਪਾਣੀ ਦਾ ਪ੍ਰਬੰਧ ਕਰਵਾਉਣ ਦੀ ਬੇਨਤੀ ਕੀਤੀ। ਸੁਖਬੀਰ ਨੇ ਕਿਹਾ ਕਿ ਅਸੀਂ ਅੰਦੋਲਨ ਕਰ ਰਹੇ ਕਿਸਾਨਾਂ ਤੱਕ ਲੰਗਰ ਤੇ ਹੋਰ ਲੋੜੀਂਦੀਆਂ ਸੇਵਾਵਾਂ ਪਹੁੰਚਾ ਰਹੇ ਹਾਂ ਅਤੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕਰਨ ਲਈ ਵਚਨਬੱਧ ਹਾਂ। ਇਸ ਦੌਰਾਨ ਸੁਖਬੀਰ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਵੀ ਅਪੀਲ ਕੀਤੀ ਕਿ ਉਹ ਤੁਰੰਤ ਕਿਸਾਨਾਂ ਦੀ ਮੰਗਾਂ ਮੰਨਣ।

ਇਹ ਵੀ ਪੜ੍ਹੋ : ਕੈਪਟਨ ਦੇ ਬਿਆਨ ਤੋਂ ਬਾਅਦ ਹੁਣ ਬਾਜਵਾ ਤੇ ਰੰਧਾਵਾ ਦਾ ਧਮਾਕਾ, ਦੋ ਟੁੱਕ ’ਚ ਦਿੱਤਾ ਠੋਕਵਾਂ ਜਵਾਬ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh