ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਅਮਰੀਕਾ ''ਚ ਸਿੱਖ ਵਿਅਕਤੀ ''ਤੇ ਨਸਲੀ ਹਮਲੇ ਦੀ ਨਿੰਦਾ

Sunday, Feb 18, 2018 - 12:00 PM (IST)

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਅਮਰੀਕਾ ''ਚ ਸਿੱਖ ਵਿਅਕਤੀ ''ਤੇ ਨਸਲੀ ਹਮਲੇ ਦੀ ਨਿੰਦਾ

ਅੰਮ੍ਰਿਤਸਰ (ਮਮਤਾ) - ਵਿਦੇਸ਼ਾਂ 'ਚ ਸਿੱਖਾਂ 'ਤੇ ਹੁੰਦੇ ਨਸਲੀ ਹਮਲਿਆਂ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੀ ਚਿੰਤਾ ਪ੍ਰਗਟਾਈ ਹੈ। ਅਮਰੀਕਾ ਦੇ ਇਲੀਨੋਇਸ ਸੂਬੇ 'ਚ ਗੁਰਜੀਤ ਸਿੰਘ ਨਾਂ ਦੇ ਇਕ ਉਬੇਰ ਟੈਕਸੀ ਡਰਾਈਵਰ 'ਤੇ ਟੈਕਸੀ ਸਵਾਰ ਗੋਰੇ ਵੱਲੋਂ ਪਿਸਤੌਲ ਤਾਣ ਕੇ ਧਮਕੀ ਦੇਣ ਅਤੇ ਨਸਲੀ ਟਿੱਪਣੀਆਂ ਕਰਨ ਦੇ ਸਾਹਮਣੇ ਆਏ ਮਾਮਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹਾ ਵਰਤਾਰਾ ਠੀਕ ਨਹੀਂ ਹੈ, ਸਿੱਖਾਂ ਨੇ ਵੱਖ-ਵੱਖ ਦੇਸ਼ਾਂ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ ਅਤੇ ਅੱਜ ਸਿੱਖ ਵਿਦੇਸ਼ਾਂ 'ਚ ਸਰਕਾਰਾਂ ਦਾ ਵੀ ਹਿੱਸਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਸਿੱਖਾਂ 'ਤੇ ਹੁੰਦੇ ਨਸਲੀ ਹਮਲਿਆਂ ਨੂੰ ਰੋਕਣ ਲਈ ਭਾਰਤ ਸਰਕਾਰ ਨੂੰ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨਾਲ ਗੱਲ ਕਰਨੀ ਚਾਹੀਦੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।


Related News