ਡਿਪੋਰਟ ਹੋਏ ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਏਅਰਪੋਰਟ 'ਤੇ ਲੈਂਡ ਹੋਇਆ US ਆਰਮੀ ਦਾ ਜਹਾਜ਼
Saturday, Feb 15, 2025 - 11:53 PM (IST)

ਅੰਮ੍ਰਿਤਸਰ- ਅਮਰੀਕਾ ਦੀ ਡੋਨਾਲਡ ਟਰੰਪ ਸਰਕਾਰ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਸਖਤ ਮੁਹਿੰਮ ਛੇੜ ਦਿੱਤੀ ਹੈ। ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕੀ ਫੋਜ ਦੇ ਜਹਾਜ਼ਾਂ ਵਿਚ ਬਿਠਾ ਕੇ ਆਪੋ-ਆਪਣੇ ਮੁਲਕ ਭੇਜਿਆ ਜਾ ਰਿਹਾ ਹੈ।
ਇਸੇ ਦੌਰਾਨ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨਾਲ ਭਰਿਆ ਇਕ ਹੋਰ ਜਹਾਜ਼ ਅਮਰੀਕਾ ਤੋਂ ਭਾਰਤ ਪਹੁੰਚ ਗਿਆ ਹੈ। ਡਿਪੋਰਟ ਹੋਏ ਭਾਰਤੀਆਂ ਦਾ ਜਹਾਜ਼ ਸ਼ਨੀਵਾਰ ਰਾਤ 10.15 ਵਜੇ ਅੰਮ੍ਰਿਤਸਰ ਏਅਰਪੋਰਟ 'ਤੇ ਉਤਰਿਆ। ਇਨ੍ਹਾਂ ਭਾਰਤੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਏਅਰਪੋਰਟ ਤੋਂ ਰਿਸੀਵ ਕੀਤਾ।
ਇਸ ਜਹਾਜ਼ ਵਿਚ 119 ਗੈਰ-ਕਾਨੂੰਨੀ ਪ੍ਰਵਾਸੀ ਭਾਰਤੀ ਸਵਾਰ ਹਨ ਜਿਨ੍ਹਾਂ 'ਚੋਂ ਪੰਜਾਬ ਦੇ 67, ਹਰਿਆਣਾ ਦੇ 33, ਗੁਜਰਾਤ ਦੇ 8, ਯੂਪੀ ਦੇ 3, ਮਹਾਰਾਸ਼ਟਰ-ਰਾਜਸਥਾਨ ਤੋਂ 2-2 ਅਤੇ ਹਿਮਾਚਲ-ਜੰਮੂ-ਕਸ਼ਮੀਰ ਤੋਂ 1-1 ਲੋਕ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਇਕ ਦਿਨ ਬਾਅਦ ਭਾਵ ਐਤਵਾਰ ਨੂੰ ਇਕ ਹੋਰ ਜਹਾਜ਼ ਕਰੀਬ 10.15 ਵਜੇ ਅੰਮ੍ਰਿਤਸਰ ਏਅਰਪੋਰਟ 'ਤੇ ਲੈਂਡ ਕਰੇਗਾ। ਇਸ ਵਿੱਚ ਪੰਜਾਬ ਦੇ 31 ਲੋਕ ਹੋਣਗੇ।
ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਕ ਜਹਾਜ਼ 5 ਫਰਵਰੀ ਨੂੰ ਆਇਆ ਸੀ। ਇਸ ਵਿੱਚ 104 ਭਾਰਤੀਆਂ ਨੂੰ ਸੰਗਲਾਂ ਨਾਲ ਬੰਨ੍ਹ ਕੇ ਡਿਪੋਰਟ ਕੀਤਾ ਗਿਆ ਸੀ। ਇਸ ਵਿੱਚ ਸਭ ਤੋਂ ਵੱਧ 33-33 ਲੋਕ ਹਰਿਆਣਾ ਅਤੇ ਗੁਜਰਾਤ ਦੇ ਸਨ। ਇਸ ਵਿੱਚ ਪੰਜਾਬ ਦੇ 30 ਲੋਕ ਸ਼ਾਮਲ ਸਨ।