ਅਮਰੀਕਾ ਦਾ ਹਾਈ ਪਾਵਰ ਵਫ਼ਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਇਆ ਨਤਮਸਤਕ

Friday, Apr 22, 2022 - 03:23 PM (IST)

ਅਮਰੀਕਾ ਦਾ ਹਾਈ ਪਾਵਰ ਵਫ਼ਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਇਆ ਨਤਮਸਤਕ

ਅੰਮ੍ਰਿਤਸਰ (ਗੁਰਿੰਦਰ ਸਾਗਰ) :  ਅਮਰੀਕਾ ਦਾ 18 ਮੈਂਬਰੀ ਹਾਈ ਪਾਵਰ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜਾ ਹੈ। ਸਭ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਇਸ ਵਫਦ ਦਾ ਸਵਾਗਤ ਕਰਨ ਲਈ ਏਅਰਪੋਰਟ ’ਤੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਵਿਧਾਇਕਾ ਸ੍ਰੀਮਤੀ ਬਲਜਿੰਦਰ ਕੌਰ ਮੌਜੂਦ ਸਨ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਇਆ ਗਿਆ। ਗੱਲਬਾਤ ਦੌਰਾਨ ਡੈਲੀਗੇਸ਼ਨ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਆਪਣੇ ਆਪ ਨੂੰ ਭਾਗਸ਼ਾਲੀ ਸਮਝਿਆ ਗਿਆ ਹੈ । ਉਥੇ ਉਨ੍ਹਾਂ ਕਿਹਾ ਕਿ ਇੱਥੇ ਚੱਲ ਰਹੇ ਵੱਡੇ ਲੰਗਰ ਹਾਲ ਨੂੰ ਦੇਖ ਕੇ ਉਨ੍ਹਾਂ ਦਾ ਮਨ ਕਾਫ਼ੀ ਪ੍ਰਸੰਨ ਹੋਇਆ ਹੈ ਅਤੇ ਜਿਸ ਤਰ੍ਹਾਂ ਇਥੇ ਦਾ ਸੱਭਿਆਚਾਰਕ ਹੈ ਉਹ ਵੀ ਬਹੁਤ ਵਧੀਆ ਲੱਗਾ ਹੈ। ਉਨ੍ਹਾਂ ਨਾਲ ਇਹ ਵੀ ਕਿਹਾ ਕਿ ਰੂਸ ਅਤੇ ਯੂਕਰੇਨ ਵਿੱਚ ਚੱਲ ਰਹੀ ਲੜਾਈ ’ਚ ਸਾਨੂੰ ਸਾਰਿਆਂ ਨੂੰ ਯੂਕਰੇਨ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਕਿ ਯੂਕ੍ਰੇਨ ਆਪਣੀ ਜਿੱਤ ਪ੍ਰਾਪਤ ਕਰ ਸਕੇ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਸਾਨੂੰ ਸਾਰਿਆਂ ਨੂੰ ਬਹੁਤ ਵਧੀਆ ਲੱਗਾ ਹੈ ਅਤੇ ਅਮਰੀਕਾ ’ਚ ਜੋ ਸਿੱਖ ਹਨ ਉਨ੍ਹਾਂ ਲਈ ਵੀ ਵਧੀਆ ਕਦਮ ਚੁੱਕੇ ਜਾ ਸਕਦੇ ਹਨ।

PunjabKesari

ਇਹ ਵੀ ਪੜ੍ਹੋ : ਜ਼ਮੀਨੀ ਵਿਵਾਦ ਨੂੰ ਲੈ ਕੇ 2 ਧਿਰਾਂ ’ਚ ਹੋਈ ਖੂਨੀ ਝੜਪ, 1 ਦੀ ਮੌਤ, 9 ਜ਼ਖਮੀ

ਦੂਸਰੇ ਪਾਸੇ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਉਨ੍ਹਾਂ ਦਾ ਸਭ ਤੋਂ ਪਹਿਲਾ ਮਕਸਦ ਇਹ ਹੈ ਕਿ ਪੰਜਾਬ ਨੂੰ ਟੂਰਿਜ਼ਮ ਨੂੰ ਕਿਸ ਤਰ੍ਹਾਂ ਵਧਾਇਆ ਜਾ ਸਕੇ ਅਤੇ ਅੰਮ੍ਰਿਤਸਰ ਵਰਗੀ ਡੈਸਟਿਨੀ ਕਿਸੇ ਵੀ ਜਗ੍ਹਾ ’ਤੇ ਨਹੀਂ ਮਿਲ ਸਕਦੀ। ਉੱਥੇ ਨਾਲ ਹੀ ਉਨ੍ਹਾਂ ਕਿਹਾ ਕਿ ਦਿੱਲੀ ਦੇ ਸਕੂਲਾਂ ਵਰਗੇ ਮਾਡਲ ਬਾਰੇ ਵੀ ਉਨ੍ਹਾਂ ਦੀ ਅਮਰੀਕਾ ਦੇ ਡੈਲੀਗੇਸ਼ਨ ਨਾਲ ਗੱਲਬਾਤ ਹੋਈ ਹੈ ਅਤੇ ਬਹੁਤ ਸਾਰੇ ਹੋਰ ਵੀ ਸੁਝਾਅ ਹਨ ਜੋ ਸ਼ੇਅਰ ਕੀਤੇ ਗਏ ਹਨ। 

PunjabKesari

ਇਹ ਵੀ ਪੜ੍ਹੋ : ਵਿਦੇਸ਼ ਗਏ 25 ਸਾਲਾ ਨੌਜਵਾਨ ਦੀ ਭੇਦ ਭਰੇ ਹਾਲਾਤ ’ਚ ਹੋਈ ਮੌਤ, ਪਰਿਵਾਰ ਨੇ ਕਤਲ ਦਾ ਕੀਤਾ ਸ਼ੱਕ ਜ਼ਾਹਿਰ

ਇੱਥੇ ਜ਼ਿਕਰਯੋਗ ਹੈ ਕਿ ਲਗਾਤਾਰ ਹੀ ਪੰਜਾਬ ਦੇ ਟੂਰਿਜ਼ਮ ਨੂੰ ਵਧਾਉਣ ਵਾਸਤੇ ਪੰਜਾਬ ਸਰਕਾਰ ਬਹੁਤ ਸਾਰੇ ਉਪਰਾਲੇ ਕਰ ਰਹੀ ਹੈ। ਇਸੇ ਲੜੀ ਦੇ ਤਹਿਤ ਅਮਰੀਕਾ ਤੋਂ ਆਏ ਇਸ ਡੈਲੀਗੇਸ਼ਨ ਨੂੰ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਲਿਆ ਕੇ ਨਤਮਸਤਕ ਕਰਵਾਇਆ ਗਿਆ। ਉਥੇ ਹੀ ਹਰਜੋਤ ਬੈਂਸ ਨੇ ਸਾਫ ਕੀਤਾ ਹੈ ਕਿ ਬਹੁਤ ਸਾਰੇ ਹੋਰ ਵੀ ਸੁਝਾਅ ਹਨ ਜੋ ਅੰਮ੍ਰਿਤਸਰ ਅਤੇ ਪੰਜਾਬ ਵਾਸੀ ਨੇ ਉਨ੍ਹਾਂ ਨਾਲ ਡਿਸਕਸ ਕੀਤੇ ਹਨ ਪਰ ਇਕ ਵਾਰ ਫਿਰ ਤੋਂ ਉਨ੍ਹਾਂ ਵੱਲੋਂ ਦਿੱਲੀ ਸਕੂਲਾਂ ਦੇ ਮਾਡਲ ਬਾਰੇ ਗੱਲ ਕੀਤੀ ਗਈ ਹੈ। ਹੁਣ ਵੇਖਣਾ ਹੋਵੇਗਾ ਕਿ ਅਮਰੀਕਾ ਦਾ ਡੈਲੀਗੇਸ਼ਨ ਇੱਥੋਂ ਕੀ ਸਿੱਖ ਕੇ ਲਿਜਾਂਦਾ ਹੈ ਅਤੇ ਕਿਸ ਤਰ੍ਹਾਂ ਦੇ ਉਥੇ ਇੰਤਜ਼ਾਮ ਕੀਤੇ ਜਾਂਦੇ ਹਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Anuradha

Content Editor

Related News