ਅਮਰੀਕਾ ਤੋਂ Deport ਹੋਏ ਭਾਰਤੀਆਂ ਦਾ ਇਕ ਹੋਰ ਜਹਾਜ਼ ਆ ਰਿਹੈ ਪੰਜਾਬ! ਇਸ ਦਿਨ ਹੋਵੇਗੀ ਲੈਂਡਿੰਗ
Thursday, Feb 13, 2025 - 09:41 AM (IST)
![ਅਮਰੀਕਾ ਤੋਂ Deport ਹੋਏ ਭਾਰਤੀਆਂ ਦਾ ਇਕ ਹੋਰ ਜਹਾਜ਼ ਆ ਰਿਹੈ ਪੰਜਾਬ! ਇਸ ਦਿਨ ਹੋਵੇਗੀ ਲੈਂਡਿੰਗ](https://static.jagbani.com/multimedia/2025_2image_09_40_5401122681.jpg)
ਅੰਮ੍ਰਿਤਸਰ: ਅਮਰੀਕਾ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਸਖ਼ਤੀ ਜਾਰੀ ਹੈ। ਪਿਛਲੇ ਹਫ਼ਤੇ ਹੀ ਅਮਰੀਕਾ ਵੱਲੋਂ 104 ਭਾਰਤੀਆਂ ਨੂੰ ਡਿਪੋਰਟ ਕਰ ਕੇ ਭਾਰਤ ਭੇਜਿਆ ਗਿਆ ਸੀ। ਹੁਣ ਸੂਤਰਾਂ ਮੁਤਾਬਕ ਅਮਰੀਕਾ ਵੱਲੋਂ ਇਕ ਹੋਰ ਫ਼ਲਾਈਟ ਰਾਹੀਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਗਏ ਭਾਰਤੀਆਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ। ਪਹਿਲੀ ਫ਼ਲਾਈਟ ਦੀ ਤਰ੍ਹਾਂ ਹੀ ਇਸ ਫ਼ਲਾਈਟ ਨੂੰ ਵੀ ਅੰਮ੍ਰਿਤਸਰ ਏਅਰਪੋਰਟ 'ਤੇ ਹੀ ਲੈਂਡ ਕਰਵਾਇਆ ਜਾਵੇਗਾ ਤੇ ਉੱਥੋਂ ਚੈਕਿੰਗ ਮਗਰੋਂ ਸਾਰਿਆਂ ਨੂੰ ਆਪੋ-ਆਪਣੇ ਸੂਬਿਆਂ ਵੱਲ ਭੇਜ ਦਿੱਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਅਮਰੀਕਾ ਤੋਂ Deport ਹੋ ਕੇ ਆਇਆ ਪੰਜਾਬੀ ਗ੍ਰਿਫ਼ਤਾਰ, ਪੈਸਾ ਕਮਾਉਣ ਦੇ ਚੱਕਰ 'ਚ ਕੀਤਾ ਵੱਡਾ ਕਾਂਡ
ਸੂਤਰਾਂ ਦੀ ਮੰਨੀਏ ਤਾਂ ਇਸ ਫ਼ਲਾਈਟ ਰਾਹੀਂ ਅਮਰੀਕਾ ਵੱਲੋਂ ਤਕਰੀਬਨ 170 ਤੋਂ 180 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਭਾਰਤ ਭੇਜਿਆ ਜਾ ਸਕਦਾ ਹੈ। ਹਾਲਾਂਕਿ ਇਸ ਬਾਰੇ ਅਜੇ ਤਕ ਕੋਈ ਅਧਿਕਾਰਤ ਤੌਰ 'ਤੇ ਬਿਆਨ ਸਾਹਮਣੇ ਨਹੀਂ ਆਇਆ। ਉੱਥੇ ਹੀ ਅਮਰੀਕਾ ਵੱਲੋਂ ਡਿਪੋਰਟ ਕੀਤੇ ਜਾ ਰਹੇ ਭਾਰਤੀਆਂ ਦੀ ਫ਼ਲਾਈਟ ਅੰਮ੍ਰਿਤਸਰ ਏਅਰਪੋਰਟ 'ਤੇ ਹੀ ਲੈਂਡ ਕਰਵਾਉਣ 'ਤੇ ਵੀ ਕਈ ਤਰ੍ਹਾਂ ਦੀ ਸਵਾਲ ਚੁੱਕੇ ਜਾ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8