ਅਮਰੀਕਾ ''ਚ ਵਾਪਰੇ ਦਿਲ ਕੰਬਾਉਣ ਵਾਲੇ ਹਾਦਸੇ ਦੌਰਾਨ ਕਸਬਾ ਚਮਿਆਰੀ ਦੇ ਨੌਜਵਾਨ ਦੀ ਮੌਤ

Saturday, Aug 22, 2020 - 06:26 PM (IST)

ਅਮਰੀਕਾ ''ਚ ਵਾਪਰੇ ਦਿਲ ਕੰਬਾਉਣ ਵਾਲੇ ਹਾਦਸੇ ਦੌਰਾਨ ਕਸਬਾ ਚਮਿਆਰੀ ਦੇ ਨੌਜਵਾਨ ਦੀ ਮੌਤ

ਚਮਿਆਰੀ (ਸੰਧੂ) : ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਕਸਬਾ ਚਮਿਆਰੀ ਦੇ ਨੌਜਵਾਨ ਦੀ ਅਮਰੀਕਾ 'ਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਹ ਖ਼ਬਰ ਮਿਲਦਿਆਂ ਹੀ ਪੂਰਾ ਇਲਾਕਾ ਸੋਗ 'ਚ ਡੁੱਬ ਗਿਆ। ਮ੍ਰਿਤਕ ਦੇ ਦੋਸਤ ਜਗਰੂਪ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਕੀਰਤ ਸਿੰਘ ਰੰਧਾਵਾ ਪੁੱਤਰ ਅਮਰਜੀਤ ਸਿੰਘ ਵਾਸੀ ਕਸਬਾ ਚਮਿਆਰੀ ਕਰੀਬ ਤਿੰਨ ਸਾਲ ਪਹਿਲਾਂ ਕੈਨੇਡਾ 'ਚ ਪੜ੍ਹਨ ਲਈ ਗਿਆ ਸੀ ਅਤੇ ਹੁਣ ਉਹ ਆਪਣੀ ਪੜ੍ਹਾਈ ਮੁਕੰਮਲ ਕਰਨ ਉਪਰੰਤ ਬ੍ਰੈਮਟਨ 'ਚ ਰਹਿ ਕੇ ਟਰਾਲਾ ਚਲਾਉਂਦਾ ਸੀ। ਉਸ ਨੇ ਦੱਸਿਆ ਗੁਰਕੀਰਤ ਆਪਣੇ ਇਕ ਹੋਰ ਸਾਥੀ ਡਰਾਇਵਰ ਨਾਲ ਟੋਰਾਂਟੋ ਦੀ ਇਕ ਟਰਾਂਸਪੋਰਟ ਕੰਪਨੀ ਦਾ ਲੋਡ ਲੈ ਕੇ ਅਮਰੀਕਾ ਦੇ ਕਿਸੇ ਸ਼ਹਿਰ ਵੱਲ ਜਾ ਰਿਹਾ ਸੀ ਕਿ ਅਚਾਨਕ ਬੀਤੀ 18 ਅਗਸਤ ਨੂੰ ਸਵੇਰੇ 7 ਵਜੇ ਦੇ ਕਰੀਬ ਕੈਲੀਫਰੋਨੀਆ (ਅਮਰੀਕਾ) ਨੇੜੇ ਉਨ੍ਹਾਂ ਦਾ ਟਰਾਲਾ ਫਲਾਈਓਵਰ ਤੋਂ ਹੇਠਾਂ ਖਿਸਕਣ ਕਾਰਨ ਹਾਦਸਾਗ੍ਰਸਤ ਹੋ ਗਿਆ। 

ਇਹ ਵੀ ਪੜ੍ਹੋ :  ਵੱਡੀ ਖ਼ਬਰ : ਤਰਨਤਾਰਨ 'ਚ ਭਾਰਤ-ਪਾਕਿ ਸਰਹੱਦ 'ਤੇ ਬੀ. ਐੱਸ. ਐੱਫ. ਨੇ ਢੇਰ ਕੀਤੇ ਤਿੰਨ ਸ਼ੱਕੀ

ਉਕਤ ਨੇ ਦੱਸਿਆ ਕਿ ਇਸ ਹਾਦਸੇ ਵਿਚ ਗੁਰਕੀਰਤ ਦੀ ਤਾਂ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਡਰਾਇਵਰ ਜੋ ਕਿ ਜਲੰਧਰ ਦੇ ਕਿਸੇ ਪਿੰਡ ਨਾਲ ਸਬੰਧਤ ਹੈ, ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਜੋ ਇਸ ਵੇਲੇ ਅਮਰੀਕਾ 'ਚ ਹੀ ਕਿਸੇ ਹਸਪਤਾਲ ਅੰਦਰ ਜ਼ੇਰੇ ਇਲਾਜ ਹੈ। ਜ਼ਿਕਰਯੋਗ ਹੈ ਕਿ ਗੁਰਕੀਰਤ ਦੀ ਮ੍ਰਿਤਕ ਦੇਹ ਦੀ ਪਹਿਚਾਣ ਦੇਰ ਨਾਲ ਹੋਣ ਕਾਰਨ ਉਸ ਦੇ ਪਰਿਵਾਰ ਨੂੰ ਹਾਦਸੇ ਦੀ ਸੂਚਨਾ ਦੇਰੀ ਨਾਲ ਮਿਲੀ ਹੈ।

ਇਹ ਵੀ ਪੜ੍ਹੋ :  ਪਾਣੀਆਂ ਦੀ ਜੰਗ ਦੇ ਜੇਤੂ ਜਰਨੈਲ ਬਣ ਸਕਦੇ ਹਨ ਕੈਪਟਨ ਅਮਰਿੰਦਰ ਸਿੰਘ


author

Gurminder Singh

Content Editor

Related News