ਅਮਰੀਕਾ ਤੋਂ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਲਈ ਹਰ ਉਪਰਾਲਾ ਕੀਤਾ ਜਾ ਰਿਹਾ : ਭੁੱਲਰ

Saturday, May 14, 2022 - 01:21 PM (IST)

ਅਮਰੀਕਾ ਤੋਂ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਲਈ ਹਰ ਉਪਰਾਲਾ ਕੀਤਾ ਜਾ ਰਿਹਾ : ਭੁੱਲਰ

ਮਜੀਠਾ/ਕੱਥੂਨੰਗਲ (ਸਰਬਜੀਤ ਵਡਾਲਾ) - ਹਲਕਾ ਮਜੀਠਾ ਦੇ ਪਿੰਡ ਚਾਚੋਵਾਲੀ ਦੇ ਵਸਨੀਕ ਜਗਰੂਪ ਸਿੰਘ ਪੁੱਤਰ ਅਵਤਾਰ ਸਿੰਘ ਦੀ ਅਮਰੀਕਾ ਵਿਚ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਜਗਰੂਪ ਸਿੰਘ ਕੁਝ ਸਾਲ ਪਹਿਲਾਂ ਅਮਰੀਕਾ ਦੇ ਪਿਸਵਰਗ ਸ਼ਹਿਰ ਵਿਚ ਪੜ੍ਹਾਈ ਕਰਨ ਲਈ ਗਿਆ ਸੀ, ਜਿਥੇ ਉਸ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ। ਨੌਜਵਾਨ ਵੀ ਲਾਸ਼ ਅਜੇ ਤੱਕ ਭਾਰਤ ਨਹੀਂ ਆਈ। ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਭਾਰਤੀ ਜਨਤਾ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਪਰਦੀਪ ਸਿੰਘ ਭੁੱਲਰ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਿਨ੍ਹਾਂ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਵਿਸ਼ਵਾਸ਼ ਦਿਵਾਇਆ ਗਿਆ ਕਿ ਜਗਰੂਪ ਸਿੰਘ ਦੀ ਲਾਸ਼ ਜਲਦ ਭਾਰਤ ਲਿਆਂਦੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਬਿਆਸ ਦਰਿਆ ’ਚ ਨਹਾਉਣ ਗਏ ਦੋ ਨੌਜਵਾਨ ਪਾਣੀ ’ਚ ਡੁੱਬੇ, ਹੋਈ ਮੌਤ

ਇਸ ਦੀ ਜਾਣਕਾਰੀ ਦਿੰਦਿਆਂ ਪਰਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਲਈ ਉਨ੍ਹਾਂ ਵੱਲੋਂ ਕੇਂਦਰ ਦੀ ਸਰਕਾਰ ਵਿਚ ਮੌਜੂਦ ਸਬੰਧਤ ਮਨਿਸਟਰ ਜੌਹਨ ਬਾਰਲਾ ਨਾਲ ਗੱਲ ਕੀਤੀ ਗਈ ਹੈ। ਕੁਝ ਦਿਨਾਂ ਵਿਚ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਮ੍ਰਿਤਕ ਦੀ ਲਾਸ਼ ਭਾਰਤ ਲਿਆਂਦੀ ਜਾਵੇਗੀ। ਉਨ੍ਹਾਂ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਉਹ ਖੁਦ ਤੇ ਭਾਰਤ ਸਰਕਾਰ ਮ੍ਰਿਤਕ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿਚ ਖੜੇ ਹਨ, ਜੋ ਅਮਰੀਕਾ ਵਿਚ ਵੀ ਕਿਸੇ ਕਿਸਮ ਦੇ ਸਹਿਯੋਗ ਦੀ ਲੋੜ ਪਵੇਗੀ, ਉਥੇ ਨਿਜੀ ਤੌਰ ’ਤੇ ਆਪਣੇ ਅਮਰੀਕਾ ਸਥਿੱਤ ਭਾਈਚਾਰੇ ਦੇ ਸਹਿਯੋਗ ਨਾਲ ਪੂਰੀ ਕਰਨਗੇ।

ਪੜ੍ਹੋ ਇਹ ਵੀ ਖ਼ਬਰ: ਪੱਟੀ ’ਚ ਰੂਹ ਕੰਬਾਊ ਵਾਰਦਾਤ, ਪੇਕੇ ਰਹਿ ਰਹੀ ਪਤਨੀ ਦਾ ਕਤਲ ਕਰਨ ਮਗਰੋਂ ਪਤੀ ਨੇ ਕੀਤੀ ਖ਼ੁਦਕੁਸ਼ੀ


author

rajwinder kaur

Content Editor

Related News