ਅਮਰੀਕਾ ਤੇ ਕੈਨੇਡਾ ਵਰਗੇ ਦੇਸ਼ ਵੀ ਸਿੱਖ ਕੌਮ ਵੱਲੋਂ ਨਿਭਾਈ ਜਾ ਰਹੀ ਸੇਵਾ ਨੂੰ ਕਰ ਰਹੇ ਸਲਾਮ : ਲੌਗੋਵਾਲ
Monday, Jul 06, 2020 - 09:22 PM (IST)
ਮਾਨਸਾ, (ਸੰਦੀਪ ਮਿੱਤਲ)- ਕੋਰੋਨਾ ਮਹਾਮਾਰੀ ਦੌਰਾਨ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਦੀ ਪਾਲਣਾ ਕਰਦੇ ਸਮੁੱਚੀ ਸਿੱਖ ਕੌਮ ਨੇ ਆਪਣਾ ਬਣਦਾ ਅਹਿਮ ਰੋਲ ਅਤੇ ਫ਼ਰਜ ਅਦਾ ਕੀਤਾ ਜਿਸ ਦੀ ਬਦੌਲਤ ਵਿਸ਼ਵ ਦੇ ਸਭ ਤੋਂ ਤਾਕਤਵਰ ਅਮਰੀਕਾ ਕੈਨੇਡਾ ਵਰਗੇ ਦੇਸ਼ ਵੀ ਅੱਜ ਸਿੱਖ ਕੌਮ ਵਲੋਂ ਨਿਭਾਈ ਜਾ ਰਹੀ ਸੇਵਾ ਨੂੰ ਸਲਾਮ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂਦੁਆਰਾ ਸਿੰਘ ਸਭਾ ਮੇਨ ਬਜਾਰ ਵਿਖੇ ਕੋਰੋਨਾ ਯੋਧਿਆਂ ਦੇ ਰੱਖੇ ਇਕ ਸਨਮਾਨ ਸਮਾਗਮ ਦੌਰਾਨ ਜੁੜੇ ਹੋਏ ਇੱਕਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਅਤੇ ਲੋਕਲ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘਵੀਰ ਸਿੰਘ ਮਾਨਸਾ ਦੀ ਸਮੁੱਚੀ ਟੀਮ ਵਲੋਂ ਸਿਵਲ ਹਸਪਤਾਲ 'ਚ ਦਾਖਲ ਕੋਰੋਨਾ ਮਰੀਜਾਂ ਦੀ ਕੀਤੀ ਸੇਵਾ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਥੋੜੀ ਹੈ। ਇਹਨਾਂ ਵੱਲੋ ਆਰੰਭਿਆ ਇਹ ਮਹਾਨ ਕਾਰਜ ਦੀ ਸ਼ਲਾਘਾ ਅੱਜ ਪੰਜਾਬ ਦੇ ਕੋਨੇ ਕੋਨੇ ਵਿਚ ਹੋ ਰਹੀ ਹੈ।
ਭਾਈ ਗੋਬਿੰਦ ਸਿੰਘ ਲੌਗੋਵਾਲ ਨੇ ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ, ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ ਅਤੇ ਕਮੇਟੀ ਪ੍ਰਧਾਨ ਰਘਵੀਰ ਸਿੰਘ ਵਲੋਂ ਕਰੋਨਾ ਮਹਾਮਾਰੀ ਦੌਰਾਨ ਸੰਗਤਾਂ ਵਲੋਂ ਦਿੱਤੇ ਗਏ ਸਹਿਯੋਗ ਤੇ ਧੰਨਵਾਦ ਕਰਦਿਆਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਸਿੱਖ ਕੌਮ ਦੀ ਮਹਾਨ ਸੰਸੰਥਾ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਵਲੋਂ ਸਮੁੱਚੇ ਪੰਜਾਸ ਿੱਚੋ ਕਰੋਨਾ ਯੌਧਿਆਂ ਦਾ ਸਨਮਾਨ ਕਰਨ ਲਈ ਸਭ ਤੋਂ ਪਹਿਲੀ ਪਹਿਲ ਕਦਮੀ ਮਾਨਸਾ ਤੋਂ ਆਰੰਭ ਕੀਤੀ ਹੈ। ਭਾਈ ਗੋਬਿੰਦ ਸਿੰਘ ਲੌਗੋਵਾਲ ਵਲੋਂ ਅਖੀਰ ਵਿਚ 70 ਤੋਂ ਵੱਧ ਕਰੋਨਾ ਯੌਧਿਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਗੁਰਦੀਪ ਸਿੰਘ ਦੀਪ, ਤਰਸੇਮ ਪਸਰੀਚਾ , ਮੁਸਲਮ ਫਰੰਟ ਦੇ ਪ੍ਰਧਾਨ ਹੰਸ ਰਾਜ ਮੋਫਰ, ਭਾਜਪਾ ਦੇ ਆਗੂ ਹਰਦੇਵ ਸਿੰਘ ਉਭਾ, ਵਪਾਰ ਮੰਡਲ ਦੇ ਆਗੂ ਤਰਸੇਮ ਚੰਦ ਮਿੱਢਾ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਭੁੱਚਰ ਵੀ ਹਾਜ਼ਰ ਸਨ।