ਕੁੱਝ ਦਿਨ ਪਹਿਲਾਂ ਅਮਰੀਕਾ ਗਈ ਮਾਂ, ਪਿੱਛੋਂ ਇਕਲੌਤੇ ਪੁੱਤ ਨਾਲ ਵਾਪਰ ਗਿਆ ਭਾਣਾ

Saturday, Feb 26, 2022 - 03:21 PM (IST)

ਕੁੱਝ ਦਿਨ ਪਹਿਲਾਂ ਅਮਰੀਕਾ ਗਈ ਮਾਂ, ਪਿੱਛੋਂ ਇਕਲੌਤੇ ਪੁੱਤ ਨਾਲ ਵਾਪਰ ਗਿਆ ਭਾਣਾ

ਜ਼ੀਰਕਪੁਰ (ਗੁਰਪ੍ਰੀਤ) : ਜ਼ੀਰਕਪੁਰ-ਪਟਿਆਲਾ ਸੜਕ ’ਤੇ ਸ਼ੁੱਕਰਵਾਰ ਵਾਪਰੇ ਇਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਿਸਦੀ ਪਛਾਣ ਮੋਹਾਲੀ ਸੈਕਟਰ-79 ਨਿਵਾਸੀ ਸੁਮਿਤਪਾਲ (30) ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਬਾਸਕਟਬਾਲ ਦਾ ਖਿਡਾਰੀ ਸੀ। ਉਹ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਅਤੇ 15 ਦਿਨ ਪਹਿਲਾਂ ਹੀ ਮਾਂ ਅਮਰੀਕਾ ਗਈ ਸੀ। ਜਾਣਕਾਰੀ ਅਨੁਸਾਰ ਸੁਮਿਤ ਸ਼ੁੱਕਰਵਾਰ ਸਵੇਰੇ ਮੋਹਾਲੀ ਤੋਂ ਪਟਿਆਲਾ ਵੱਲ ਜਾ ਰਿਹਾ ਸੀ। ਇਸ ਦੌਰਾਨ ਕਾਰ ਪਟਿਆਲਾ ਸੜਕ ’ਤੇ ਪਿੰਡ ਰਾਮਪੁਰਾ ਕਲਾਂ ਨਜ਼ਦੀਕ ਟਰੱਕ ਦੇ ਹੇਠਾਂ ਵੜ ਗਈ।

ਇਹ ਵੀ ਪੜ੍ਹੋ : ਮੋਗਾ ’ਚ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਬੱਸ ਦੀ ਟਰਾਲੇ ਨਾਲ ਟੱਕਰ, ਮਚ ਗਿਆ ਚੀਕ-ਚਿਹਾੜਾ

ਸੂਚਨਾ ਮਿਲਣ ਤੋਂ ਬਾਅਦ ਹਾਈਵੇ ਪੁਲਸ ਪਾਰਟੀ ਨੇ ਰਾਹਗੀਰਾਂ ਦੀ ਮਦਦ ਨਾਲ ਜੈੱਕ ਲਾ ਕੇ ਟਰੱਕ ਹੇਠਾਂ ਵੜੀ ਕਾਰ ਅਤੇ ਜ਼ਖਮੀ ਨੂੰ ਬਾਹਰ ਕੱਢਿਆ। ਜ਼ਖ਼ਮੀ ਨੂੰ ਡੇਰਾਬੱਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਤਦੱਸਿਆ ਕਿ ਸ਼ੁੱਕਰਵਾਰ ਸਵੇਰੇ 5:45 ਵਜੇ ਸੂਚਨਾ ਮਿਲੀ ਕਿ ਪਟਿਆਲਾ ਸੜਕ ’ਤੇ ਟਰੱਕ ਨਾਲ ਕਾਰ ਦੀ ਟੱਕਰ ਹੋ ਗਈ। ਮੌਕੇ ’ਤੇ ਜਾ ਕੇ ਵੇਖਿਆ ਤਾਂ ਕਾਰ ਟਰੱਕ ਦੇ ਹੇਠਾਂ ਵੜੀ ਹੋਈ ਸੀ। ਲਾਸ਼ ਨੂੰ ਸਿਵਲ ਹਸਪਤਾਲ ਵਿਚ ਰੱਖਵਾ ਦਿੱਤਾ ਹੈ।

ਇਹ ਵੀ ਪੜ੍ਹੋ : ਮਾਤਮ ’ਚ ਬਦਲੀਆਂ ਖ਼ੁਸ਼ੀਆਂ, ਭੈਣ ਦੇ ਸ਼ਗਨ ਲਈ ਫਲਾਂ ਦੀ ਟੋਕਰੀ ਬਣਾਉਣ ਜਾ ਰਹੇ ਭਰਾ ਦੀ ਹਾਦਸੇ ’ਚ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News