ਸੰਗੀਤ ਜਗਤ ਦੇ ਬੋਹੜ ਉਸਤਾਦ ਪੂਰਨ ਸ਼ਾਹਕੋਟੀ ਦੀ ਅੰਤਿਮ ਵਿਦਾਈ : ਘਰ ਦੇ ਨੇੜੇ ਕੀਤਾ ਗਿਆ ਸਪੁਰਦ-ਏ-ਖਾਕ
Tuesday, Dec 23, 2025 - 01:52 PM (IST)
ਜਲੰਧਰ: ਪੰਜਾਬੀ ਸੰਗੀਤ ਜਗਤ ਦੀ ਮਹਾਨ ਸ਼ਖਸੀਅਤ ਅਤੇ ਪ੍ਰਸਿੱਧ ਗਾਇਕ ਮਾਸਟਰ ਸਲੀਮ ਦੇ ਪਿਤਾ ਉਸਤਾਦ ਪੂਰਨ ਸ਼ਾਹਕੋਟੀ ਨੂੰ ਅੱਜ ਜਲੰਧਰ ਵਿਖੇ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਉਹ 72 ਸਾਲ ਦੇ ਸਨ ਅਤੇ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਜਿਸ ਤੋਂ ਬਾਅਦ ਸੋਮਵਾਰ ਨੂੰ ਉਨ੍ਹਾਂ ਦਾ ਦਿਹਾਂਤ ਹੋ ਗਿਆ।
ਇਹ ਵੀ ਪੜ੍ਹੋ: ਉਸਤਾਦ ਪੂਰਨ ਸ਼ਾਹਕੋਟੀ ਦੇ ਦਿਹਾਂਤ 'ਤੇ ਭਾਵੁਕ ਹੋਏ ਹੰਸ ਰਾਜ ਹੰਸ
ਘਰ ਦੇ ਕੋਲ ਹੀ ਕੀਤਾ ਗਿਆ ਸਪੁਰਦ-ਏ-ਖਾਕ
ਉਸਤਾਦ ਪੂਰਨ ਸ਼ਾਹਕੋਟੀ ਦੀ ਆਖਰੀ ਇੱਛਾ ਮੁਤਾਬਕ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸ਼ਮਸ਼ਾਨ ਘਾਟ ਨਹੀਂ ਲਿਜਾਇਆ ਗਿਆ। ਉਨ੍ਹਾਂ ਦੀ ਇੱਛਾ ਅਨੁਸਾਰ ਉਨ੍ਹਾਂ ਨੂੰ ਜਲੰਧਰ ਦੇ ਦਿਓਲ ਨਗਰ ਸਥਿਤ ਉਨ੍ਹਾਂ ਦੇ ਘਰ ਦੇ ਕੋਲ ਹੀ ਸਪੁਰਦ-ਏ-ਖਾਕ ਕੀਤਾ ਗਿਆ।
ਇਹ ਵੀ ਪੜ੍ਹੋ: ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ ! ਬੱਚਿਆਂ ਦੀ ਨੈਨੀ ਨੂੰ ਗੋਦੀ ਚੁੱਕ ਕੇ ਨੱਚਿਆ YouTuber ਅਰਮਾਨ ਮਲਿਕ
